12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਧਾਇਕ ਗੋਲਡੀ ਮੁਸਾਫਿਰ ਨੇ ਰਾਮਪੁਰਾ 'ਚ ਸਕੂਲ ਦੇ ਨਵੇਂ ਕਮਰਿਆਂ ਦਾ ਕੀਤਾ ਉਦਘਾਟਨ

Ad Position 21
No active advertisement
ਅਜੀਤ ਡੈਸਕ 26-04-2026
ਅਬੋਹਰ, 25 ਅਪ੍ਰੈਲ(ਸੁਖਜੀਤ ਸਿੰਘ ਬਰਾੜ)-ਹਲਕਾ ਬੱਲੂਆਣਾ ਦੇ ਵਿਧਾਇਕ ਅਮਨਦੀਪ ਸਿੰਘ ਵਲੋਂ ਹਲਕੇ ਦੇ ਪਿੰਡ ਰਾਮਪੁਰਾ ਦੇ ਸਰਕਾਰੀ ਸਕੂਲ ਵਿਖੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਕੀਤਾ ਗਿਆ | ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਗੋਲਡੀ ਮੁਸਾਫਿਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੀਤੇ ਚਾਰ ਸਾਲਾ ਦੌਰਾਨ ਸੂਬੇ 'ਚ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਵੱਡੇ ਪੱਧਰ 'ਤੇ ਯਤਨ ਕੀਤੇ ਹਨ | ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਪ੍ਰਾਈਵੇਟ ਸਕੂਲਾਂ ਨਾਲੋਂ ਵਧੀਆ ਬਣਾ ਦਿੱਤੀ ਹੈ | ਕਈ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਨਾਲ ਆਮ ਵਰਗ ਨੂੰ ਬਹੁਤ ਲਾਹਾ ਮਿਲਿਆ ਹੈ | ਕਿਉਂ ਕਿ ਉਨ੍ਹਾਂ ਦੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪ੍ਰਾਈਵੇਟ ਸਕੂਲ ਨਾਲੋਂ ਵਧੀਆ ਸਿੱਖਿਆ ਮਿਲ ਰਹੀ ਹੈ | ਇਸ ਮੌਕੇ ਪਿੰਡ ਦੀ ਪੰਚਾਇਤ ਅਤੇ ਸਕੂਲ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ ਧਰਤੀ ਦਿਵਸ ਅਤੇ ਪੁਸਤਕ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਗਾਡਵਿਨ ਪਬਲਿਕ ਸਕੂਲ ਘੱਲੂ ਵਿਖੇ ਵਿਦਿਆਰਥੀਆਂ ਨੂੰ 'ਹੈਲਦੀ ਅਤੇ ਜੰਕ ਫੂਡ' ਪ੍ਰਤੀ ਕੀਤਾ ਜਾਗਰੂਕ
Ad Position 24