07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-04-2026

ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਵਿਚ ਮਨਾਇਆ ਧਰਤੀ ਦਿਵਸ

Ad Position 21
No active advertisement
ਅਜੀਤ ਡੈਸਕ 23-04-2026
ਮੰਡੀ ਅਰਨੀਵਾਲਾ,22 ਅਪ੍ਰੈਲ (ਨਿਸ਼ਾਨ ਸਿੰਘ ਮੋਹਲ਼ਾ)-ਗੁਰੂ ਗੋਬਿੰਦ ਸਿੰਘ ਇੰਟਰਨੈਸ਼ਨਲ ਸਕੂਲ ਅਰਨੀਵਾਲਾ ਵਿਚ ਧਰਤੀ ਦਿਵਸ ਮਨਾਇਆ ਗਿਆ ਜਿਸ ਵਿਚ ਸਕੂਲ ਦੇ ਸਮੂਹ ਬੱਚਿਆਂ ਅਤੇ ਅਧਿਆਪਕਾਂ ਵਲੋਂ ਵੱਖ-ਵੱਖ ਤਰਾਂ ਦੇ ਬੂਟੇ ਲਗਾਏ ਗਏ | ਸਕੂਲ ਦੇ ਬੱਚਿਆਂ ਵਲੋਂ ਵਾਤਾਵਰਨ ਨਾਲ ਸੰਬੰਧਿਤ ਵੱਖ-ਵੱਖ ਸਪੀਚ ਅਤੇ ਨਾਟਕ ਪੇਸ਼ ਕੀਤੇ ਗਏ | ਬੱਚਿਆਂ ਵੱਲੋਂ ਕਈ ਤਰਾਂ ਦੇ ਸਲੋਗਨ ਡਰਾਇੰਗ ਬਣਾ ਕੇ ਪੇਸ਼ ਕੀਤੇ ਗਏ | ਪਿ੍ੰਸੀਪਲ ਮੈਡਮ ਰਮਨਪ੍ਰੀਤ ਕੌਰ ਨੇ ਬੱਚਿਆਂ ਨੂੰ ਧਰਤੀ ਦੀ ਸਾਂਭ ਸੰਭਾਲ ਪ੍ਰਤੀ ਜਾਗਰੂਕ ਕੀਤਾ | ਉਨ੍ਹਾਂ ਦੱਸਿਆ ਕੇ ਜੇਕਰ ਅਸੀਂ ਆਪਣੀ ਧਰਤੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾ ਕੇ ਰੱਖਣਾ ਚਾਹੁੰਦੇ ਹਾਂ ਤਾਂ ਸਾਨੂੰ ਇਸ ਦੀ ਸਾਂਭ ਸੰਭਾਲ ਕਰਨੀ ਚਾਹੀਦੀ ਹੈ, ਪ੍ਰਦੂਸ਼ਣ ਕਰਨ ਵਾਲੀਆਂ ਚੀਜ਼ਾਂ ਦੀ ਵਰਤੋਂ ਤੋਂ ਗੁਰੇਜ਼ ਕਰਨਾ ਚਾਹੀਦਾ ਹੈ | ਇਸ ਮੌਕੇ ਸਮੂਹ ਬੱਚਿਆਂ ਅਤੇ ਅਧਿਆਪਕਾਂ ਵਲੋਂ ਪ੍ਰਣ ਲਿਆ ਗਿਆ ਕਿ ਸਾਰੇ ਆਪਣੇ ਆਲ਼ੇ-ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਹੋਰ ਲੋੜੀਂਦੇ ਕਦਮ ਚੁੱਕਣਗੇ |
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਵਲੋਂ 'ਸੇਵ ਗਰੀਨ ਪਲੈਨੇਟ' ਮੁਹਿੰਮ ਤਹਿਤ ਵੱਖ-ਵੱਖ ਸਕੂਲਾਂ 'ਚ ਜਾਗਰੂਕਤਾ ਪ੍ਰੋਗਰਾਮ... ਅਗਲੀ ਖ਼ਬਰ ਅਕਾਲ ਅਕੈਡਮੀ ਥੇਹ ਕਲੰਦਰ ਵਿਖੇ ਵਿਸ਼ਵ ਧਰਤੀ ਦਿਵਸ ਮੌਕੇ 'ਰੁੱਖ ਲਗਾਓ ਮੁਹਿੰਮ' ਦਾ ਆਗਾਜ਼
Ad Position 24