11-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-04-2026

ਕੁਲਵਿੰਦਰ ਸਿੰਘ ਸਰਪੰਚ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ 'ਚ ਵਾਈਸ ਪ੍ਰਧਾਨ

Ad Position 21
repet_subhas-goyals [Copy P29]
ਅਜੀਤ ਡੈਸਕ 25-04-2026
ਗੁਰੂਹਰਸਹਾਏ, 24 ਅਪ੍ਰੈਲ(ਹਰਚਰਨ ਸਿੰਘ ਸੰਧੂ)-ਪੰਜਾਬ ਕਾਂਗਰਸ ਕਮੇਟੀ ਵਲੋਂ ਸੰਗਠਨ ਨੂੰ ਮਜ਼ਬੂਤ ਕਰਦਿਆਂ ਜ਼ਿਲ੍ਹਾ ਕਾਂਗਰਸ ਕਮੇਟੀ ­'ਚ ਵਿਸਥਾਰ ਕਰਦਿਆਂ ਕੁਲਵਿੰਦਰ ਸਿੰਘ ਬਰਾੜ ਸਰਪੰਚ ਪਿੰਡ ਕਾਹਨ ਸਿੰਘ ਵਾਲਾ ਨੂੰ ਜ਼ਿਲ੍ਹਾ ਫ਼ਿਰੋਜਪੁਰ ਕਾਂਗਰਸ ਕਮੇਟੀ 'ਚ ਬਤੌਰ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਜਿਸ ਦਾ ਲੋਕਾਂ ਅਤੇ ਸਾਥੀਆਂ ਨੇ ਸਵਾਗਤ ਕਰਦਿਆਂ ਕੁਲਵਿੰਦਰ ਸਿੰਘ ਬਰਾੜ ਸਰਪੰਚ ਨੂੰ ਵਧਾਈਆਂ ਦਿੱਤੀਆਂ ਹਨ | ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੀ ਟੀਮ ਵਿਚ ਮੋਹਰੀ ਰੋਲ ਨਿਭਾਉਣ ਅਤੇ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਸ਼ਾਨਦਾਰ ਸੇਵਾਵਾਂ ਨਿਭਾਉਣ ਵਾਲੇ ਕੁਲਵਿੰਦਰ ਸਿੰਘ ਬਰਾੜ ਸਰਪੰਚ ਨੂੰ ਪਾਰਟੀ ਨੇ ਇਹ ਅਹੁਦਾ ਦੇ ਕੇ ਮਾਣ ਦਿੱਤਾ ਹੈ | ਰਾਮਿੰਦਰ ਸਿੰਘ ਆਂਵਲਾ ਨੇ ਕੁਲਵਿੰਦਰ ਸਿੰਘ ਬਰਾੜ ਨੂੰ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾ ਕੇ ਹੋਰ ਮਿਹਨਤ ਕਰਨ ਦਾ ਥਾਪੜਾ ਦਿੱਤਾ | ਇਸ ਮੌਕੇ ਕੁਲਵਿੰਦਰ ਸਿੰਘ ਬਰਾੜ ਨਵ ਨਿਯੁਕਤ ਵਾਈਸ ਪ੍ਰਧਾਨ ਨੇ ਰਾਮਿੰਦਰ ਸਿੰਘ ਆਂਵਲਾ ਅਤੇ ਕਾਂਗਰਸ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਮਿਲੀ ਜ਼ਿੰਮੇਵਾਰੀ ਨੂੰ ਆਪਣੇ ਬਣਦੇ ਫ਼ਰਜ਼ਾਂ ਤਹਿਤ ਨਿਭਾਅ ਕੇ ਪਾਰਟੀ ਦੀ ਮਜ਼ਬੂਤੀ ਲਈ ਲੋਕਾਂ ਨੂੰ ਜੋੜਨਗੇ |
Ad Position 22
No active advertisement
ਪਿਛਲੀ ਖ਼ਬਰ ਭਾਕਿਯੂ ਕਾਦੀਆਂ ਵਲੋਂ ਪ੍ਰਭਾਵਿਤ ਕਿਸਾਨਾਂ ਨੂੰ ਦਿੱਤੀ 1 ਲੱਖ 38 ਹਜ਼ਾਰ ਰੁਪਏ ਸਹਾਇਤਾ ਰਾਸ਼ੀ ਅਗਲੀ ਖ਼ਬਰ ਜੋਗਿੰਦਰ ਪਾਲ ਭਾਟਾ ਬਣੇ ਜ਼ਿਲ੍ਹਾ ਕਾਂਗਰਸ ਕਮੇਟੀ 'ਚ ਵਾਈਸ ਪ੍ਰਧਾਨ
Ad Position 24