12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-04-2026

ਵਿਸ਼ਵ ਮਲੇਰੀਆ ਦਿਵਸ 'ਤੇ ਸਿਹਤ ਵਿਭਾਗ ਵਲੋਂ ਫ਼ਾਜ਼ਿਲਕਾ ਦੇ ਪਿੰਡਾਂ 'ਚ ਜਾਗਰੂਕਤਾ ਕੈਂਪਾਂ ਦਾ ਆਯੋਜਨ

Ad Position 21
No active advertisement
ਅਜੀਤ ਡੈਸਕ 26-04-2026
ਫ਼ਾਜ਼ਿਲਕਾ, 25 ਅਪ੍ਰੈਲ (ਦਵਿੰਦਰ ਪਾਲ ਸਿੰਘ)-ਵਿਸ਼ਵ ਮਲੇਰੀਆ ਦਿਵਸ ਦੇ ਮੌਕੇ 'ਤੇ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਆਮ ਲੋਕਾਂ ਨੂੰ ਮਲੇਰੀਆ ਵਰਗੀ ਖ਼ਤਰਨਾਕ ਬਿਮਾਰੀ ਤੋਂ ਬਚਾਉਣ ਲਈ ਇਕ ਵਿਸ਼ੇਸ਼ ਮੁਹਿੰਮ ਚਲਾਈ ਗਈ | ਸਿਵਲ ਸਰਜਨ ਡਾ.ਕਵਿਤਾ ਸਿੰਘ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾ.ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਿਹਤ ਕੇਂਦਰ ਡਬਵਾਲਾ ਕਲਾ ਦੇ ਵੱਖ-ਵੱਖ ਪਿੰਡਾਂ, ਸਕੂਲਾਂ ਅਤੇ ਸਾਂਝੀਆਂ ਥਾਵਾਂ 'ਤੇ ਜਾਗਰੂਕਤਾ ਕੈਂਪ ਲਗਾਏ ਗਏ | ਕੈਂਪਾਂ ਦੌਰਾਨ ਸਿਹਤ ਕਰਮਚਾਰੀਆਂ ਅਤੇ ਮਾਸ ਮੀਡੀਆ ਅਫ਼ਸਰ ਦਿਵੇਸ਼ ਕੁਮਾਰ ਨੇ ਲੋਕਾਂ ਨੂੰ ਬਿਮਾਰੀ ਦੇ ਲੱਛਣਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਕੰਬਣੀ ਛਿੜਨਾ, ਸਿਰ ਦਰਦ, ਥਕਾਵਟ ਅਤੇ ਜ਼ਿਆਦਾ ਪਸੀਨਾ ਆਉਣਾ ਮਲੇਰੀਆ ਦੇ ਮੁੱਖ ਸੰਕੇਤ ਹਨ | ਖੜ੍ਹੇ ਪਾਣੀ ਦੇ ਸਰੋਤਾਂ ਨੂੰ ਖ਼ਤਮ ਕਰਨਾ, ਮੱਛਰਦਾਨੀ ਦੀ ਵਰਤੋਂ, ਪੂਰੀਆਂ ਬਾਂਹਾਂ ਵਾਲੇ ਕੱਪੜੇ ਪਹਿਨਣਾ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨਾ ਬੇਹੱਦ ਜ਼ਰੂਰੀ ਹੈ | ਸਫ਼ਾਈ ਨਿਰੀਖਕ ਵਿਜੇ ਨਾਗਪਾਲ ਨੇ ਅਪੀਲ ਕੀਤੀ ਕਿ ਕਿਸੇ ਵੀ ਤਰ੍ਹਾਂ ਦੇ ਲੱਛਣ ਦਿਖਾਈ ਦੇਣ 'ਤੇ ਖ਼ੁਦ ਇਲਾਜ ਕਰਨ ਦੀ ਬਜਾਏ ਤੁਰੰਤ ਨਜ਼ਦੀਕੀ ਸਰਕਾਰੀ ਸਿਹਤ ਕੇਂਦਰ 'ਤੇ ਜਾ ਕੇ ਜਾਂਚ ਕਰਵਾਉਣੀ ਚਾਹੀਦੀ ਹੈ | ਸਿਹਤ ਵਿਭਾਗ ਦੀਆਂ ਟੀਮਾਂ ਨੇ ਵਿਦਿਆਰਥੀਆਂ ਨੂੰ ਵੀ ਸਫ਼ਾਈ ਪ੍ਰਤੀ ਪ੍ਰੇਰਿਤ ਕੀਤਾ ਤਾਂ ਜੋ ਉਹ ਆਪਣੇ ਘਰਾਂ ਅਤੇ ਆਲੇ-ਦੁਆਲੇ ਨੂੰ ਮੱਛਰਾਂ ਤੋਂ ਮੁਕਤ ਰੱਖ ਸਕਣ | ਵਿਭਾਗ ਅਨੁਸਾਰ ਇਹ ਮੁਹਿੰਮ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹੇਗੀ |
Ad Position 22
No active advertisement
ਪਿਛਲੀ ਖ਼ਬਰ ਸ਼ੇਰੇ-ਏ-ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਲਗਾਏ
Ad Position 24