12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਆਪ ਸਰਕਾਰ ਨੇ ਮੁਲਾਜ਼ਮਾਂ 'ਤੇ ਪੈਨਸ਼ਨਰਾਂ ਨਾਲ ਵਿਸ਼ਵਾਸ਼ਘਾਤ ਕੀਤਾ-ਸਾਂਝਾ ਫ਼ਰੰਟ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਪੰਜਾਬ ਮੁਲਾਜ਼ਮ ਪੈਨਸ਼ਨਰਜ਼ ਸਾਂਝਾ ਫ਼ਰੰਟ ਜ਼ਿਲ੍ਹਾ ਫ਼ਾਜ਼ਿਲਕਾ ਦੀ ਇੱਕ ਅਹਿਮ ਮੀਟਿੰਗ ਸਥਾਨਕ ਪੈਨਸ਼ਨਰਜ਼ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਹੋਈ | ਮੀਟਿੰਗ ਦੀ ਪ੍ਰਧਾਨਗੀ ਸਾਂਝਾ ਫ਼ਰੰਟ ਦੇ ਸੂਬਾ ਕਨਵੀਨਰ ਅਤੇ ਪ.ਸ.ਸ.ਫ (ਵਿਗਿਆਨਕ) ਦੇ ਸੂਬਾ ਪ੍ਰਧਾਨ ਗਗਨਦੀਪ ਸਿੰਘ ਭੁੱਲਰ ਨੇ ਕੀਤੀ | ਮੀਟਿੰਗ ਵਿਚ ਵੱਖ-ਵੱਖ ਜਨਤਕ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਵੱਡੀ ਗਿਣਤੀ ਵਿਚ ਸ਼ਿਰਕਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਥੀ ਗਗਨਦੀਪ ਸਿੰਘ ਭੁੱਲਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਮੁਲਾਜ਼ਮਾਂ, ਪੈਨਸ਼ਨਰਾਂ, ਆਊਟ ਸੋਰਸ ਕਾਮਿਆਂ ਅਤੇ ਆਂਗਣਵਾੜੀ-ਆਸ਼ਾ ਵਰਕਰਾਂ ਨਾਲ ਵੱਡੇ ਵਾਅਦੇ ਕੀਤੇ ਸਨ ਪਰ ਹੁਣ ਸਰਕਾਰ ਆਪਣੇ ਵਾਅਦਿਆਂ ਤੋਂ ਭੱਜ ਕੇ ਵਿਸ਼ਵਾਸਘਾਤ ਕਰ ਰਹੀ ਹੈ | ਉਨ੍ਹਾਂ ਦੋਸ਼ ਲਾਇਆ ਕਿ ਭਗਵੰਤ ਮਾਨ ਸਰਕਾਰ ਨੇ 16 ਫ਼ੀਸਦੀ ਡੀ.ਏ. ਜਾਮ ਕਰਕੇ ਮੁਲਾਜ਼ਮ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ ਅਤੇ ਹੁਣ 18 ਫ਼ੀਸਦੀ ਡੀ.ਏ. ਰੋਕ ਕੇ ਨਵਾਂ ਰਿਕਾਰਡ ਬਣਾਇਆ ਜਾ ਰਿਹਾ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਵਾਉਣ, ਪੈਨਸ਼ਨਰਾਂ 'ਤੇ 6ਵਾਂ ਤਨਖ਼ਾਹ ਕਮਿਸ਼ਨ (2.59 ਗੁਣਾਂਕ) ਲਾਗੂ ਕਰਨ, ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਅਤੇ ਮਾਣ-ਭੱਤਾ ਵਰਕਰਾਂ ਦੀਆਂ ਉਜ਼ਰਤਾਂ ਕੇਰਲਾ ਪੈਟਰਨ 'ਤੇ ਵਧਾਉਣ ਵਰਗੀਆਂ ਮੰਗਾਂ ਨੂੰ ਲੈ ਕੇ 17 ਮਈ 2026 ਨੂੰ ਜਲੰਧਰ ਵਿਖੇ ਸੂਬਾ ਪੱਧਰੀ ਕਨਵੈੱਨਸ਼ਨ ਕੀਤੀ ਜਾਵੇਗੀ | ਇਹ ਕਨਵੈੱਨਸ਼ਨ ਸਰਕਾਰ ਵਿਰੁੱਧ ਅਗਲੇ ਵੱਡੇ ਸੰਘਰਸ਼ ਦੀ ਰਣਨੀਤੀ ਤਹਿ ਕਰੇਗੀ | ਸਟੇਜ ਦਾ ਸੰਚਾਲਨ ਹਰਭਜਨ ਸਿੰਘ ਖੁੰਗਰ ਨੇ ਕੀਤਾ | ਮੀਟਿੰਗ ਨੂੰ ਨੋਪਾ ਰਾਮ, ਹਰੀਸ਼ ਚੰਦਰ ਕੰਬੋਜ, ਰਾਜ ਕੰਵਰ ਦੀਵਾਨ, ਸੁਰਿੰਦਰ ਕੰਬੋਜ ਸਵਾਹ ਵਾਲਾ, ਬਿਮਲਾ ਦੇਵੀ ਮਿਡ ਡੇ ਮੀਲ ਵਰਕਰਜ਼ ਅਤੇ ਟਹਿਲ ਸਿੰਘ ਸੈਣੀ ਨੇ ਵੀ ਸੰਬੋਧਨ ਕੀਤਾ | ਅਖੀਰ ਵਿਚ ਪੈਨਸ਼ਨਰਜ਼ ਐਸੋਸੀਏਸ਼ਨ ਦੇ ਪ੍ਰਧਾਨ ਬੂਟਾ ਸਿੰਘ ਬਰਾੜ ਨੇ ਸਭ ਦਾ ਧੰਨਵਾਦ ਕਰਦਿਆਂ ਜਲੰਧਰ ਕਨਵੈੱਨਸ਼ਨ ਨੂੰ ਸਫਲ ਬਣਾਉਣ ਦਾ ਸੱਦਾ ਦਿੱਤਾ |
Ad Position 22
No active advertisement
ਪਿਛਲੀ ਖ਼ਬਰ ਗੈਰ-ਕਾਨੂੰਨੀ ਸਪੀਡ ਬ੍ਰੇਕਰ ਨੇ ਲਈ ਨੌਜਵਾਨ ਦੀ ਜਾਨ ਅਗਲੀ ਖ਼ਬਰ ਬੇਰੁਜ਼ਗਾਰ ਈ.ਟੀ.ਟੀ. ਟੈੱਟ ਪਾਸ ਅਧਿਆਪਕਾਂ ਵਲੋਂ ਸਰਕਾਰ ਖ਼ਿਲਾਫ਼ ਮੋਰਚਾ ਖੋਲ੍ਹਣ ਦਾ ਐਲਾਨ, 1 ਮਈ ਨੂੰ ਦਿੜ੍ਹਬਾ ਵਿਖੇ...
Ad Position 24