11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ, 1 ਮਈ ਨੂੰ ਦਿੜ੍ਹਬਾ ਵਿਖੇ ਹੋਵੇਗਾ ਰੋਸ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਅਮਰਜੀਤ ਸ਼ਰਮਾ)-ਬੇਰੁਜ਼ਗਾਰ ਈ.ਟੀ.ਟੀ.ਟੈੱਟ ਪਾਸ ਅਧਿਆਪਕ ਯੂਨੀਅਨ ਵਲੋਂ ਪੰਜਾਬ ਸਰਕਾਰ ਦੀਆਂ ਕਥਿਤ ਮਾਰੂ ਨੀਤੀਆਂ ਅਤੇ ਨਵੀਂ ਭਰਤੀ ਨਾ ਕੱਢਣ ਦੇ ਰੋਸ ਵਜੋਂ 1 ਮਈ ਨੂੰ ਦਿੜ੍ਹਬਾ ਵਿਖੇ ਵਿਸ਼ਾਲ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ | ਫ਼ਾਜ਼ਿਲਕਾ ਦੇ ਪ੍ਰਤਾਪ ਬਾਗ਼ ਵਿਖੇ ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਦੀ ਅਗਵਾਈ ਹੇਠ ਹੋਈ ਮੀਟਿੰਗ ਵਿਚ ਇਹ ਅਹਿਮ ਫ਼ੈਸਲਾ ਲਿਆ ਗਿਆ | ਸੂਬਾ ਪ੍ਰਧਾਨ ਸੁਨੀਲ ਫ਼ਾਜ਼ਿਲਕਾ ਨੇ ਸਰਕਾਰ 'ਤੇ ਵਰ੍ਹਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਸਿੱਖਿਆ ਖੇਤਰ ਵਿਚ ਵੱਡੇ ਬਦਲਾਅ ਦੇ ਦਾਅਵੇ ਕੀਤੇ ਸਨ, ਪਰ ਚਾਰ ਸਾਲ ਬੀਤ ਜਾਣ ਦੇ ਬਾਵਜੂਦ ਪ੍ਰਾਇਮਰੀ ਅਧਿਆਪਕਾਂ ਦੀ ਭਰਤੀ ਲਈ ਇੱਕ ਵੀ ਨਵਾਂ ਇਸ਼ਤਿਹਾਰ ਜਾਰੀ ਨਹੀਂ ਕੀਤਾ ਗਿਆ | ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹੋਈਆਂ ਜੁਆਇਨਿੰਗਾਂ ਪਿਛਲੀਆਂ ਸਰਕਾਰਾਂ ਵੇਲੇ ਦੇ ਇਸ਼ਤਿਹਾਰਾਂ ਦਾ ਨਤੀਜਾ ਹਨ | ਅਧਿਆਪਕਾਂ ਦੀਆਂ ਸੇਵਾਮੁਕਤੀਆਂ ਅਤੇ ਪ੍ਰਮੋਸ਼ਨਾਂ ਕਾਰਨ ਹਜ਼ਾਰਾਂ ਅਸਾਮੀਆਂ ਖ਼ਾਲੀ ਪਈਆਂ ਹਨ, ਜਿਸ ਕਾਰਨ ਸਕੂਲਾਂ ਵਿਚ ਬੱਚਿਆਂ ਦੀ ਸਿੱਖਿਆ ਪ੍ਰਭਾਵਿਤ ਹੋ ਰਹੀ ਹੈ | ਆਗੂਆਂ ਨੇ ਦੁੱਖ ਪ੍ਰਗਟਾਇਆ ਕਿ 3-4 ਵਾਰ ਟੈੱਟ ਪਾਸ ਕਰਨ ਦੇ ਬਾਵਜੂਦ ਨਵੀਂ ਭਰਤੀ ਨਾ ਆਉਣ ਕਰਕੇ ਬਹੁਤ ਸਾਰੇ ਬੇਰੁਜ਼ਗਾਰ ਅਧਿਆਪਕ ਉਮਰ ਹੱਦ ਪਾਰ ਕਰ ਰਹੇ ਹਨ | ਉਨ੍ਹਾਂ ਮੰਗ ਕੀਤੀ ਕਿ ਜਲਦੀ ਤੋਂ ਜਲਦੀ 9000 ਈ.ਟੀ.ਟੀ. ਅਧਿਆਪਕਾਂ ਦੀ ਨਵੀਂ ਭਰਤੀ ਦਾ ਇਸ਼ਤਿਹਾਰ ਜਾਰੀ ਕੀਤਾ ਜਾਵੇ | ਇਸ ਭਰਤੀ ਪ੍ਰਕਿਰਿਆ ਨੂੰ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਹੀ ਮੁਕੰਮਲ ਕੀਤਾ ਜਾਵੇ | ਯੂਨੀਅਨ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਸਲਵਿੰਦਰ ਸਿੰਘ, ਰਣਜੀਤ ਸਿੰਘ, ਸੰਦੀਪ ਸਿੰਘ ਸਮੇਤ ਵੱਡੀ ਗਿਣਤੀ ਵਿਚ ਬੇਰੁਜ਼ਗਾਰ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਆਪ ਸਰਕਾਰ ਨੇ ਮੁਲਾਜ਼ਮਾਂ 'ਤੇ ਪੈਨਸ਼ਨਰਾਂ ਨਾਲ ਵਿਸ਼ਵਾਸ਼ਘਾਤ ਕੀਤਾ-ਸਾਂਝਾ ਫ਼ਰੰਟ ਅਗਲੀ ਖ਼ਬਰ ਆਪਣਾ ਅਬੋਹਰ ਆਪਣੀ ਆਭਾ ਟੀਮ ਨਾਲ ਮਿਲ ਕੇ ਵਿਧਾਇਕ ਸੰਦੀਪ ਜਾਖੜ ਨੇ ਕੀਤੀ ਸਫ਼ਾਈ
Ad Position 24