07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਨਸ਼ੇ ਦੀ ਭੇਟ ਚੜਿ੍ਹਆ 30 ਸਾਲਾਂ ਦਾ ਨੌਜਵਾਨ

Ad Position 21
No active advertisement
ਅਜੀਤ ਡੈਸਕ 23-04-2026
ਮੰਡੀ ਅਰਨੀਵਾਲਾ,22 ਅਪ੍ਰੈਲ (ਨਿਸ਼ਾਨ ਸਿੰਘ ਮੋਹਲ਼ਾ)-ਪਿੰਡ ਢਿਪਾਵਾਲੀ ਵਿਚ 30 ਸਾਲਾ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ ਹੈ | ਪਿੰਡ ਵਾਸੀਆਂ ਨੇ ਦੱਸਿਆ ਕਿ ਬੀਤੇ ਕੱਲ੍ਹ ਨੌਜਵਾਨ ਗੁਰਦਿੱਤ ਸਿੰਘ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਸੀ | ਜਿਸ ਨੂੰ ਪਿੰਡ ਵਾਸੀਆਂ ਨੇ ਚੁੱਕ ਕੇ ਪਹਿਲਾਂ ਅਰਨੀਵਾਲਾ ਅਤੇ ਬਾਅਦ ਵਿਚ ਫ਼ਾਜ਼ਿਲਕਾ ਵਿਖੇ ਹਸਪਤਾਲ 'ਚ ਦਾਖਲ ਕਰਵਾਇਆ ਜਿਸ ਦੀ ਬਾਅਦ ਵਿਚ ਮੌਤ ਹੋ ਗਈ | ਪਿੰਡ ਵਾਸੀਆਂ ਨੇ ਦੱਸਿਆ ਕਿ ਪਿੰਡ ਵਿਚ ਸ਼ਰੇਆਮ ਨਸ਼ਾ ਵਿਕ ਰਿਹਾ ਹੈ | ਕਈ ਮਾਵਾਂ ਨੇ ਵਿਲਕਦੇ ਹੋਏ ਕਿਹਾ ਕਿ ਉਨ੍ਹਾਂ ਦੇ ਪੁੱਤ ਨਸ਼ੇ ਦੀ ਭੇਟ ਚੜ੍ਹ ਰਹੇ ਹਨ, ਸਰਕਾਰ ਕੁੱਝ ਵੀ ਨਹੀਂ ਕਰ ਰਹੀ | ਗੁਰਦਿੱਤ ਸਿੰਘ ਆਪਣੇ ਪਿੱਛੇ ਵਿਧਵਾ ਮਾਂ ਇਕ ਤਿੰਨ ਸਾਲਾ ਬੇਟੀ ਅਤੇ ਪਤਨੀ ਨੂੰ ਛੱਡ ਗਿਆ ਹੈ | ਮਿ੍ਤਕ ਮਜ਼ਦੂਰੀ ਦਾ ਹੀ ਕੰਮ ਕਰਦਾ ਦੱਸਿਆ ਜਾ ਰਿਹਾ ਹੈ |
ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਅਬੋਹਰ, 22 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਥਾਣਾ ਸਦਰ ਪੁਲਿਸ ਵਲੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਗੁਰਮੀਤ ਸਿੰਘ ਪੁਲਿਸ ਪਾਰਟੀ ਸਮੇਤ ਨਵੇਂ ਬਾਈਪਾਸ 'ਤੇ ਪਿੰਡ ਬੁਰਜ ਮੁਹਾਰ ਵੱਲ ਗਸ਼ਤ ਉੱਪਰ ਜਾ ਰਹੇ ਸਨ | ਇਸ ਦੌਰਾਨ ਉਨ੍ਹਾਂ ਵਲੋਂ ਮਨਦੀਪ ਸਿੰਘ ਪੁੱਤਰ ਕਸ਼ਮੀਰ ਸਿੰਘ ਅਤੇ ਮਨਦੀਪ ਸਿੰਘ ਪੁੱਤਰ ਵਰਿੰਦਰ ਸਿੰਘ ਦੋਵੇਂ ਵਾਸੀ ਪਿੰਡ ਸੀਡ ਫਾਰਮ ਪੱਕਾ ਨੂੰ 2 ਗਰਾਮ 93 ਮਿਲੀ ਗਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਸਦਰ ਪੁਲਿਸ ਵਲੋਂ ਉਕਤ ਦੋਵੇਂ ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਉਨ੍ਹਾਂ ਨੂੰ ਬਰ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ ਕੋਟ ਈਸੇ ਖਾਂ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਅਗਲੀ ਖ਼ਬਰ ਜ਼ਿਲ੍ਹੇ ਦੀਆਂ ਮੰਡੀਆਂ 'ਚ ਖ਼ਰੀਦ ਦਾ ਕੰਮ ਜੰਗੀ ਪੱਧਰ 'ਤੇ ਜਾਰੀ-ਡਿਪਟੀ ਕਮਿਸ਼ਨਰ
Ad Position 24