11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਸ਼ੋਕ ਵਾਟਸ ਸਰਵਸੰਮਤੀ ਨਾਲ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੇ ਪ੍ਰਧਾਨ ਚੁਣੇ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਾਜ਼ਿਲਕਾ, 24 ਅਪ੍ਰੈਲ (ਅਮਰਜੀਤ ਸ਼ਰਮਾ)-ਕੌਮਾਂਤਰੀ ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੀ ਇੱਕ ਅਹਿਮ ਮੀਟਿੰਗ ਮੌਜੂਦਾ ਪ੍ਰਧਾਨ ਐਡਵੋਕੇਟ ਅਲੋਕ ਕਟਾਰੀਆ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸਾਲ 2026-27 ਲਈ ਨਵੀਂ ਕਾਰਜਕਾਰਨੀ ਦੀ ਚੋਣ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ | ਮੀਟਿੰਗ ਦੌਰਾਨ ਕਲੱਬ ਦੇ ਸਮੂਹ ਸਾਬਕਾ ਪ੍ਰਧਾਨਾਂ ਓ.ਪੀ. ਸਚਦੇਵਾ, ਵਿਨੋਦ ਸਚਦੇਵਾ, ਨਰਿੰਦਰ ਸਚਦੇਵਾ, ਪਿ੍ੰਸੀਪਲ ਪਾਲ ਚੰਦ ਵਰਮਾ, ਐਡਵੋਕੇਟ ਰਿਤੇਸ਼ ਗਗਨੇਜਾ, ਅਜੇ ਨਾਰੰਗ, ਐਡਵੋਕੇਟ ਸ਼ੇਖਰ ਛਾਬੜਾ, ਇੰਜੀ. ਨਰੇਸ਼ ਜੁਨੇਜਾ, ਸਤੀਸ਼ ਸਚਦੇਵਾ, ਇੰਜੀ. ਰਾਕੇਸ਼ ਭੂਸਰੀ, ਪ੍ਰਦੀਪ ਛੋਕਰਾ, ਇੰਜੀ. ਪ੍ਰਦੀਪ ਸੇਠੀ, ਸੰਜੀਵ ਗਰੋਵਰ ਅਤੇ ਸੰਦੀਪ ਤਨੇਜਾ ਨੇ ਸ਼ਿਰਕਤ ਕੀਤੀ | ਕਲੱਬ ਮੈਂਬਰਾਂ ਦੀ ਕਾਰਜਸ਼ੈਲੀ 'ਤੇ ਡੂੰਘੀ ਚਰਚਾ ਤੋਂ ਬਾਅਦ, ਸਮੂਹ ਸਾਬਕਾ ਪ੍ਰਧਾਨਾਂ ਨੇ ਇੱਕਮਤ ਹੋ ਕੇ ਕਲੱਬ ਦੇ ਸੀਨੀਅਰ ਮੈਂਬਰ ਅਤੇ ਸਾਬਕਾ ਕੌਂਸਲਰ ਅਸ਼ੋਕ ਵਾਟਸ ਨੂੰ ਸਾਲ 2026-27 ਲਈ ਸਰਵਸੰਮਤੀ ਨਾਲ ਪ੍ਰਧਾਨ ਚੁਣ ਲਿਆ | ਨਿਯੁਕਤੀ ਤੋਂ ਬਾਅਦ ਸਮੂਹ ਆਗੂਆਂ ਨੇ ਅਸ਼ੋਕ ਵਾਟਸ ਦੇ ਗ੍ਰਹਿ ਵਿਖੇ ਪਹੁੰਚ ਕੇ ਉਨ੍ਹਾਂ ਦਾ ਫੁੱਲਾਂ ਦੇ ਹਾਰ ਪਾ ਕੇ ਸਵਾਗਤ ਕੀਤਾ | ਇਸ ਮੌਕੇ ਵਾਟਸ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਸੌਂਪੀ ਗਈ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਸਮਾਜ ਸੇਵਾ ਦੇ ਕੰਮਾਂ ਵਿਚ ਕਲੱਬ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ | ਦੱਸਣਯੋਗ ਹੈ ਕਿ ਅਸ਼ੋਕ ਵਾਟਸ ਪਹਿਲਾਂ ਵੀ ਕਲੱਬ ਵਿਚ ਕਈ ਅਹਿਮ ਅਹੁਦਿਆਂ 'ਤੇ ਸੇਵਾਵਾਂ ਨਿਭਾ ਚੁੱਕੇ ਹਨ | ਨਵੀਂ ਟੀਮ ਦਾ ਕਾਰਜਕਾਲ 1 ਜੁਲਾਈ ਤੋਂ ਸ਼ੁਰੂ ਹੋਵੇਗਾ | ਇਸ ਮੌਕੇ ਵਿਨੋਦ ਵਾਟਸ ਵੀ ਵਿਸ਼ੇਸ਼ ਤੌਰ 'ਤੇ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਾਜ਼ਿਲਕਾ ਪੁਲਿਸ ਵਲੋਂ ਪਿੰਡ ਮੁਹੰਮਦ ਪੀਰਾ ਵਿਖੇ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਜਾਗਰੂਕਤਾ ਸੈਮੀਨਾਰ ਅਗਲੀ ਖ਼ਬਰ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਨੇ ਕਿਸਾਨੀ ਮੰਗਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ-ਪੱਤਰ
Ad Position 24