12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਅਰੋੜਾ ਵਿਕਾਸ ਮੰਚ ਵਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਲਈ ਰਾਸ਼ਨ ਦੀ ਸਹਾਇਤਾ

Ad Position 21
No active advertisement
ਅਜੀਤ ਡੈਸਕ 26-04-2026
ਅਬੋਹਰ,25 ਅਪ੍ਰੈਲ (ਵਿਵੇਕ ਹੂੜੀਆ)-ਸਮਾਜ ਸੇਵਾ ਦੇ ਖੇਤਰ ਵਿਚ ਮੋਹਰੀ ਰਹਿਣ ਵਾਲੀ ਸੰਸਥਾ 'ਅਰੋੜਾ ਵਿਕਾਸ ਮੰਚ' ਵਲੋਂ ਪ੍ਰਧਾਨ ਗਗਨ ਚੁੱਘ ਦੀ ਅਗਵਾਈ ਹੇਠ ਇਕ ਹੋਰ ਲੋੜਵੰਦ ਪਰਿਵਾਰ ਦੀ ਬੇਟੀ ਦੇ ਵਿਆਹ ਵਿਚ ਸਹਿਯੋਗ ਕਰਦਿਆਂ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਗਈ ਹੈ | ਮੰਚ ਵਲੋਂ ਹੁਣ ਤੱਕ ਕੁੱਲ 160 ਲੜਕੀਆਂ ਦੇ ਵਿਆਹ ਵਿਚ ਸਹਾਇਤਾ ਦਿੱਤੀ ਜਾ ਚੁੱਕੀ ਹੈ | ਮੰਚ ਦੇ ਪ੍ਰਧਾਨ ਗਗਨ ਚੁੱਘ ਨੇ ਦੱਸਿਆ ਕਿ ਇੱਕ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਨੇ ਆਪਣੀ ਬੇਟੀ ਦੇ ਵਿਆਹ ਲਈ ਸੰਸਥਾ ਨਾਲ ਸੰਪਰਕ ਕੀਤਾ ਸੀ | ਪੂਰੀ ਜਾਂਚ-ਪੜਤਾਲ ਤੋਂ ਬਾਅਦ ਸ਼੍ਰੀਮਤੀ ਆਸ਼ਾ ਬਠਲਾ ਅਤੇ ਉਨ੍ਹਾਂ ਦੇ ਸਪੁੱਤਰ ਸ਼ਿਵਮ ਬਠਲਾ ਦੇ ਵਿਸ਼ੇਸ਼ ਸਹਿਯੋਗ ਨਾਲ ਲੜਕੀ ਦੇ ਵਿਆਹ ਲਈ ਲੋੜੀਂਦਾ ਸਾਰਾ ਰਾਸ਼ਨ ਮੁਹੱਈਆ ਕਰਵਾਇਆ ਗਿਆ | ਗਗਨ ਚੁੱਘ ਨੇ ਇਸ ਨੇਕ ਕਾਰਜ ਲਈ ਬਠਲਾ ਪਰਿਵਾਰ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ | ਇਸ ਮੌਕੇ ਗਗਨ ਚੁੱਘ ਅਤੇ ਸ਼ੀਨਮ ਗਿਲਹੋਤਰਾ ਨੇ ਮੌਜੂਦ ਰਹਿ ਕੇ ਨਵ-ਵਿਆਹੇ ਜੋੜੇ ਦੇ ਖ਼ੁਸ਼ਹਾਲ ਜੀਵਨ ਦੀ ਕਾਮਨਾ ਕੀਤੀ | ਉਨ੍ਹਾਂ ਕਿਹਾ ਕਿ ਮੰਚ ਭਵਿੱਖ ਵਿਚ ਵੀ ਇਸੇ ਤਰ੍ਹਾਂ ਲੋੜਵੰਦਾਂ ਦੀ ਸੇਵਾ ਜਾਰੀ ਰੱਖੇਗਾ | ਮੰਚ ਦੇ ਮੈਂਬਰਾਂ ਨੇ ਉਨ੍ਹਾਂ ਸਾਰੇ ਦਾਨੀ ਸੱਜਣਾਂ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ 'ਤੇ ਅਜਿਹੇ ਨੇਕ ਕਾਰਜਾਂ ਲਈ ਆਪਣਾ ਵਡਮੁੱਲਾ ਯੋਗਦਾਨ ਪਾਉਂਦੇ ਹਨ |
Ad Position 22
No active advertisement
ਪਿਛਲੀ ਖ਼ਬਰ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਫ਼ਾਜ਼ਿਲਕਾ ਅਨਾਜ ਮੰਡੀ 'ਚ ਝੁੱਗੀ ਨੂੰ ਲੱਗੀ ਭਿਆਨਕ ਅੱਗ
Ad Position 24