ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪੀ.ਐਸ.ਟੀ.ਐਸ.ਈ. ਪ੍ਰੀਖਿਆ ਲਈ ਬਣਾਏ ਗਏ ਪ੍ਰੀਖਿਆ ਕੇਂਦਰਾਂ ਨੇੜੇ ਧਾਰਾ 163 ਲਾਗੂ
ਅਜੀਤ ਡੈਸਕ
23-04-2026
5 ਗਰਾਮ ਹੈਰੋਇਨ ਸਮੇਤ ਵਿਅਕਤੀ ਕਾਬੂ
ਫਿਰੋਜ਼ਪੁਰ, 22 ਅਪ੍ਰੈਲ (ਸੁਖਵਿੰਦਰ ਸਿੰਘ)-ਨਸ਼ਿਆਂ ਖ਼ਿਲਾਫ਼ ਚੱਲ ਰਹੀ ਮੁਹਿੰਮ ਤਹਿਤ ਸਿਟੀ ਥਾਣਾ ਫਿਰੋਜ਼ਪੁਰ ਦੀ ਪੁਲਿਸ ਨੂੰ ਉਸ ਵੇਲੇ ਵੱਡੀ ਕਾਮਯਾਬੀ ਮਿਲੀ ਜਦੋਂ ਇਕ ਵਿਅਕਤੀ ਨੂੰ 5 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਸਿਟੀ ਥਾਣਾ ਵਿਚ ਤਾਇਨਾਤ ਐਸ.ਆਈ. ਅਰਸ਼ਦੀਪ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਵਲੋਂ ਸ਼ਹਿਰ ਵਿਚ ਰੁਟੀਨ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਜਾਂਚ ਦੌਰਾਨ ਇਕ ਵਿਅਕਤੀ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ | ਤਲਾਸ਼ੀ ਦੌਰਾਨ ਉਸ ਵਿਅਕਤੀ ਦੀ ਪਹਿਚਾਣ ਅਮਨ ਉਰਫ਼ ਚੂਹਾ ਪੁੱਤਰ ਚੰਨ ਵਾਸੀ ਘੁਮਿਆਰਾਂ ਵਾਲੀ ਗਲੀ, ਬਸਤੀ ਭੱਟੀਆਂ ਵਾਲੀ, ਫਿਰੋਜ਼ਪੁਰ ਸ਼ਹਿਰ ਵਜੋਂ ਹੋਈ |