03-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-04-2026

ਸੈਂਸਸ ਵਿਭਾਗ ਦੇ ਫ਼ੀਲਡ ਟਰੇਨਰਾਂ ਨੇ ਫ਼ੀਲਡ ਸਟਾਫ਼ ਨੂੰ ਕਰਵਾਈ ਵਿਸ਼ੇਸ਼ ਟਰੇਨਿੰਗ ਟਰੇਨਿੰਗ ਦਾ ਮਕਸਦ ਮਕਾਨ ਸੂਚੀਕਰਨ ਤੇ ਮਕਾਨਾਂ ਦੀ ਗਿਣਤੀ ਕਰਨ ਸੰਬੰਧੀ ਫ਼ੀਲਡ ਸਟਾਫ਼ ਨੂੰ ਜਾਗਰੂਕ ਕਰਨਾ

Ad Position 21
No active advertisement
ਅਜੀਤ ਡੈਸਕ 24-04-2026
ਫ਼ਾਜ਼ਿਲਕਾ, 23 ਅਪ੍ਰੈਲ (ਦਵਿੰਦਰ ਪਾਲ ਸਿੰਘ) ਆਗਾਮੀ 'ਜਨਗਣਨਾ 2027' ਦੇ ਪਹਿਲੇ ਪੜਾਅ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਫ਼ਾਜ਼ਿਲਕਾ ਵਲੋਂ ਤਿਆਰੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ | ਡਿਪਟੀ ਕਮਿਸ਼ਨਰ-ਕਮ-ਪਿ੍ੰਸੀਪਲ ਸੈਂਸਸ ਅਫ਼ਸਰ ਅਮਰਪ੍ਰੀਤ ਕੌਰ ਸੰਧੂ ਦੀਆਂ ਹਦਾਇਤਾਂ 'ਤੇ ਫ਼ੀਲਡ ਸਟਾਫ਼ ਲਈ ਤਿੰਨ ਰੋਜ਼ਾ ਵਿਸ਼ੇਸ਼ ਟਰੇਨਿੰਗ ਕੈਂਪ ਲਗਾਇਆ ਗਿਆ, ਜੋ 24 ਅਪ੍ਰੈਲ ਤੱਕ ਜਾਰੀ ਰਹੇਗਾ | ਇਸ ਮੌਕੇ ਪੰਜਾਬ ਦੇ ਡਿਪਟੀ ਡਾਇਰੈਕਟਰ ਸੈਂਸਸ ਵਿਭਾਗ ਅਨਿਲ ਕੁਮਾਰ ਅਤੇ ਜ਼ਿਲ੍ਹਾ ਸੈਂਸਸ ਕੋਆਰਡੀਨੇਟਰ ਕਾਰਤਿਕ ਆਰਿਆ ਨੇ ਫ਼ੀਲਡ ਸਟਾਫ਼ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜਨਗਣਨਾ ਦਾ ਕੰਮ ਰਾਸ਼ਟਰੀ ਮਹੱਤਤਾ ਵਾਲਾ ਹੈ, ਇਸ ਲਈ ਇਸ ਵਿਚ ਕਿਸੇ ਵੀ ਕਿਸਮ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਉਨ੍ਹਾਂ ਸਮੂਹ ਸਟਾਫ਼ ਨੂੰ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਡਿਊਟੀ ਨਿਭਾਉਣ ਦੇ ਹੁਕਮ ਦਿੱਤੇ | ਉਨ੍ਹਾਂ ਦੱਸਿਆ ਗਿਆ ਕਿ ਪੰਜਾਬ ਰਾਜ ਵਿਚ ਹਾਊਸ ਲਿਸਟਿੰਗ ਦੀ ਪ੍ਰਕਿਰਿਆ 15 ਮਈ ਤੋਂ 13 ਜੂਨ 2026 ਤੱਕ ਕੀਤੀ ਜਾਵੇਗੀ | ਜਨਗਣਨਾ ਦੀ ਪੂਰੀ ਕਾਰਵਾਈ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ | ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਵਲੋਂ 30 ਅਪ੍ਰੈਲ ਤੋਂ 14 ਮਈ 2026 ਤੱਕ 15 ਦਿਨ ਲਈ ਪੋਰਟਲ ਖੋਲਿ੍ਹਆ ਜਾਵੇਗਾ, ਜਿਸ ਰਾਹੀਂ ਹਰ ਵਿਅਕਤੀ ਆਪਣੇ ਪਰਿਵਾਰ ਦੀ ਜਾਣਕਾਰੀ ਖ਼ੁਦ ਆਨਲਾਈਨ ਦਰਜ ਕਰ ਸਕੇਗਾ | ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਪੇਪਰ-ਲੈੱਸ ਹੋਵੇਗੀ ਅਤੇ ਡਿਜੀਟਲ ਮੋਡ ਰਾਹੀਂ ਸੰਪੰਨ ਕਰਵਾਈ ਜਾਵੇਗੀ | ਇਸ ਟਰੇਨਿੰਗ ਦੌਰਾਨ ਵਧੀਕ ਜ਼ਿਲ੍ਹਾ ਸੈਂਸਸ ਅਫ਼ਸਰ ਹਰਜਿੰਦਰ ਸਿੰਘ ਸਮੇਤ ਸੈਂਸਸ ਸੈੱਲ ਦੇ ਵੱਖ-ਵੱਖ ਅਧਿਕਾਰੀ ਅਤੇ ਤਹਿਸੀਲ ਫ਼ਾਜ਼ਿਲਕਾ ਦਾ ਸਟਾਫ਼ ਮੌਜੂਦ ਸੀ |
Ad Position 22
No active advertisement
ਪਿਛਲੀ ਖ਼ਬਰ ਏਾਜਲਸ ਵਰਲਡ ਸਕੂਲ 'ਚ ਨਰਸਰੀ ਜਮਾਤ ਦੇ ਵਿਦਿਆਰਥੀਆਂ ਲਈ ਕਰਵਾਈਆਂ ਗਈਆਂ ਗਤੀਵਿਧੀਆਂ ਅਗਲੀ ਖ਼ਬਰ ਐਸ.ਡੀ.ਐਮ. ਵਲੋਂ ਏਕਤਾ ਮੰਚ ਦੀ ਅਨੋਖੀ ਪਹਿਲ ਦੀ ਸ਼ਲਾਘਾ ਪੰਛੀਆਂ ਲਈ ਲਗਾਏ ਗਏ ਪਰਿੰਡੇ
Ad Position 24