ਫ਼ਾਜ਼ਿਲਕਾ, 25 ਅਪ੍ਰੈਲ (ਅਮਰਜੀਤ ਸ਼ਰਮਾ)-ਸਰਕਾਰੀ ਹਾਈ ਸਮਾਰਟ ਸਕੂਲ ਵਿਖੇ ਨਵੇਂ ਕਲਾਸ ਰੂਮ ਦਾ ਉਦਘਾਟਨ ਮਾਰਕੀਟ ਕਮੇਟੀ ਜਲਾਲਾਬਾਦ ਦੇ ਚੇਅਰਮੈਨ ਦੇਵਰਾਜ ਸ਼ਰਮਾ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰੰਮਾ ਗਿੱਲ, ਬਲਾਕ ਸੰਮਤੀ ਮੈਂਬਰ ਸ੍ਰੀਮਤੀ ਆਸ਼ਾ ਰਾਣੀ, ਪਰਵਿੰਦਰ ਕੁਮਾਰ, ਸੰਦੀਪ ਕੁਮਾਰ ਸਚਦੇਵਾ, ਮਾਸਟਰ ਸੋਹਣ ਲਾਲ ਵਿਸ਼ੇਸ਼ ਰੂਪ ਵਿਚ ਹਾਜ਼ਰ ਸਨ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਮੁਖੀ ਸ੍ਰੀਮਤੀ ਮਧੂ ਬਾਲਾ ਨੇ ਦੱਸਿਆ ਕਿ ਸਕੂਲ ਵਿਚ ਕਰਵਾਏ ਗਏ ਇਕ ਸਾਦੇ ਸਮਾਗਮ ਵਿਚ ਨਵੇਂ ਬਣੇ ਕਮਰੇ ਦਾ ਉਦਘਾਟਨ ਕੀਤਾ ਗਿਆ | ਜਿਸ ਦੀ ਸ਼ੁਰੂਆਤ ਮਾਂ ਸਰਸਵਤੀ ਵੰਦਨਾ ਨਾਲ ਕੀਤੀ ਗਈ | ਇਸ ਮੌਕੇ ਵਿਦਿਆਰਥੀਆਂ ਵਲੋਂ ਸੋਸ਼ਲ ਮੀਡੀਆ ਦੇ ਮਾੜੇ ਪ੍ਰਭਾਵਾਂ ਨੂੰ ਦਰਸਾਉਂਦੀ ਇਕ ਸਕਿੱਟ ਵੀ ਪੇਸ਼ ਕੀਤੀ ਗਈ | ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਦੇਵਰਾਜ ਸ਼ਰਮਾ ਨੇ ਪੰਜਾਬ ਸਰਕਾਰ ਵਲੋਂ ਕੀਤੇ ਗਏ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾ ਰਹੀ ਹੈ | ਇਸ ਮੌਕੇ ਸਕੂਲ ਦੇ ਵੱਖ-ਵੱਖ ਕੰਮਾਂ ਵਿਚ ਸਹਿਯੋਗ ਦੇਣ ਵਾਲੇ ਸਟਾਫ਼, ਸਾਬਕਾ ਸਰਪੰਚ, ਚੇਅਰਮੈਨ ਐੱਸ.ਐਮ.ਸੀ ਅਤੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਮੰਚ ਸੰਚਾਲਨ ਮੈਥ ਮਿਸਟਰ ਮੀਨਾ ਸਚਦੇਵਾ ਵਲੋਂ ਕੀਤਾ ਗਿਆ | ਇਸ ਮੌਕੇ ਸਰਪੰਚ ਬਘੇਰ ਸਿੰਘ, ਸਾਬਕਾ ਸਰਪੰਚ ਜਗਦੇਵ ਸਿੰਘ, ਐੱਸ. ਐਮ. ਸੀ. ਚੇਅਰਮੈਨ ਗੁਰਵਿੰਦਰ ਸਿੰਘ, ਸਾਬਕਾ ਚੇਅਰਮੈਨ ਇਕਬਾਲ ਸਿੰਘ, ਸਮਾਜਸੇਵੀ ਸ਼ਿੰਦਾ ਬਰਾੜ, ਰਣਜੀਤ ਸਿੰਘ ਅਤੇ ਪਿੰਡ ਵਾਸੀ ਹਾਜ਼ਰ ਸਨ |