ਅਬੋਹਰ, 23 ਅਪ੍ਰੈਲ (ਵਿਵੇਕ ਹੂੜੀਆ)-ਸ਼੍ਰੀ ਰੌਸ਼ਨ ਲਾਲ ਜੈਨ ਸਰਵਹਿੱਤਕਾਰੀ ਵਿੱਦਿਆ ਮੰਦਰ ਅਬੋਹਰ ਵਿਖੇ 'ਵਿਸ਼ਵ ਧਰਤੀ ਦਿਵਸ' ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਤਾਵਰਨ ਦੀ ਸੰਭਾਲ ਦਾ ਹੋਕਾ ਦਿੱਤਾ | ਸਮਾਗਮ ਦੌਰਾਨ ਸ਼ਿਸ਼ੂ ਵਾਟਿਕਾ ਤੋਂ ਦੂਜੀ ਜਮਾਤ ਤੱਕ ਦੇ ਨੰਨ੍ਹੇ-ਮੁੰਨ੍ਹੇ ਵਿਦਿਆਰਥੀਆਂ ਨੇ ਸਕੂਲ ਵਿਚ ਲੱਗੇ ਪੌਦਿਆਂ ਨੂੰ ਪਾਣੀ ਦਿੱਤਾ ਅਤੇ ਨਵੇਂ ਪੌਦੇ ਲਗਾਏ | ਇਨ੍ਹਾਂ ਬੱਚਿਆਂ ਵੱਲੋਂ ਧਰਤੀ ਨੂੰ ਬਚਾਉਣ ਦਾ ਸੰਦੇਸ਼ ਦਿੰਦਾ ਇੱਕ ਬਹੁਤ ਹੀ ਪਿਆਰਾ ਨਾਟਕ ਵੀ ਪੇਸ਼ ਕੀਤਾ ਗਿਆ | ਤੀਜੀ ਤੋਂ ਛੇਵੀਂ ਜਮਾਤ ਦੇ ਵਿਦਿਆਰਥੀਆਂ ਨੇ ਅਬੋਹਰ ਦੇ ਨਹਿਰੂ ਪਾਰਕ ਵਿਚ ਜਾ ਕੇ 'ਰੁੱਖ ਲਗਾਓ, ਧਰਤੀ ਬਚਾਓ' ਵਿਸ਼ੇ 'ਤੇ ਨਾਟਕ ਪੇਸ਼ ਕੀਤਾ, ਜਿਸ ਰਾਹੀਂ ਆਮ ਲੋਕਾਂ ਨੂੰ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ ਗਿਆ | ਇਸੇ ਤਰ੍ਹਾਂ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਪਿੰਡ ਚੂੜੀਵਾਲਾ ਧੰਨਾ ਵਿਖੇ 'ਸਾਡੀ ਕੁਦਰਤ, ਸਾਡਾ ਜੀਵਨ' ਸਿਰਲੇਖ ਹੇਠ ਨਾਟਕ ਪੇਸ਼ ਕੀਤਾ | ਪਿੰਡ ਵਾਸੀਆਂ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਕਿਹਾ ਕਿ ਵਿੱਦਿਆ ਭਾਰਤੀ ਵਲੋਂ ਸੰਚਾਲਿਤ ਇਹ ਸਕੂਲ ਸਿੱਖਿਆ ਦੇ ਨਾਲ-ਨਾਲ ਬੱਚਿਆਂ ਨੂੰ ਸਮਾਜਿਕ ਜ਼ਿੰਮੇਵਾਰੀਆਂ ਪ੍ਰਤੀ ਵੀ ਜਾਗਰੂਕ ਕਰ ਰਿਹਾ ਹੈ | ਸਕੂਲ ਦੇ ਪਿ੍ੰਸੀਪਲ ਜੌਲੀ ਮੋਂਗਾ ਨੇ ਸਫਲ ਪ੍ਰੋਗਰਾਮ ਲਈ ਸਭ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਧਰਤੀ ਨੂੰ ਬਚਾਉਣ ਲਈ ਸਾਨੂੰ ਸਾਰਿਆਂ ਨੂੰ ਸਿਰਫ਼ ਇੱਕ ਦਿਨ ਨਹੀਂ ਸਗੋਂ ਪੂਰੀ ਜ਼ਿੰਦਗੀ ਲਗਾਤਾਰ ਯਤਨ ਕਰਨੇ ਪੈਣਗੇ | ਇਸ ਪ੍ਰੋਗਰਾਮ ਦੀ ਰੂਪ ਰੇਖਾ ਪਵਨ ਕੁਮਾਰ, ਸਲੋਨੀ, ਮਨੀਸ਼ਾ, ਚਿੱਤਰਾ, ਸ਼ਿਖਾ, ਗੁਰਪ੍ਰੀਤ ਅਤੇ ਅੰਜੂ ਦੀਦੀ ਵਲੋਂ ਤਿਆਰ ਕੀਤੀ ਗਈ ਸੀ |