ਅਬੋਹਰ, 25 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਆਗੂਆਂ ਨੇ ਮੁੱਖ ਖੇਤੀਬਾੜੀ ਅਫ਼ਸਰ ਜ਼ਿਲ੍ਹਾ ਫ਼ਾਜ਼ਿਲਕਾ ਨਾਲ ਮੁਲਾਕਾਤ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼ੇਰ-ਏ-ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਵਫ਼ਦ ਨੇ ਮੁੱਖ ਖੇਤੀਬਾੜੀ ਅਫ਼ਸਰ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਇਲਾਕੇ ਦੇ ਕਿਸਾਨੀ ਮੁਸ਼ਕਲਾਂ ਬਾਰੇ ਗੱਲਬਾਤ ਕੀਤੀ | ਜਿਸ ਵਿਚ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੇ ਬੀਜ 'ਤੇ ਜੋ ਕਾਲਾ ਬਾਜ਼ਾਰੀ ਚੱਲ ਰਹੀ ਹੈ ਅਤੇ ਬਿਨਾਂ ਪੱਕੇ ਬਿੱਲ ਤੋਂ ਬੀਜ ਦਿੱਤਾ ਜਾ ਰਿਹਾ ਹੈ | ਉਸ 'ਤੇ ਨਕੇਲ ਪਾ ਕੇ ਕਾਰਵਾਈ ਕੀਤੀ ਜਾਵੇ | ਇਸ ਤੋਂ ਇਲਾਵਾ ਕਈ ਯੂ-ਟਿਊਬਰ ਜਾਂ ਫੇਸ ਬੁੱਕ ਪੇਜਾਂ ਵਾਲੇ ਆਪਣੇ ਲਾਲਚ ਲਈ ਗ਼ਲਤ ਪ੍ਰਚਾਰ ਕਰਕੇ ਕਿਸਾਨਾਂ ਨੂੰ ਗੁਮਰਾਹ ਕਰ ਰਹੇ ਹਨ | ਉਨ੍ਹਾਂ 'ਤੇ ਵੀ ਬਣਦੀ ਕਾਰਵਾਈ ਕੀਤੀ ਜਾਵੇ | ਇਸ ਦੌਰਾਨ ਜ਼ਿਲ੍ਹਾ ਮੁੱਖ ਖੇਤੀਬਾੜੀ ਅਫ਼ਸਰ ਨੇ ਭਰੋਸਾ ਦਿੱਤਾ ਕਿ ਉਹ ਇਨ੍ਹਾਂ ਮੰਗਾਂ ਵੱਲ ਧਿਆਨ ਦੇ ਕੇ ਕਾਰਵਾਈ ਕਰਨਗੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ, ਜ਼ਿਲ੍ਹਾ ਮੀਤ ਪ੍ਰਧਾਨ ਅਮਰੀਕ ਸਿੰਘ, ਜ਼ਿਲ੍ਹਾ ਪੈੱ੍ਰਸ ਸਕੱਤਰ ਲਖਵਿੰਦਰ ਸਿੰਘ, ਬਲਾਕ ਮੀਤ ਪ੍ਰਧਾਨ ਰਮਨਪ੍ਰੀਤ ਸਿੰਘ, ਮਨੋਜ ਕੁਮਾਰ ਕੰਧਵਾਲਾ, ਸਰਬਜੀਤ ਸਿੰਘ ਪੱਕੀ ਆਦਿ ਹਾਜ਼ਰ ਸਨ |