11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਡੀ.ਸੀ. ਨੇ ਕਣਕ ਦੇ ਖ਼ਰੀਦ ਪ੍ਰਬੰਧਾਂ ਦੀ ਕੀਤੀ ਸਮੀਖਿਆ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਫ਼ਾਜ਼ਿਲਕਾ, 24 ਅਪ੍ਰੈਲ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਮੈਡਮ ਅਮਰਪ੍ਰੀਤ ਕੌਰ ਸੰਧੂ ਵਲੋਂ ਕਣਕ ਦੀ ਖ਼ਰੀਦ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਆਪਣੇ ਦਫ਼ਤਰ ਵਿਖੇ ਵੱਖ-ਵੱਖ ਅਧਿਕਾਰੀਆਂ, ਆੜ੍ਹਤੀਆਂ ਅਤੇ ਜ਼ਿਲ੍ਹਾ ਫ਼ਾਜ਼ਿਲਕਾ ਦੀਆਂ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦਾ ਇਕ ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ | ਉਨ੍ਹਾਂ ਵੱਲੋਂ ਮੀਟਿੰਗ ਵਿਚ ਆੜ੍ਹਤੀਆਂ ਦੀਆਂ ਮੁਸ਼ਕਲਾਂ ਨੂੰ ਵੀ ਸੁਣਿਆ | ਉਨ੍ਹਾਂ ਸਮੂਹ ਖ਼ਰੀਦ ਏਜੰਸੀਆਂ ਪਾਸੋਂ ਕਣਕ ਦੀ ਸਟੋਰੇਜ ਲਈ ਲੋੜੀਂਦੀ ਜਗਾ, ਬਾਰਦਾਣਾ ਅਤੇ ਹੋਰ ਸਟਾਕ ਆਰਟੀਕਲ ਦੇ ਪ੍ਰਬੰਧਾਂ ਬਾਰੇ ਜਾਣਕਾਰੀ ਲਈ | ਇਸ ਤੋਂ ਇਲਾਵਾ ਸਮੂਹ ਖ਼ਰੀਦ ਕੇਂਦਰਾਂ 'ਤੇ ਸਟਾਫ਼ ਦੀ ਤਾਇਨਾਤੀ ਸਮੇਂ ਸਿਰ ਕਰਨ ਦੀ ਹਦਾਇਤ ਵੀ ਜਾਰੀ ਕੀਤੀ | ਮੀਟਿੰਗ ਵਿਚ ਉਨ੍ਹਾਂ ਜ਼ਿਲ੍ਹਾ ਮੰਡੀ ਅਫ਼ਸਰ ਨੂੰ ਜ਼ਿਲ੍ਹੇ ਦੇ ਸਾਰੇ ਖ਼ਰੀਦ ਕੇਂਦਰਾਂ ਵਿਖੇ ਸਾਫ਼-ਸਫ਼ਾਈ ਅਤੇ ਹੋਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕੀਤੀ | ਇਸ ਮੌਕੇ ਐਸ.ਡੀ.ਐਮ ਕੰਨਵਜੀਤ ਸਿੰਘ ਅਤੇ ਰਵਿੰਦਰ ਅਰੋੜਾ, ਜ਼ਿਲ੍ਹਾ ਫੂਡ ਸਪਲਾਈ ਕੰਟਰੋਲਰ ਵੰਦਨਾ ਕੰਬੋਜ ਆਦਿ ਅਧਿਕਾਰੀ ਅਤੇ ਸਮੂਹ ਖ਼ਰੀਦ ਏਜੰਸੀਆਂ ਦੇ ਨੁਮਾਇੰਦੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਬੋਹਰ ਦੇ ਸਰਕਾਰੀ ਹਸਪਤਾਲ 'ਚ ਬਾਂਦਰ ਦਾ ਤਾਂਡਵ ਅਗਲੀ ਖ਼ਬਰ ਅਰੁਣ ਨਾਰੰਗ ਨੇ ਸਰਕਾਰੀ ਸਕੂਲ ਅਜੀਮਗੜ੍ਹ ਵਿਖੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ
Ad Position 24