ਮੱਲਾਂਵਾਲਾ, 24 ਅਪ੍ਰੈਲ(ਗੁਰਦੇਵ ਸਿੰਘ)- ਥਾਣਾ ਮੱਲਾਂਵਾਲਾ ਪੁਲਿਸ ਵਲੋਂ 5 ਗ੍ਰਾਮ ਹੈਰੋਇਨ ਸਮੇਤ ਮੁਲਜ਼ਮ ਨੂੰ ਕਾਬੂ ਕਰਕੇ ਐਨ.ਡੀ.ਪੀ.ਐੱਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਹੈ | ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਅਨੁਸਾਰ ਡੇਰਾ ਰਾਧਾ ਸੁਆਮੀ ਮੱਲਾਂਵਾਲਾ ਕੋਲ ਪੁਲਿਸ ਪਾਰਟੀ ਨੇ ਇੱਕ ਮੋਨੇ ਨੌਜਵਾਨ ਨੂੰ ਕਾਬੂ ਕੀਤਾ | ਜਿਸ ਕੋਲੋਂ ਤਲਾਸ਼ੀ ਦੌਰਾਨ 5 ਗ੍ਰਾਮ ਹੈਰੋਇਨ ਬਰਾਮਦ ਹੋਈ | ਕਾਬੂ ਕੀਤੇ ਮੁਲਜ਼ਮ ਦੀ ਪਹਿਚਾਣ ਵੰਸ਼ ਪੁੱਤਰ ਧਰਮਾਂ ਵਾਸੀ ਮੱਲਾਂਵਾਲਾ ਵਜੋਂ ਹੋਈ ਹੈ |