ਅਬੋਹਰ, 23 ਅਪ੍ਰੈਲ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਨਜਾਇਜ਼ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਿਕ ਸਹਾਇਕ ਥਾਣੇਦਾਰ ਜਤਿੰਦਰ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਦਿਨੇਸ਼ ਕੁਮਾਰ ਪੁੱਤਰ ਮੋਹਨ ਲਾਲ ਵਾਸੀ ਪਿੰਡ ਘੱਲੂ ਜੋ ਕਿ ਨਜਾਇਜ਼ ਸ਼ਰਾਬ ਵੇਚਣ ਦਾ ਆਦੀ ਹੈ ਅਤੇ ਅੱਜ ਵੀ ਢਾਣੀ ਮਸੀਤ ਰੋਡ 'ਤੇ ਨਜਾਇਜ਼ ਸ਼ਰਾਬ ਵੇਚ ਰਿਹਾ ਹੈ | ਇਸ ਗੁਪਤ ਸੂਚਨਾ ਦੇ ਆਧਾਰ 'ਤੇ ਥਾਣੇਦਾਰ ਜਤਿੰਦਰ ਸਿੰਘ ਵਲੋਂ ਪੁਲਿਸ ਪਾਰਟੀ ਸਮੇਤ ਛਾਪੇਮਾਰੀ ਕਰ ਦਿਨੇਸ਼ ਕੁਮਾਰ ਨੂੰ 24 ਬੋਤਲਾਂ ਨਜਾਇਜ਼ ਸ਼ਰਾਬ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ | ਨਗਰ ਥਾਣਾ ਇਕ ਦੀ ਪੁਲਿਸ ਵਲੋਂ ਦਿਨੇਸ਼ ਕੁਮਾਰ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |