23-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-04-2026

ਬਲਾਕ ਸੀਤੋ ਗੰੁਨੋ੍ਹ ਵਿਖੇ ਵਿਸ਼ਵ ਮਲੇਰੀਆ ਦਿਵਸ ਮੌਕੇ ਜਾਗਰੂਕਤਾ ਕੈਂਪ ਲਗਾਏ

Ad Position 21
No active advertisement
ਅਜੀਤ ਡੈਸਕ 27-04-2026
ਅਬੋਹਰ, 26 ਅਪ੍ਰੈਲ (ਹੂੜੀਆ)-ਪੰਜਾਬ ਸਿਹਤ ਵਿਭਾਗ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੇ ਮਾਰਗਦਰਸ਼ਨ ਹੇਠ ਸੀਨੀਅਰ ਮੈਡੀਕਲ ਅਫ਼ਸਰ ਸੀਤੋ ਗੰੁਨੋ੍ਹ ਡਾ.ਸੁਮਿਤ ਸਿੰਘ ਦੀ ਅਗਵਾਈ ਵਿਚ ਬਲਾਕ ਦੇ ਵੱਖ-ਵੱਖ ਪਿੰਡਾਂ ਅਤੇ ਸਿਹਤ ਕੇਂਦਰਾਂ ਵਿਚ 'ਵਿਸ਼ਵ ਮਲੇਰੀਆ ਦਿਵਸ' ਮਨਾਇਆ ਗਿਆ | ਇਸ ਦੌਰਾਨ ਲੋਕਾਂ ਨੂੰ ਮਲੇਰੀਆ ਤੋਂ ਬਚਾਅ ਅਤੇ ਸਾਵਧਾਨੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ | ਬਲਾਕ ਮਾਸ ਮੀਡੀਆ ਇੰਚਾਰਜ ਸੁਨੀਲ ਟੰਡਨ ਨੇ ਦੱਸਿਆ ਕਿ ਇਸ ਸਾਲ ਦਾ ਵਿਸ਼ਾ 'ਅਸੀਂ ਸਾਰੇ ਮਿਲ ਕੇ ਬਦਲਾਅ ਲਿਆ ਸਕਦੇ ਹਾਂ' ਰੱਖਿਆ ਗਿਆ ਹੈ | ਉਨ੍ਹਾਂ ਦੱਸਿਆ ਕਿ ਮਲੇਰੀਆ ਖੜ੍ਹੇ ਪਾਣੀ ਵਿਚ ਪੈਦਾ ਹੋਣ ਵਾਲੇ ਮਾਦਾ ਐਨੋਫਿਲੀਜ਼ ਮੱਛਰ ਦੇ ਕੱਟਣ ਨਾਲ ਫੈਲਦਾ ਹੈ | ਕੰਬਣੀ ਨਾਲ ਤੇਜ਼ ਬੁਖ਼ਾਰ, ਸਿਰ ਦਰਦ ਅਤੇ ਬੁਖ਼ਾਰ ਉੱਤਰਨ ਤੋਂ ਬਾਅਦ ਪਸੀਨਾ ਆਉਣਾ ਤੇ ਕਮਜ਼ੋਰੀ ਇਸ ਦੇ ਮੁੱਖ ਲੱਛਣ ਹਨ | ਹਰ ਸ਼ੁੱਕਰਵਾਰ ਨੂੰ 'ਡਰਾਈ ਡੇਅ' ਵਜੋਂ ਮਨਾਉਣਾ ਚਾਹੀਦਾ ਹੈ ਅਤੇ ਘਰਾਂ ਦੇ ਆਲੇ-ਦੁਆਲੇ ਪਾਣੀ ਜਮਾਂ ਨਹੀਂ ਹੋਣ ਦੇਣਾ ਚਾਹੀਦਾ | ਖੁੱਬਣ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਿਹਤ ਕਰਮਚਾਰੀ ਕੇਵਲ ਕਿ੍ਸ਼ਨ ਅਤੇ ਛਿੰਦਾ ਰਾਣੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਸਿਹਤ ਕੇਂਦਰਾਂ ਵਿਚ ਮਲੇਰੀਆ ਦੀ ਜਾਂਚ ਅਤੇ ਇਲਾਜ ਬਿਲਕੁਲ ਮੁਫ਼ਤ ਹੈ | ਸਿਹਤ ਵਿਭਾਗ ਦਾ ਫ਼ੀਲਡ ਸਟਾਫ਼ ਅਤੇ ਸੀ.ਐੱਚ.ਓਜ ਘਰ-ਘਰ ਜਾ ਕੇ ਬੁਖ਼ਾਰ ਦਾ ਸਰਵੇਖਣ ਕਰ ਰਹੇ ਹਨ ਤਾਂ ਜੋ ਮਲੇਰੀਆ ਦਾ ਜੜ੍ਹੋਂ ਸਫ਼ਾਇਆ ਕੀਤਾ ਜਾ ਸਕੇ | ਉਨ੍ਹਾਂ ਲੋਕਾਂ ਨੂੰ ਮੱਛਰਦਾਨੀਆਂ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰਨ ਦੀ ਸਲਾਹ ਵੀ ਦਿੱਤੀ | ਇਸ ਮੌਕੇ ਸਕੂਲ ਸਟਾਫ਼ ਅਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਤਲਵੰਡੀ ਭਾਈ ਵਿਖੇ ਉੱਨਤ ਸਮਰੱਥਾ ਨਿਰਮਾਣ ਪ੍ਰੋਗਰਾਮ ਤਹਿਤ ਖੇਤੀ ਸੰਦ ਸਨਅਤਕਾਰਾਂ ਦੀ ਵਰਕਸ਼ਾਪ ਅਗਲੀ ਖ਼ਬਰ 6 ਸੰਘਰਸ਼ਸ਼ੀਲ ਅਧਿਆਪਕ ਜਥੇਬੰਦੀਆਂ ਵਲੋਂ ਸਾਂਝੀ ਸਰਗਰਮੀ ਕਰਨ ਦਾ ਐਲਾਨ 5-6 ਮਈ ਨੂੰ ਮੁੱਖ ਮੰਤਰੀ ਦੇ ਨਾਂਅ ਜ਼ਿਲ੍ਹਾ...
Ad Position 24