03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਯੂਥ ਕਲੱਬ 12 ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਖੇ ਜਮ੍ਹਾਂ ਕਰਵਾਉਣ-ਜਸਪਾਲ ਸਿੰਘ

Ad Position 21
No active advertisement
ਅਜੀਤ ਡੈਸਕ 24-04-2026
ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾ ਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਿਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ-ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ | ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਤੀ 23 ਅਪ੍ਰੈਲ ਨੂੰ ਏ.ਡੀ.ਸੀ(ਵਿਕਾਸ) ਫ਼ਾਜ਼ਿਲਕਾ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿਚ ਹੋਏ ਫ਼ੈਸਲੇ ਅਨੁਸਾਰ ਜ਼ਿਲ੍ਹਾ ਫ਼ਾਜ਼ਿਲਕਾ ਦੇ ਯੂਥ ਕਲੱਬ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023-24, 2024-25, 2025-26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:505 ਬਲਾਕ-ਏ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਫ਼ਾਜ਼ਿਲਕਾ ਵਿਖੇ ਜਮ੍ਹਾ ਕਰਵਾਉਣ | ਉਨ੍ਹਾਂ ਕਿਹਾ ਕਿ ਵੇਰਵੇ ਜਮਾ ਨਾ ਕਰਾਉਣ ਦੀ ਸੂਰਤ ਵਿਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਿਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਸਿਹਤ ਵਿਭਾਗ ਵਲੋਂ ਮਲੇਰੀਆ ਵਿਰੁੱਧ ਜਾਗਰੂਕਤਾ ਮੁਹਿੰਮ ਤੇਜ਼, ਮਜ਼ਦੂਰਾਂ ਨੂੰ ਬਚਾਅ ਦੇ ਨੁਕਤੇ ਦੱਸੇ ਅਗਲੀ ਖ਼ਬਰ ਆਈ.ਆਈ.ਟੀ. ਮਦਰਾਸ ਤੱਕ ਪਹੁੰਚੀ ਇੰਪੀਰੀਅਲ ਸਕੂਲ ਦੀ ਪਹੁੰਚ, ਰਾਸ਼ਟਰੀ ਸੈਮੀਨਾਰ 'ਚ ਡਾਇਰੈਕਟਰ ਸੁਖਵਿੰਦਰ ਪਾਲ ਨੇ ਕੀਤ...
Ad Position 24