03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਫ਼ਾਜ਼ਿਲਕਾ ਵਿਖੇ ਵਿਸ਼ਵ ਧਰਤੀ ਦਿਵਸ ਮਨਾਇਆ ਵਿਦਿਆਰਥੀਆਂ ਨੇ ਰਚਨਾਤਮਿਕ ਗਤੀਵਿਧੀਆਂ ਰਾਹੀਂ ਦਿੱਤਾ ਵਾਤਾਵਰਨ ਸੰਭਾਲ ਦਾ ਸੰਦੇਸ਼

Ad Position 21
No active advertisement
ਅਜੀਤ ਡੈਸਕ 24-04-2026
ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ)-ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਵਿਚ 'ਵਿਸ਼ਵ ਧਰਤੀ ਦਿਵਸ' ਬੜੇ ਉਤਸ਼ਾਹ ਤੇ ਜਾਗਰੂਕਤਾ ਨਾਲ ਮਨਾਇਆ ਗਿਆ | ਇਹ ਪ੍ਰੋਗਰਾਮ ਸਕੂਲ ਦੀ ਪਿ੍ੰਸੀਪਲ ਡਾ.ਸ਼ੀਨਮ ਨਾਗਪਾਲ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਜਿਸ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਪ੍ਰਤੀ ਸੰਵੇਦਨਸ਼ੀਲ ਬਣਾਉਣਾ ਅਤੇ ਧਰਤੀ ਦੀ ਸੁਰੱਖਿਆ ਲਈ ਉਨ੍ਹਾਂ ਦੀ ਜ਼ਿੰਮੇਵਾਰੀ ਦਾ ਅਹਿਸਾਸ ਕਰਵਾਉਣਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਵੇਰ ਦੀ ਸਭਾ ਨਾਲ ਹੋਈ, ਜਿਸ ਨੇ ਪੂਰੇ ਸਕੂਲ ਵਿਚ ਇਕ ਸਕਾਰਾਤਮਿਕ ਊਰਜਾ ਭਰ ਦਿੱਤੀ | ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਲਈ ਕਈ ਦਿਲਚਸਪ ਮੁਕਾਬਲੇ ਕਰਵਾਏ ਗਏ | ਪਹਿਲੀ ਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਨੇ ਜਲ ਸੰਭਾਲ ਵਿਸ਼ੇ 'ਤੇ ਸੁੰਦਰ ਚਿੱਤਰ ਬਣਾ ਕੇ ਅਤੇ ਰੰਗ ਭਰ ਕੇ ਪਾਣੀ ਦੀ ਮਹੱਤਤਾ ਨੂੰ ਦਰਸਾਇਆ | ਤੀਜੀ ਤੇ ਚੌਥੀ ਜਮਾਤ ਦੇ ਵਾਤਾਵਰਨ ਸੰਭਾਲ ਵਿਸ਼ੇ 'ਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ, ਜਿਸ ਰਾਹੀਂ ਬੱਚਿਆਂ ਨੇ ਜੀਵਨ ਸ਼ੈਲੀ ਬਦਲਣ ਦਾ ਸੁਨੇਹਾ ਦਿੱਤਾ | ਪੰਜਵੀਂ ਅਤੇ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ 'ਵੇਸਟ ਮੈਟੀਰੀਅਲ' ਤੋਂ ਵਧੀਆ ਵਸਤੂਆਂ ਤਿਆਰ ਕਰਨ ਦੇ ਜੌਹਰ ਦਿਖਾਏ | ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਵਿਚ ਵਿਦਿਆਰਥੀਆਂ ਨੇ ਗਲੋਬਲ ਵਾਰਮਿੰਗ, ਪਲਾਸਟਿਕ ਦੇ ਨੁਕਸਾਨ ਅਤੇ ਰੁੱਖ ਲਗਾਉਣ ਦੇ ਲਾਭਾਂ 'ਤੇ ਜ਼ੋਰ ਦਿੱਤਾ | ਨਰਸਰੀ ਤੋਂ ਕੇ.ਜੀ ਜਮਾਤ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨੇ ਕਰਾਫ਼ਟ ਗਤੀਵਿਧੀਆਂ ਰਾਹੀਂ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ | ਪਿ੍ੰਸੀਪਲ ਡਾ.ਸ਼ੀਨਮ ਨਾਗਪਾਲ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਧਰਤੀ ਸਾਡੀ ਮਾਂ ਹੈ ਅਤੇ ਇਸ ਦੀ ਰੱਖਿਆ ਕਰਨਾ ਸਾਡਾ ਸਭ ਦਾ ਮੁੱਢਲਾ ਫ਼ਰਜ਼ ਹੈ | ਪ੍ਰੋਗਰਾਮ ਦੇ ਅੰਤ ਵਿਚ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੇ ਧਰਤੀ ਨੂੰ ਸਾਫ਼-ਸੁਥਰਾ ਤੇ ਹਰਿਆ-ਭਰਿਆ ਰੱਖਣ ਦਾ ਸੰਕਲਪ ਲਿਆ |
Ad Position 22
No active advertisement
ਪਿਛਲੀ ਖ਼ਬਰ ਅਭਿਸ਼ੇਕ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿਖੇ ਪੋਸ਼ਣ ਵਿਸ਼ੇ 'ਤੇ ਲਗਾਇਆ ਗਿਆ ਵਿਸ਼ੇਸ਼ ਲੈਕਚਰ ਅਗਲੀ ਖ਼ਬਰ ਸਿੱਖਿਆ ਵਿਭਾਗ ਦੇ ਆਰ.ਟੀ.ਈ.ਪੋਰਟਲ 'ਚ ਤਕਨੀਕੀ ਖ਼ਰਾਬੀ, ਮਾਪੇ ਪ੍ਰੇਸ਼ਾਨ, ਬੱਚਿਆਂ ਦਾ ਭਵਿੱਖ ਦਾਅ 'ਤੇ
Ad Position 24