12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਨੂੰ 'ਹੈਲਦੀ ਅਤੇ ਜੰਕ ਫੂਡ' ਪ੍ਰਤੀ ਕੀਤਾ ਜਾਗਰੂਕ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਤੀਜੀ ਜਮਾਤ ਦੇ ਵਿਦਿਆਰਥੀਆਂ ਲਈ ਖਾਣ-ਪੀਣ ਦੀਆਂ ਆਦਤਾਂ ਵਿਚ ਸੁਧਾਰ ਲਿਆਉਣ ਦੇ ਮਨੋਰਥ ਨਾਲ ਇਕ ਵਿਸ਼ੇਸ਼ ਵਿੱਦਿਅਕ ਗਤੀਵਿਧੀ ਕਰਵਾਈ ਗਈ | ਇਸ ਦੌਰਾਨ ਬੱਚਿਆਂ ਨੂੰ 'ਹੈਲਦੀ ਅਤੇ ਅਨਹੈਲਦੀ ਜੰਕ ਫੂਡ' ਦੇ ਵਿਸ਼ੇ 'ਤੇ ਇਕ ਜਾਗਰੂਕਤਾ ਫ਼ਿਲਮ ਦਿਖਾਈ ਗਈ, ਜਿਸ ਰਾਹੀਂ ਉਨ੍ਹਾਂ ਨੂੰ ਸਿਹਤਮੰਦ ਭੋਜਨ ਦੀ ਮਹੱਤਤਾ ਬਾਰੇ ਬੜੇ ਹੀ ਸਰਲ ਤਰੀਕੇ ਨਾਲ ਸਮਝਾਇਆ ਗਿਆ | ਸਕੂਲ ਦੇ ਪਿ੍ੰਸੀਪਲ ਅਭਿਲੇਖ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਜਿਹੀਆਂ ਗਤੀਵਿਧੀਆਂ ਦਾ ਉਦੇਸ਼ ਬੱਚਿਆਂ ਵਿਚ ਬਚਪਨ ਤੋਂ ਹੀ ਸਹੀ ਖਾਣ-ਪੀਣ ਦੀਆਂ ਆਦਤਾਂ ਵਿਕਸਿਤ ਕਰਨਾ ਹੈ | ਅਧਿਆਪਕਾਂ ਨੇ ਬੱਚਿਆਂ ਨੂੰ ਫਾਸਟ ਫੂਡ ਤੋਂ ਦੂਰੀ ਬਣਾਉਣ ਅਤੇ ਘਰ ਦੇ ਬਣੇ ਸੰਤੁਲਿਤ ਭੋਜਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ | ਮੈਨੇਜਿੰਗ ਕਮੇਟੀ ਮੈਂਬਰ ਲਖਵਿੰਦਰ ਕੌਰ ਬਰਾੜ ਨੇ ਕਿਹਾ ਕਿ ਅੱਜ ਦੇ ਦੌਰ ਵਿਚ ਬੱਚਿਆਂ ਨੂੰ ਜੰਕ ਫੂਡ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣਾ ਬੇਹੱਦ ਜ਼ਰੂਰੀ ਹੈ ਅਤੇ ਸਕੂਲ ਇਸ ਦਿਸ਼ਾ ਵਿਚ ਲਗਾਤਾਰ ਯਤਨਸ਼ੀਲ ਹੈ | ਕਮੇਟੀ ਮੈਂਬਰ ਮਨਿੰਦਰ ਸਿੰਘ ਸਰਾਂ ਨੇ ਵੀ ਸੰਬੋਧਨ ਕਰਦਿਆਂ ਕਿਹਾ ਕਿ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਸਹੀ ਖ਼ੁਰਾਕ ਸਭ ਤੋਂ ਅਹਿਮ ਪਹਿਲੂ ਹੈ ਅਤੇ ਅਜਿਹੀਆਂ ਜਾਗਰੂਕਤਾ ਮੁਹਿੰਮਾਂ ਬੱਚਿਆਂ ਦੇ ਉੱਜਵਲ ਭਵਿੱਖ ਲਈ ਲਾਹੇਵੰਦ ਸਾਬਤ ਹੋਣਗੀਆਂ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਗੋਲਡੀ ਮੁਸਾਫਿਰ ਨੇ ਰਾਮਪੁਰਾ 'ਚ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ ਅਗਲੀ ਖ਼ਬਰ ਕੁੱਟਮਾਰ ਕਰਨ ਵਾਲੇ 5 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24