03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਭਾਗ ਸਿੰਘ ਖ਼ਾਲਸਾ ਸਕੂਲ ਵਿਖੇ ਨਵੇਂ ਸੈਸ਼ਨ ਦੀ ਸ਼ੁਰੂਆਤ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ

Ad Position 21
No active advertisement
ਅਜੀਤ ਡੈਸਕ 24-04-2026
ਅਬੋਹਰ, 23 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਸਥਾਨਕ ਸੀਤੋ ਰੋਡ ਸਥਿਤ ਭਾਗ ਸਿੰਘ ਹੇਅਰ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਕਾਲਾ ਟਿੱਬਾ ਵਿਚ ਨਵੇਂ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਮੌਕੇ ਸੁਖਮਨੀ ਸਾਹਿਬ ਦੇ ਪਾਠ ਅਤੇ ਸ਼ਬਦ ਕੀਰਤਨ ਕਰਵਾਏ ਗਏ | ਇਸ ਮੌਕੇ ਵਿਦਿਆਰਥਣਾਂ ਵਲੋਂ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸ਼ਬਦ ਕੀਰਤਨ ਦਾ ਉਚਾਰਨ ਵੀ ਕੀਤਾ ਗਿਆ | ਇਸ ਦੌਰਾਨ ਨਵੇਂ ਸੈਸ਼ਨ ਦੀ ਸ਼ੁਰੂਆਤ ਵਿਦਿਆਰਥਣਾਂ ਅਤੇ ਸਕੂਲ ਦੀ ਤਰੱਕੀ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ | ਪਾਠ ਦੇ ਭੋਗ ਉਪਰੰਤ ਸੰਸਥਾ ਦੇ ਚੇਅਰਮੈਨ ਗੁਰਲਾਲ ਸਿੰਘ ਬਰਾੜ ਫ਼ੱਤਣਵਾਲਾ ਸਮੂਹ ਕਮੇਟੀ ਮੈਂਬਰ ਅਤੇ ਸਕੂਲ ਪਿ੍ੰਸੀਪਲ ਸ੍ਰੀਮਤੀ ਰੰਜੂ ਬਾਲਾ ਵਲੋਂ ਸਮੂਹ ਵਿਦਿਆਰਥਣਾਂ ਨੂੰ ਨਵੇਂ ਸੈਸ਼ਨ ਦੀ ਸ਼ੁਰੂਆਤ ਅਤੇ ਸੁਨਹਿਰੇ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਹਾਈ ਸਕੂਲ ਕੇਰੀਆਂ ਵਿਖੇ ਮਨਾਇਆ ਗਿਆ ਧਰਤੀ ਦਿਵਸ ਅਗਲੀ ਖ਼ਬਰ ਆਤਮ ਵੱਲਭ ਪਬਲਿਕ ਸਕੂਲ 'ਚ ਧਰਤੀ ਦਿਵਸ ਮਨਾਇਆ
Ad Position 24