15-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਫ਼ਾਜ਼ਿਲਕਾ ਵਿਖੇ ਮਨਾਇਆ ਗਿਆ ਜ਼ਿਲ੍ਹਾ ਪੱਧਰੀ ਆਸ਼ਾ ਦਿਵਸ

Ad Position 21
No active advertisement
ਅਜੀਤ ਡੈਸਕ 28-04-2026
ਫ਼ਾਜ਼ਿਲਕਾ, 27 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸਿਹਤ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਿਵਲ ਸਰਜਨ ਫ਼ਾਜ਼ਿਲਕਾ ਡਾ.ਕਵਿਤਾ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫ਼ਤਰ ਵਿਖੇ ਆਸ਼ਾ ਦਿਵਸ ਦੇ ਮੌਕੇ ਇਕ ਵਿਸ਼ੇਸ਼ ਸਨਮਾਨ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਸਿਹਤ ਸੇਵਾਵਾਂ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲੀਆਂ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿਹਤ ਸੇਵਾਵਾਂ ਨੂੰ ਘਰ-ਘਰ ਪਹੁੰਚਾਉਣ ਵਿਚ ਆਸ਼ਾ ਵਰਕਰਾਂ ਅਤੇ ਫੈਸੀਲੀਟੇਟਰਾਂ ਦਾ ਯੋਗਦਾਨ ਬਹੁਤ ਹੀ ਸ਼ਲਾਘਾਯੋਗ ਹੈ | ਉਨ੍ਹਾਂ ਕਿਹਾ ਕਿ ਮਾਂ-ਬੱਚਾ ਸਿਹਤ ਸੰਭਾਲ, ਟੀਕਾਕਰਨ, ਬਿਮਾਰੀਆਂ ਦੀ ਰੋਕਥਾਮ ਅਤੇ ਜਾਗਰੂਕਤਾ ਫੈਲਾਉਣ ਵਿਚ ਆਸ਼ਾ ਵਰਕਰਾਂ ਅਹਿਮ ਕੜੀ ਵਜੋਂ ਕੰਮ ਕਰ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਅੱਜ ਮੁੱਖ ਮੰਤਰੀ ਸਿਹਤ ਯੋਜਨਾ, ਐੱਚ.ਪੀ.ਵੀ. ਟੀਕਾਕਰਨ ਅਤੇ ਹਾਈ ਰਿਸਕ ਕੇਸਾਂ ਦੇ ਫਾਲੋ-ਅਪ ਵਿਚ ਬਿਹਤਰ ਕੰਮ ਕਰਨ ਵਾਲੀਆਂ ਵਰਕਰਾਂ ਦੀ ਚੋਣ ਕਰਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ ਹੈ | ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਰਿੰਕੂ ਚਾਵਲਾ ਨੇ ਕਿਹਾ ਕਿ ਆਸ਼ਾ ਕੇਡਰ ਦੀ ਮਿਹਨਤ ਸਦਕਾ ਹੀ ਪੰਜਾਬ ਵਿਚ ਸ਼ਿਸ਼ੂ ਮੌਤ ਦਰ ਅਤੇ ਮਾਤਰੀ ਮੌਤ ਦਰ ਵਿਚ ਭਾਰੀ ਕਮੀ ਆਈ ਹੈ | ਇਸ ਪ੍ਰੋਗਰਾਮ ਦੌਰਾਨ ਮਾਸ ਮੀਡੀਆ ਵਿੰਗ ਤੋਂ ਮਨਬੀਰ ਸਿੰਘ, ਦਿਵੇਸ਼ ਕੁਮਾਰ, ਡੀ.ਐਮ.ਈ.ਓ. ਪੂਜਾ, ਜ਼ਿਲ੍ਹਾ ਬੀ.ਸੀ.ਸੀ. ਫੈਸੀਲੀਟੇਟਰ ਸੁਖਦੇਵ ਸਿੰਘ, ਸੰਦੀਪ ਕੁਮਾਰ ਅਤੇ ਵੱਖ-ਵੱਖ ਬਲਾਕਾਂ ਤੋਂ ਆਸ਼ਾ ਵਰਕਰਾਂ ਤੇ ਫੈਸੀਲੀਟੇਟਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੁਨਿਆਰੇ ਦੇ ਘਰ ਨੂੰ ਚੋਰਾਂ ਨੇ ਬਣਾਇਆ ਨਿਸ਼ਾਨਾਂ, ਲੱਖਾਂ ਦੇ ਗਹਿਣੇ ਤੇ ਨਕਦੀ ਕੀਤੀ ਚੋਰੀ ਅਗਲੀ ਖ਼ਬਰ ਪਿੰਡ ਢੰਡੀ ਖ਼ੁਰਦ 'ਚ ਵਿਆਹ ਮੌਕੇ ਹੋਇਆ ਹੰਗਾਮਾ-ਲਾੜੇ ਦੀ ਪਹਿਲੀ ਪਤਨੀ ਪਹੁੰਚੀ ਮੌਕੇ 'ਤੇ, ਲਾੜਾ ਕੰਧ ਟੱਪ ਕੇ ਹੋਇਆ ਫ...
Ad Position 24