04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸਾਬਕਾ ਮੰਤਰੀ ਸੁਰਜੀਤ ਕੁਮਾਰ ਜਿਆਣੀ ਦੇ ਖੇਤਾਂ 'ਚ ਲੱਗੀ ਭਿਆਨਕ ਅੱਗ, 12 ਏਕੜ ਕਣਕ ਸੜ ਕੇ ਸੁਆਹ

Ad Position 21
No active advertisement
ਅਜੀਤ ਡੈਸਕ 24-04-2026
ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਪਿੰਡ ਕਟੈਹੜਾ ਵਿਚ ਅੱਜ ਉਸ ਵੇਲੇ ਮੰਦਭਾਗੀ ਘਟਨਾ ਵਾਪਰੀ ਜਦੋਂ ਪੰਜਾਬ ਦੇ ਸਾਬਕਾ ਮੰਤਰੀ ਅਤੇ ਭਾਜਪਾ ਆਗੂ ਸੁਰਜੀਤ ਕੁਮਾਰ ਜਿਆਣੀ ਦੇ ਖੇਤਾਂ ਵਿਚ ਕਣਕ ਦੀ ਵਾਢੀ ਦੌਰਾਨ ਅੱਗ ਲੱਗ ਗਈ | ਇਸ ਹਾਦਸੇ ਵਿਚ ਪੱਕ ਕੇ ਤਿਆਰ ਖੜ੍ਹੀ ਲਗਭਗ ਸਾਢੇ 12 ਏਕੜ ਕਣਕ ਦੀ ਫ਼ਸਲ ਸੜ ਕੇ ਰਾਖ ਹੋ ਗਈ ਹੈ | ਜਾਣਕਾਰੀ ਅਨੁਸਾਰ ਖੇਤਾਂ ਵਿਚ ਕੰਬਾਈਨ ਮਸ਼ੀਨ ਰਾਹੀਂ ਕਣਕ ਦੀ ਕਟਾਈ ਕੀਤੀ ਜਾ ਰਹੀ ਸੀ | ਇਸੇ ਦੌਰਾਨ ਮਸ਼ੀਨ ਵਿਚੋਂ ਨਿਕਲੀ ਇਕ ਅਚਾਨਕ ਚਿੰਗਾਰੀ ਕਾਰਨ ਫ਼ਸਲ ਨੂੰ ਅੱਗ ਲੱਗ ਗਈ | ਤੇਜ਼ ਹਵਾਵਾਂ ਕਾਰਨ ਅੱਗ ਨੇ ਮਿੰਟਾਂ ਵਿਚ ਹੀ ਭਿਆਨਕ ਰੂਪ ਧਾਰਨ ਕਰ ਲਿਆ | ਮੌਕੇ 'ਤੇ ਮੌਜੂਦ ਲੋਕਾਂ ਨੇ ਤੁਰੰਤ ਕੰਬਾਈਨ ਨੂੰ ਖੇਤ ਵਿਚੋਂ ਬਾਹਰ ਕੱਢ ਲਿਆ, ਜਿਸ ਕਾਰਨ ਮਸ਼ੀਨ ਦਾ ਬਚਾਅ ਹੋ ਗਿਆ, ਪਰ ਖੜ੍ਹੀ ਫ਼ਸਲ ਅੱਗ ਦੀ ਲਪੇਟ ਵਿਚ ਆ ਗਈ | ਘਟਨਾ ਬਾਰੇ ਦੱਸਦਿਆਂ ਸੁਰਜੀਤ ਕੁਮਾਰ ਜਿਆਣੀ ਨੇ ਕਿਹਾ ਕਿ ਫ਼ਸਲ ਪੂਰੀ ਤਰ੍ਹਾਂ ਪੱਕ ਚੁੱਕੀ ਸੀ ਅਤੇ ਵਾਢੀ ਦਾ ਕੰਮ ਚੱਲ ਰਿਹਾ ਸੀ | ਅਚਾਨਕ ਵਾਪਰੇ ਇਸ ਹਾਦਸੇ ਕਾਰਨ ਉਨ੍ਹਾਂ ਦਾ ਵੱਡਾ ਆਰਥਿਕ ਨੁਕਸਾਨ ਹੋਇਆ ਹੈ | ਉਨ੍ਹਾਂ ਦੱਸਿਆ ਕਿ ਜੇਕਰ ਫਾਇਰ ਬਿ੍ਗੇਡ ਦੀਆਂ ਗੱਡੀਆਂ ਸਮੇਂ ਸਿਰ ਪਹੁੰਚ ਕੇ ਅੱਗ 'ਤੇ ਕਾਬੂ ਨਾ ਪਾਉਂਦੀਆਂ ਤਾਂ ਆਲੇ-ਦੁਆਲੇ ਦੀ ਸੈਂਕੜੇ ਏਕੜ ਹੋਰ ਫ਼ਸਲ ਵੀ ਸੜ ਸਕਦੀ ਸੀ | ਫ਼ਿਲਹਾਲ ਫਾਇਰ ਬਿ੍ਗੇਡ ਦੇ ਕਰਮਚਾਰੀਆਂ ਨੇ ਸਖ਼ਤ ਮਸ਼ੱਕਤ ਤੋਂ ਬਾਅਦ ਅੱਗ 'ਤੇ ਪੂਰੀ ਤਰ੍ਹਾਂ ਕਾਬੂ ਪਾ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਅਰੁਣ ਨਾਰੰਗ ਨੇ ਉਸਮਾਨ ਖੇੜਾ ਪਿੰਡ 'ਚ ਬਣਨ ਵਾਲੇ ਪੱਕੇ ਖਾਲਿਆਂ ਦਾ ਰੱਖਿਆ ਨੀਂਹ ਪੱਥਰ ਅਗਲੀ ਖ਼ਬਰ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ 3.47 ਕਰੋੜ ਦੀ ਲਗਭਗ ਤਿਆਰ ਹੋਣ ਵਾਲੀ ਸੜਕ ਦਾ ਰੱਖਿਆ ਨੀਂਹ ਪੱਥਰ <br/>
Ad Position 24