07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ 'ਰੁੱਖ ਲਗਾਓ ਮੁਹਿੰਮ' ਦਾ ਆਗਾਜ਼

Ad Position 21
No active advertisement
ਅਜੀਤ ਡੈਸਕ 23-04-2026
ਫ਼ਾਜ਼ਿਲਕਾ, 22 ਅਪ੍ਰੈਲ (ਦਵਿੰਦਰ ਪਾਲ ਸਿੰਘ)-ਕਲਗ਼ੀਧਰ ਟਰੱਸਟ ਬੜੂ ਸਾਹਿਬ ਦੀ ਸਰਪ੍ਰਸਤੀ ਹੇਠ ਚੱਲ ਰਹੀ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ 'ਵਿਸ਼ਵ ਧਰਤੀ ਦਿਵਸ' ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਗੁਰਜੀਤ ਕੌਰ ਦੀ ਅਗਵਾਈ ਹੇਠ ਸਕੂਲ ਦੇ ਈਕੋ ਕਲੱਬ ਵਲੋਂ ਰੁੱਖ ਲਗਾਓ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਈਕੋ ਕਲੱਬ ਦੇ ਇੰਚਾਰਜ ਪ੍ਰਦੀਪ ਕੁਮਾਰ ਅਤੇ ਅਭੀਨਵ ਸ਼ਰਮਾ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਗਮ ਵਿਚ ਪਹਿਲੀ ਤੋਂ ਅੱਠਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ | ਵਿਦਿਆਰਥੀਆਂ ਨੇ ਆਪਣੇ ਹੱਥੀਂ 272 ਫੁੱਲਦਾਰ, ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਅਤੇ ਭਵਿੱਖ ਵਿਚ ਇਨ੍ਹਾਂ ਦੀ ਮੁਕੰਮਲ ਦੇਖਭਾਲ ਕਰਨ ਦੀ ਸਹੁੰ ਵੀ ਚੁੱਕੀ | ਆਰਟ ਵਿਭਾਗ ਦੇ ਇੰਚਾਰਜ ਸ਼੍ਰੀਮਤੀ ਹਰਜੀਤ ਕੌਰ ਵਲੋਂ ਧਰਤੀ ਦੀ ਸਾਂਭ-ਸੰਭਾਲ ਸਬੰਧੀ 'ਸਲੋਗਨ ਰਾਈਟਿੰਗ' ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿਚ ਬੱਚਿਆਂ ਨੇ ਆਪਣੀ ਕਲਾ ਰਾਹੀਂ ਪ੍ਰਦੂਸ਼ਣ ਮੁਕਤ ਧਰਤੀ ਦਾ ਸੁਨੇਹਾ ਦਿੱਤਾ | ਪਿ੍ੰਸੀਪਲ ਗੁਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਕੁਦਰਤ ਦੀ ਸੰਭਾਲ ਕਰਨੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮਨੁੱਖੀ ਜੀਵਨ ਨੂੰ ਸੁਰੱਖਿਅਤ ਰੱਖਣ ਲਈ ਰੁੱਖਾਂ ਦੀ ਗਿਣਤੀ ਵਧਾਉਣਾ ਅੱਜ ਦੇ ਸਮੇਂ ਦੀ ਮੁੱਖ ਲੋੜ ਹੈ | ਅਕੈਡਮੀ ਵਲੋਂ ਹਰ ਸਾਲ ਬੱਚਿਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਵਿਚ ਮਨਾਇਆ ਧਰਤੀ ਦਿਵਸ ਅਗਲੀ ਖ਼ਬਰ ਐੱਮ.ਆਰ. ਸਰਕਾਰੀ ਕਾਲਜ ਫ਼ਾਜ਼ਿਲਕਾ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
Ad Position 24