12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਬਲਾਕ ਖੂਈ ਖੇੜਾ ਵਿਖੇ ਵਿਸ਼ਵ ਮਲੇਰੀਆ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਮਹਾਂਮਾਰੀ ਅਫ਼ਸਰ ਡਾ. ਸੁਨੀਤਾ ਕੰਬੋਜ ਦੀ ਦੇਖ-ਰੇਖ ਹੇਠ, ਸੀ.ਐੱਚ.ਸੀ.ਖੂਈ ਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ.ਉਪਿੰਦਰ ਸਿੰਘ ਦੀ ਅਗਵਾਈ ਵਿਚ -ਵਿਸ਼ਵ ਮਲੇਰੀਆ ਦਿਵਸ' ਮਨਾਇਆ ਗਿਆ | ਇਸ ਮੌਕੇ ਸਿਹਤ ਵਿਭਾਗ ਵਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ, ਜਿਸ ਵਿਚ ਨਰਸਿੰਗ ਸਕੂਲ ਦੇ ਵਿਦਿਆਰਥੀਆਂ ਅਤੇ ਸਿਹਤ ਕਰਮਚਾਰੀਆਂ ਨੇ ਵੱਧ-ਚੜ੍ਹ ਕੇ ਹਿੱਸਾ ਲਿਆ | ਐੱਸ.ਐਮ.ਓ.ਡਾ.ਉਪਿੰਦਰ ਸਿੰਘ ਨੇ ਦੱਸਿਆ ਕਿ ਮਲੇਰੀਆ ਤੋਂ ਬਚਣ ਲਈ ਜਾਗਰੂਕਤਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਹੈ | ਉਨ੍ਹਾਂ ਕਿਹਾ ਕਿ ਮਲੇਰੀਆ ਦਾ ਮੱਛਰ ਜ਼ਿਆਦਾਤਰ ਰਾਤ ਨੂੰ ਕੱਟਦਾ ਹੈ ਅਤੇ ਇਹ ਖੜ੍ਹੇ ਪਾਣੀ ਜਾਂ ਟੋਭਿਆਂ ਵਿਚ ਪੈਦਾ ਹੁੰਦਾ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਆਲੇ-ਦੁਆਲੇ ਪਾਣੀ ਜਮਾਂ ਨਾ ਹੋਣ ਦੇਣ ਅਤੇ ਸਫ਼ਾਈ ਦਾ ਖ਼ਾਸ ਖ਼ਿਆਲ ਰੱਖਣ | ਇਸ ਮੌਕੇ ਮੈਡੀਕਲ ਅਫ਼ਸਰ ਡਾ.ਕਰਨ, ਡਾ.ਗ਼ੌਰੀ ਸ਼ੰਕਰ, ਡਾ.ਆਮਨਾ ਕੰਬੋਜ ਅਤੇ ਬਲਾਕ ਮਾਸ ਮੀਡੀਆ ਇੰਚਾਰਜ ਸੁਸ਼ੀਲ ਕੁਮਾਰ ਵੀ ਹਾਜ਼ਰ ਸਨ | ਸਿਹਤ ਵਿਭਾਗ ਦੇ ਕਰਮਚਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਰੋਜ਼ਾਨਾ ਫ਼ੀਲਡ ਵਿਚ ਜਾ ਕੇ ਲੋਕਾਂ ਨੂੰ ਮਲੇਰੀਆ ਦੇ ਲੱਛਣਾਂ ਅਤੇ ਇਲਾਜ ਬਾਰੇ ਜਾਣਕਾਰੀ ਦੇਣ | ਵਿਭਾਗ ਦੀਆਂ ਟੀਮਾਂ ਵਲੋਂ ਸਕੂਲਾਂ, ਕਾਲਜਾਂ, ਇੱਟਾਂ ਦੇ ਭੱਠਿਆਂ ਅਤੇ ਜਨਤਕ ਥਾਵਾਂ 'ਤੇ ਜਾ ਕੇ ਲੋਕਾਂ ਨੂੰ ਮੱਛਰਦਾਨੀਆਂ ਦੀ ਵਰਤੋਂ ਕਰਨ ਅਤੇ ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀਨੀਅਸ ਕਾਨਵੈਂਟ ਸਕੂਲ ਕਟੈਹੜਾ ਵਿਖੇ 'ਲੈਬ ਡੇਅ' ਮਨਾਇਆ ਅਗਲੀ ਖ਼ਬਰ ਦੂਸ਼ਿਤ ਪਾਣੀ ਅਤੇ ਪਾਣੀ ਦੀ ਕਿੱਲਤ ਨੇ ਲੋਕਾਂ ਦਾ ਜੀਣਾ ਕੀਤਾ ਮੁਹਾਲ-ਭਾਜਪਾ ਆਗੂ ਵੰਦਨਾ ਸਾਂਗਵਾਲ ਨੇ ਸਰਕਾਰ ਨੂੰ ਘੇਰ...
Ad Position 24