11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਅਰੁਣ ਨਾਰੰਗ ਨੇ ਸਰਕਾਰੀ ਸਕੂਲ ਅਜੀਮਗੜ੍ਹ ਵਿਖੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਅਬੋਹਰ, 24 ਅਪ੍ਰੈਲ (ਵਿਵੇਕ ਹੂੜੀਆ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਸਿੱਖਿਆ ਕ੍ਰਾਂਤੀ' ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਦਾ ਕੰਮ ਜੰਗੀ ਪੱਧਰ 'ਤੇ ਜਾਰੀ ਹੈ | ਇਸੇ ਲੜੀ ਤਹਿਤ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਰੁਣ ਨਾਰੰਗ ਨੇ ਸਰਕਾਰੀ ਪ੍ਰਾਇਮਰੀ ਸਕੂਲ ਅਜੀਮਗੜ੍ਹ ਵਿਖੇ ਨਵੇਂ ਬਣੇ ਦੋ ਸਮਾਰਟ ਕਮਰਿਆਂ ਦਾ ਉਦਘਾਟਨ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਅਰੁਣ ਨਾਰੰਗ ਨੇ ਦੱਸਿਆ ਕਿ ਇਨ੍ਹਾਂ ਦੋ ਸ਼ਾਨਦਾਰ ਕਮਰਿਆਂ 'ਤੇ ਕਰੀਬ 19 ਲੱਖ ਰੁਪਏ ਦੀ ਲਾਗਤ ਆਈ ਹੈ | ਉਨ੍ਹਾਂ ਦੱਸਿਆ ਕਿ ਸਕੂਲ ਵਿਚ ਪਹਿਲਾਂ ਵੀ 4 ਨਵੇਂ ਕਮਰੇ ਬਣਾਏ ਗਏ ਸਨ | ਹੁਣ ਬਣੇ ਨਵੇਂ ਕਮਰਿਆਂ ਵਿਚ ਪ੍ਰੋਜੈਕਟਰ ਅਤੇ ਆਧੁਨਿਕ ਬੁਨਿਆਦੀ ਢਾਂਚਾ ਮੁਹੱਈਆ ਕਰਵਾਇਆ ਗਿਆ ਹੈ | ਨਾਰੰਗ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ 'ਤੇ ਹਾਈਟੈੱਕ ਬਣਾਇਆ ਜਾ ਰਿਹਾ ਹੈ | ਉਨ੍ਹਾਂ ਅੱਗੇ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਮਿਲ ਰਹੀਆਂ ਮੁਫ਼ਤ ਆਧੁਨਿਕ ਸਹੂਲਤਾਂ ਕਾਰਨ ਹੁਣ ਮਾਪੇ ਪ੍ਰਾਈਵੇਟ ਸਕੂਲਾਂ ਨੂੰ ਛੱਡ ਕੇ ਆਪਣੇ ਬੱਚਿਆਂ ਦਾ ਦਾਖ਼ਲਾ ਸਰਕਾਰੀ ਸਕੂਲਾਂ ਵਿਚ ਕਰਵਾ ਰਹੇ ਹਨ | ਸਕੂਲ ਦੀ ਮੁੱਖ ਅਧਿਆਪਕਾ ਮੈਡਮ ਹਰਜੋਤ ਕੌਰ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਬਿਹਤਰ ਸਹੂਲਤਾਂ ਕਾਰਨ ਸਕੂਲ ਵਿਚ ਬੱਚਿਆਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਇਆ ਹੈ | ਇਸ ਮੌਕੇ ਸੀ.ਐੱਚ.ਟੀ.ਸੈਂਟਰ ਸਕੂਲ-1 ਸਤੀਸ਼ ਕੁਮਾਰ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ (ਅਬੋਹਰ-2) ਭਾਲਾ ਰਾਮ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਡੀ.ਸੀ. ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ ਅਗਲੀ ਖ਼ਬਰ ਆਰ.ਬੀ.ਐਸ.ਕੇ. ਟੀਮਾਂ ਨੂੰ ਵਿਜ਼ਨ ਸਕਰੀਨਿੰਗ ਸੰਬੰਧੀ ਹੈਂਡ ਹੈਲਡ ਆਟੋ ਰੀਫਰੈਕਟਰੋਮੀਟਰ ਦੀ ਟਰੇਨਿੰਗ ਕਰਵਾਈ
Ad Position 24