22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲਾਂ ਸਮੇਤ 1 ਕਾਬੂ

Ad Position 21
No active advertisement
ਅਜੀਤ ਡੈਸਕ 27-04-2026
ਫ਼ਾਜ਼ਿਲਕਾ, 26 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਅਰਨੀਵਾਲਾ ਪੁਲਿਸ ਨੇ 200 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਅਤੇ 9500 ਕੈਪਸੂਲਾਂ ਸਮੇਤ 1 ਵਿਅਕਤੀ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਕਰਦੀ ਹੋਈ ਇਸਲਾਮ ਵਾਲਾ ਬੱਸ ਅੱਡੇ ਤੋਂ ਘੱਟਿਆਵਾਲੀ ਨੂੰ ਜਾ ਰਹੀ ਸੀ ਤਾਂ ਸਾਹਮਣੇ ਤੋਂ ਇਕ ਮੋਟਰਸਾਈਕਲ 'ਤੇ ਆਉਂਦਾ ਗੁਰਜੀਤ ਸਿੰਘ ਉਰਫ਼ ਟੀਟੂ ਪੁੱਤਰ ਨਰਾਇਣ ਸਿੰਘ ਵਾਸੀ ਘਟਿਆ ਵਾਲੀ ਬੋਦਲਾ ਦਿਖਾਈ ਦਿੱਤਾ, ਜਿਸ ਦੇ ਮੋਟਰਸਾਈਕਲ ਦੀ ਟੈਂਕੀ ਪਰ ਰੱਖੇ ਗੱਤੇ ਦੀ ਕਾਰਟੂਨ ਦੀ ਤਲਾਸ਼ੀ ਲੈਣ 'ਤੇ ਨਸ਼ੀਲਾ ਸਾਮਾਨ ਬਰਾਮਦ ਹੋਇਆ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀ ਖ਼ਿਲਾਫ਼ ਵੱਖ-ਵੱਖ ਧਰਾਵਾਂ ਦੇ ਤਹਿਤ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ 1 ਵਿਅਕਤੀ ਕਾਬੂ ਅਗਲੀ ਖ਼ਬਰ ਕਿੰਨੂ ਅਤੇ ਸਫ਼ੈਦੇ ਦੇ ਬੂਟੇ ਪੁੱਟ ਕੇ ਲੈ ਜਾਣ ਵਾਲੇ 7 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
Ad Position 24