ਜ਼ੀਰਾ, 22 ਅਪ੍ਰੈਲ (ਰਜਨੀਸ਼ ਕਥੂਰੀਆ)-ਸ੍ਰੀ ਹੇਮਕੁੰਟ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ Tਵਿਸ਼ਵ ਧਰਤੀ ਦਿਵਸU ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 'ਤੇ ਸਵੇਰ ਦੀ ਵਿਸ਼ੇਸ਼ ਪ੍ਰਾਰਥਨਾ ਸਭਾ ਕਰਵਾਈ ਗਈ ਜਿਸ ਵਿਚ ਵਿਦਿਆਰਥੀਆਂ ਨੂੰ ਪਲਾਸਟਿਕ ਦੀ ਘੱਟ ਤੋਂ ਘੱਟ ਵਰਤੋਂ ਕਰਨ ਲਈ ਜਾਗਰੂਕ ਕੀਤਾ ਗਿਆ | ਜੇਕਰ ਵਰਤੋਂ ਕਰਨੀ ਹੈ ਤਾਂ ਇਸ ਦਾ ਸੁਰੱਖਿਅਤ ਤੇ ਸਹੀ ਨਿਪਟਾਰੇ ਬਾਰੇ ਵੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ ਤਾਂ ਜੋ ਧਰਤੀ ਨੂੰ ਪ੍ਰਦੂਸ਼ਣ ਤੋਂ ਬਚਾਇਆ ਜਾ ਸਕੇ | 05 ਪੰਜਾਬ ਬਟਾਲੀਅਨ ਦੇ ਕਮਾਂਡਰ ਕਰਨਲ ਸੁਨੀਲ ਕੁਮਾਰ ਦੀ ਅਗਵਾਈ ਹੇਠ ਐੱਨ. ਸੀ. ਸੀ.ਕੈਡਿਟਸ ਨੇ ਉਤਸ਼ਾਹਪੂਰਵਕ ਭਾਗ ਲਿਆ | ਇਸ ਮੌਕੇ ਵਿਸ਼ਵ ਧਰਤ ਦਿਵਸ ਨਾਲ ਸਬੰਧਿਤ ਐੱਨ.ਸੀ.ਸੀ.ਕੈਡਿਟਸ ਵੱਲੋਂ ਪੇਂਟਿੰਗ,ਸਲੋਗਨ ਆਦਿ ਬਣਾਏ ਗਏ | ਜਿਨ੍ਹਾਂ ਵਿਚ ਬੱਚਿਆਂ ਨੇ ਵਾਤਾਵਰਣ ਦੀ ਸੁਰੱਖਿਆ ਨਾਲ ਸਬੰਧਿਤ ਸੁਨੇਹੇ ਦਿੱਤੇ | ਇਸ ਮੌਕੇ 'ਤੇ ਹੇਮਕੁੰਟ ਸੰਸਥਾਵਾਂ ਦੇ ਚੇਅਰਮੈਨ ਕੁਲਵੰਤ ਸਿੰਘ ਸੰਧੂ ਅਤੇ ਐੱਮ.ਡੀ.ਮੈਡਮ ਰਣਜੀਤ ਕੌਰ ਸੰਧੂ ਨੇ ਵਿਦਿਆਰਥੀਆਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਹਰ ਸਾਲ ਵਿਸ਼ਵ ਵਿਚ 22 ਅਪ੍ਰੈਲ ਨੂੰ Tਅੰਤਰ-ਰਾਸ਼ਟਰੀ ਧਰਤੀ ਦਿਵਸUਦੇ ਤੌਰ 'ਤੇ ਮਨਾਇਆ ਜਾਂਦਾ ਹੈ | ਉਹਨਾਂ ਨੇ ਕਿਹਾ ਕਿ ਧਰਤੀ ਸਾਨੂੰ ਜੀਵਨ ਲਈ ਅਨਮੋਲ ਦਾਤਾਂ ਦਿੰਦੀ ਹੈ | ਇਸ ਲਈ ਸਾਡੀ ਜਿੰਮੇਵਾਰੀ ਬਣਦੀ ਹੈ ਕਿ ਅਸੀਂ ਇਸ ਦੀ ਸੰਭਾਲ ਕਰੀਏ ਅਤੇ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖੀਏ |