12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗੈਰ-ਕਾਨੂੰਨੀ ਸਪੀਡ ਬ੍ਰੇਕਰ ਨੇ ਲਈ ਨੌਜਵਾਨ ਦੀ ਜਾਨ

Ad Position 21
No active advertisement
ਅਜੀਤ ਡੈਸਕ 26-04-2026
ਐਸ.ਐਸ.ਪੀ. ਫ਼ਾਜ਼ਿਲਕਾ ਨੂੰ ਦਿੱਤੀ ਸ਼ਿਕਾਇਤ, ਹਾਦਸੇ ਤੋਂ ਬਾਅਦ ਸਬੂਤ ਮਿਟਾਉਣ ਲਈ ਸਪੀਡ ਬ੍ਰੇਕਰ ਤੋੜਨ ਦੇ ਲੱਗੇ ਇਲਜ਼ਾਮ
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੇ ਬਾਹਰ ਬਣੇ ਇੱਕ ਅਣਅਧਿਕਾਰਤ ਸਪੀਡ ਬ੍ਰੇਕਰ ਕਾਰਨ ਵਾਪਰੇ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਿ੍ਤਕ ਚਿਰਾਗ਼ ਦੇ ਜੀਜਾ ਮਨੋਜ ਨਾਗਪਾਲ ਨੇ ਐੱਸ. ਐੱਸ. ਪੀ. ਫ਼ਾਜ਼ਿਲਕਾ ਨੂੰ ਲਿਖਤੀ ਸ਼ਿਕਾਇਤ ਦੇ ਕੇ ਸਕੂਲ ਮੈਨੇਜਮੈਂਟ ਕਮੇਟੀ ਅਤੇ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਸ਼ਿਕਾਇਤਕਰਤਾ ਅਨੁਸਾਰ, ਰਾਧਾ ਸੁਆਮੀ ਕਾਲੋਨੀ ਦਾ ਰਹਿਣ ਵਾਲਾ ਚਿਰਾਗ਼ 18 ਅਪ੍ਰੈਲ ਦੀ ਰਾਤ ਆਪਣੇ ਮੋਟਰਸਾਈਕਲ 'ਤੇ ਇਕ ਜਾਗਰਨ ਤੋਂ ਵਾਪਸ ਆ ਰਿਹਾ ਸੀ | ਜਦੋਂ ਉਹ ਸੈਕਰਡ ਹਾਰਟ ਸਕੂਲ ਦੇ ਮੁੱਖ ਗੇਟ ਕੋਲ ਪਹੁੰਚਿਆ ਤਾਂ ਸੜਕ 'ਤੇ ਬਣੇ ਗੈਰ-ਕਾਨੂੰਨੀ ਸਪੀਡ ਬ੍ਰੇਕਰ ਕਾਰਨ ਉਸ ਦਾ ਮੋਟਰਸਾਈਕਲ ਬੇਕਾਬੂ ਹੋ ਕੇ ਪਲਟ ਗਿਆ | ਸਿਰ 'ਤੇ ਗੰਭੀਰ ਸੱਟਾਂ ਲੱਗਣ ਕਾਰਨ ਉਸ ਨੂੰ ਸ੍ਰੀ ਗੰਗਾਨਗਰ ਦੇ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਉਸ ਨੇ ਦਮ ਤੋੜ ਦਿੱਤਾ | ਪੀੜਤ ਪਰਿਵਾਰ ਨੇ ਦੋਸ਼ ਲਾਇਆ ਕਿ ਆਪਣੀ ਗ਼ਲਤੀ ਛੁਪਾਉਣ ਲਈ ਸਕੂਲ ਪ੍ਰਬੰਧਕਾਂ ਨੇ ਹਾਦਸੇ ਤੋਂ ਤੁਰੰਤ ਬਾਅਦ ਉਸ ਗੈਰ-ਕਾਨੂੰਨੀ ਸਪੀਡ ਬ੍ਰੇਕਰ ਨੂੰ ਤੁੜਵਾ ਦਿੱਤਾ | ਪਰਿਵਾਰ ਦਾ ਕਹਿਣਾ ਹੈ ਕਿ ਇਹ ਸੜਕ ਨਗਰ ਕੌਂਸਲ ਦੇ ਅਧਿਕਾਰ ਖੇਤਰ ਵਿਚ ਆਉਂਦੀ ਹੈ | ਕੌਂਸਲ ਦੀ ਲਾਪਰਵਾਹੀ ਕਾਰਨ ਹੀ ਮੁੱਖ ਸੜਕ 'ਤੇ ਗੈਰ-ਕਾਨੂੰਨੀ ਨਿਰਮਾਣ ਹੋਇਆ, ਜਿਸ ਨੇ ਇਕ ਨੌਜਵਾਨ ਦੀ ਜਾਨ ਲੈ ਲਈ | ਉਨ੍ਹਾਂ ਮੰਗ ਕੀਤੀ ਕਿ ਇਸ ਲਾਪਰਵਾਹੀ ਦੇ ਜ਼ਿੰਮੇਵਾਰ ਦੋਵਾਂ ਪੱਖਾਂ ਵਿਰੁੱਧ ਤੁਰੰਤ ਪਰਚਾ ਦਰਜ ਕੀਤਾ ਜਾਵੇ |
Ad Position 22
No active advertisement
ਪਿਛਲੀ ਖ਼ਬਰ ਐਸ.ਐਸ.ਪੀ ਫ਼ਾਜ਼ਿਲਕਾ ਦੀ ਨਿਗਰਾਨੀ ਵਿਚ ਜਲਾਲਾਬਾਦ ਦੀ ਗੋਬਿੰਦ ਨਗਰੀ 'ਚ ਚੱਲਿਆ ਕਾਸੋ ਆਪ੍ਰੇਸ਼ਨ ਅਗਲੀ ਖ਼ਬਰ ਆਪ ਸਰਕਾਰ ਨੇ ਮੁਲਾਜ਼ਮਾਂ 'ਤੇ ਪੈਨਸ਼ਨਰਾਂ ਨਾਲ ਵਿਸ਼ਵਾਸ਼ਘਾਤ ਕੀਤਾ-ਸਾਂਝਾ ਫ਼ਰੰਟ
Ad Position 24