11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਸੰਤ ਨਿਰੰਕਾਰੀ ਮਿਸ਼ਨ ਦੇ ਸ਼ਰਧਾਲੂਆਂ ਨੇ ਮਨੁੱਖੀ ਏਕਤਾ ਦਿਵਸ 'ਤੇ 101 ਯੂਨਿਟ ਕੀਤਾ ਖ਼ੂਨਦਾਨ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਤਿਗੁਰੂ ਮਾਤਾ ਸੁਦੀਕਸ਼ਾ ਮਹਾਰਾਜ ਅਤੇ ਨਿਰੰਕਾਰੀ ਰਾਜਪਿਤਾ ਦੇ ਆਸ਼ੀਰਵਾਦ ਸਦਕਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 'ਮਨੁੱਖੀ ਏਕਤਾ ਦਿਵਸ' ਦੇ ਮੌਕੇ 'ਤੇ ਫ਼ਾਜ਼ਿਲਕਾ ਦੇ ਫ਼ਿਰੋਜ਼ਪੁਰ ਰੋਡ ਸਥਿਤ ਸੰਤ ਨਿਰੰਕਾਰੀ ਭਵਨ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ | ਇਸ ਕੈਂਪ ਦੌਰਾਨ ਮਿਸ਼ਨ ਦੇ ਸ਼ਰਧਾਲੂਆਂ ਨੇ ਬੜੇ ਉਤਸ਼ਾਹ ਨਾਲ 101 ਯੂਨਿਟ ਖ਼ੂਨਦਾਨ ਕਰਕੇ ਮਨੁੱਖਤਾ ਦੀ ਸੇਵਾ ਦੀ ਮਿਸਾਲ ਪੇਸ਼ ਕੀਤੀ | ਕੈਂਪ ਦੌਰਾਨ ਸੰਤ ਨਿਰੰਕਾਰੀ ਮੰਡਲ ਜ਼ੋਨ ਬਠਿੰਡਾ ਦੇ ਖੇਤਰੀ ਸੰਚਾਲਕ ਅਵਤਾਰ ਸਿੰਘ ਨੇ ਦੱਸਿਆ ਕਿ ਅਧਿਆਤਮਿਕਤਾ ਹੀ ਮਨੁੱਖੀ ਏਕਤਾ ਨੂੰ ਮਜ਼ਬੂਤ ਕਰ ਸਕਦੀ ਹੈ | ਉਨ੍ਹਾਂ ਕਿਹਾ ਕਿ ਨਿਰਸਵਾਰਥ ਸੇਵਾ ਹੀ ਆਪਸੀ ਪ੍ਰੇਮ ਅਤੇ ਸਦਭਾਵਨਾ ਦਾ ਮਾਹੌਲ ਸਿਰਜਦੀ ਹੈ | ਇਸ ਮੌਕੇ ਭਵਨ ਵਿਖੇ ਇੱਕ ਵਿਸ਼ੇਸ਼ ਸਤਿਸੰਗ ਪ੍ਰੋਗਰਾਮ ਵੀ ਕਰਵਾਇਆ ਗਿਆ | ਸੰਤ ਨਿਰੰਕਾਰੀ ਮੰਡਲ ਦੇ ਸਕੱਤਰ ਸੁਰਿੰਦਰ ਪਾਲ ਤਿੰਨਾ ਨੇ ਜਾਣਕਾਰੀ ਦਿੱਤੀ ਕਿ ਅੱਜ ਦੇ ਦਿਨ ਪੂਰੇ ਭਾਰਤ ਵਿਚ ਲਗਭਗ 200 ਥਾਵਾਂ 'ਤੇ ਖ਼ੂਨਦਾਨ ਕੈਂਪ ਲਗਾਏ ਗਏ, ਜਿਨ੍ਹਾਂ ਰਾਹੀਂ ਕਰੀਬ 40,000 ਯੂਨਿਟ ਖ਼ੂਨ ਇਕੱਤਰ ਕੀਤਾ ਗਿਆ | ਉਨ੍ਹਾਂ ਦੱਸਿਆ ਕਿ ਬਾਬਾ ਗੁਰਬਚਨ ਸਿੰਘ ਦੀ ਯਾਦ ਵਿਚ ਇਹ ਮੁਹਿੰਮ ਪੂਰਾ ਸਾਲ ਜਾਰੀ ਰਹੇਗੀ, ਜਿਸ ਤਹਿਤ ਦੇਸ਼ ਭਰ ਵਿਚ 705 ਕੈਂਪ ਲਗਾਉਣ ਦਾ ਟੀਚਾ ਹੈ | ਜ਼ਿਕਰਯੋਗ ਹੈ ਕਿ ਨਿਰੰਕਾਰੀ ਮਿਸ਼ਨ ਵਲੋਂ ਖ਼ੂਨਦਾਨ ਦੀ ਇਹ ਪਵਿੱਤਰ ਪਰੰਪਰਾ ਪਿਛਲੇ ਚਾਰ ਦਹਾਕਿਆਂ ਤੋਂ ਚੱਲ ਰਹੀ ਹੈ | ਇਸ ਮੌਕੇ ਬੁਲਾਰਿਆਂ ਨੇ ਨੌਜਵਾਨਾਂ ਨੂੰ ਨਸ਼ਾ ਮੁਕਤ ਜੀਵਨ ਜਿਊਣ ਅਤੇ ਆਪਣੀ ਊਰਜਾ ਨੂੰ ਸਮਾਜ ਸੇਵਾ ਵਿਚ ਲਗਾਉਣ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮੂਰਤੀ ਸਥਾਪਨਾ ਦਿਵਸ 28 ਨੂੰ ਜਲਾਲਾਬਾਦ 'ਚ ਮਨਾਇਆ ਜਾਵੇਗਾ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਕਾਬੂ
Ad Position 24