11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਫ਼ਾਜ਼ਿਲਕਾ ਪੁਲਿਸ ਵਲੋਂ ਪਿੰਡ ਮੁਹੰਮਦ ਪੀਰਾ ਵਿਖੇ ਨਸ਼ਿਆਂ ਅਤੇ ਗੈਂਗਸਟਰਵਾਦ ਵਿਰੁੱਧ ਜਾਗਰੂਕਤਾ ਸੈਮੀਨਾਰ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਸਰਕਾਰ ਅਤੇ ਡੀ.ਜੀ.ਪੀ.ਪੰਜਾਬ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫ਼ਾਜ਼ਿਲਕਾ ਪੁਲਿਸ ਵਲੋਂ 'ਨਸ਼ਿਆਂ ਵਿਰੁੱਧ ਜੰਗ' ਅਤੇ 'ਵਾਰ ਅਗੇਂਸਟ ਗੈਂਗਸਟਰ' ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ | ਇਸੇ ਤਹਿਤ ਐੱਸ.ਐੱਸ.ਪੀ. ਫ਼ਾਜ਼ਿਲਕਾ ਗੁਰਮੀਤ ਸਿੰਘ ਦੀ ਯੋਗ ਅਗਵਾਈ ਹੇਠ ਪਿੰਡ ਮੁਹੰਮਦ ਪੀਰਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਇਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਸਕੂਲੀ ਵਿਦਿਆਰਥੀਆਂ, ਅਧਿਆਪਕਾਂ, ਪਿੰਡ ਦੇ ਸਰਪੰਚ ਅਤੇ ਪਤਵੰਤੇ ਸੱਜਣਾਂ ਸਮੇਤ ਕਰੀਬ 100 ਲੋਕਾਂ ਨੇ ਸ਼ਿਰਕਤ ਕੀਤੀ | ਸੈਮੀਨਾਰ ਦੌਰਾਨ ਐੱਸ.ਐੱਸ.ਪੀ. ਫ਼ਾਜ਼ਿਲਕਾ ਨੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਅਤੇ ਗੈਂਗਸਟਰ ਕਲਚਰ ਦੇ ਖ਼ਤਰਿਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਾ ਹੋਣ ਕਾਰਨ ਨੌਜਵਾਨਾਂ ਨੂੰ ਖ਼ਾਸ ਤੌਰ 'ਤੇ ਚੌਕਸ ਰਹਿਣ ਦੀ ਲੋੜ ਹੈ, ਕਿਉਂਕਿ ਨਸ਼ਾ ਤਸਕਰ ਅਤੇ ਗੈਂਗਸਟਰ ਆਪਣੇ ਨਿੱਜੀ ਫ਼ਾਇਦੇ ਲਈ ਨੌਜਵਾਨਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰਦੇ ਹਨ | ਉਨ੍ਹਾਂ ਅਪੀਲ ਕੀਤੀ ਕਿ ਵਿਦਿਆਰਥੀ ਆਪਣੀ ਊਰਜਾ ਪੜ੍ਹਾਈ ਅਤੇ ਖੇਡਾਂ ਵਰਗੇ ਸਕਾਰਾਤਮਿਕ ਕਾਰਜਾਂ ਵਿਚ ਲਗਾਉਣ | ਪੁਲਿਸ ਵਲੋਂ ਲੋਕਾਂ ਦੀ ਸਹਾਇਤਾ ਲਈ ਜਾਰੀ 'ਸੇਫ਼ ਪੰਜਾਬ ਹੈਲਪ ਲਾਈਨ' ਅਤੇ 'ਐਂਟੀ-ਗੈਂਗਸਟਰ ਹੈਲਪ ਲਾਈਨ' ਬਾਰੇ ਜਾਗਰੂਕ ਕੀਤਾ ਗਿਆ | ਪਿੰਡ ਵਾਸੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਕੋਈ ਸ਼ੱਕੀ ਗਤੀਵਿਧੀ ਨਜ਼ਰ ਆਉਂਦੀ ਹੈ ਤਾਂ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ ਜਾਵੇ | ਇਸ ਦੇ ਨਾਲ ਹੀ ਨਸ਼ੇ ਦੀ ਦਲਦਲ ਵਿਚ ਫਸੇ ਲੋਕਾਂ ਨੂੰ ਮੁੱਖ ਧਾਰਾ ਵਿਚ ਲਿਆਉਣ ਲਈ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਅਤੇ ਓ.ਓ.ਏ.ਟੀ. ਕਲੀਨਿਕਾਂ ਰਾਹੀਂ ਮਿਲਣ ਵਾਲੇ ਮੁਫ਼ਤ ਇਲਾਜ ਬਾਰੇ ਵੀ ਦੱਸਿਆ ਗਿਆ | ਅੰਤ ਵਿਚ ਐੱਸ.ਐੱਸ.ਪੀ. ਨੇ ਕਿਹਾ ਕਿ ਸਮਾਜ ਵਿਚੋਂ ਅਪਰਾਧ ਦਾ ਖ਼ਾਤਮਾ ਪੁਲਿਸ ਅਤੇ ਜਨਤਾ ਦੇ ਸਾਂਝੇ ਯਤਨਾਂ ਨਾਲ ਹੀ ਸੰਭਵ ਹੈ |
Ad Position 22
No active advertisement
ਪਿਛਲੀ ਖ਼ਬਰ ਆਰ.ਬੀ.ਐਸ.ਕੇ. ਟੀਮਾਂ ਨੂੰ ਵਿਜ਼ਨ ਸਕਰੀਨਿੰਗ ਸੰਬੰਧੀ ਹੈਂਡ ਹੈਲਡ ਆਟੋ ਰੀਫਰੈਕਟਰੋਮੀਟਰ ਦੀ ਟਰੇਨਿੰਗ ਕਰਵਾਈ ਅਗਲੀ ਖ਼ਬਰ ਅਸ਼ੋਕ ਵਾਟਸ ਸਰਵਸੰਮਤੀ ਨਾਲ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੇ ਪ੍ਰਧਾਨ ਚੁਣੇ
Ad Position 24