17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 28-04-2026
ਜਲਾਲਾਬਾਦ, 27 ਅਪ੍ਰੈਲ(ਜਤਿੰਦਰ ਪਾਲ ਸਿੰਘ)-ਜਲਾਲਾਬਾਦ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਨੇ ਸ਼ਹਿਰ ਦੀ ਵਿਗੜ ਰਹੀ ਟਰੈਫ਼ਿਕ ਵਿਵਸਥਾ ਅਤੇ ਵਿਦਿਆਰਥਣਾਂ ਦੀ ਸੁਰੱਖਿਆ ਨੂੰ ਲੈ ਕੇ ਵੱਡੀ ਮੁਹਿੰਮ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ¢ ਸੁਸਾਇਟੀ ਦੇ ਪ੍ਰਧਾਨ ਰਮੇਸ਼ ਕੁਮਾਰ ਵਧਵਾ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਸੰਸਥਾ ਹੁਣ ਸਕੂਲਾਂ ਵਿਚ ਜਾ ਕੇ ਵਿਦਿਆਰਥੀਆਂ ਨੂੰ ਟਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਸੈਮੀਨਾਰ ਕਰੇਗੀ¢ ਮੀਟਿੰਗ ਦੌਰਾਨ ਮੈਂਬਰਾਂ ਨੇ ਦੱਸਿਆ ਕਿ ਸ਼ਹਿਰ ਵਿਚ ਟਰੈਫ਼ਿਕ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਚੁੱਕੀ ਹੈ, ਜਿਸ ਦੇ ਹੱਲ ਲਈ ਹਾਲ ਹੀ ਵਿਚ ਪੁਲਿਸ ਉਪ ਕਪਤਾਨ ਜਲਾਲਾਬਾਦ ਨਾਲ ਵੀ ਵਿਚਾਰ-ਵਟਾਂਦਰਾ ਕੀਤਾ ਗਿਆ ਹੈ¢ ਸੰਸਥਾ ਦੇ ਸਰਪ੍ਰਸਤ ਡਾ. ਤਿਲਕ ਰਾਜ ਕੁਮਾਰ ਅਤੇ ਖ਼ਜ਼ਾਨਚੀ ਅਵਿਨਾਸ਼ ਚੰਦਰ ਡੋਡਾ ਨੇ ਕਿਹਾ ਕਿ ਸੜਕ ਹਾਦਸਿਆਂ ਨੂੰ ਰੋਕਣ ਲਈ ਜਾਗਰੂਕਤਾ ਹੀ ਸਭ ਤੋਂ ਵੱਡਾ ਹਥਿਆਰ ਹੈ¢ ਇਸ ਮੌਕੇ ਕੇਦਾਰ ਨਾਥ ਨਾਗਪਾਲ, ਸੁਖਵਿੰਦਰ ਸਿੰਘ ਦਾਬੜਾ, ਜੈ ਗੋਪਾਲ ਵਰਮਾ, ਸੁਭਾਸ਼ ਚੰਦਰ ਕੁਮਾਰ, ਰਾਜ ਕੁਮਾਰ, ਐੱਸ.ਸੀ. ਸਚਦੇਵਾ, ਕਸ਼ਮੀਰ ਸਿੰਘ ਚਾਵਲਾ ਅਤੇ ਸ਼ੇਖਰ ਗੁੰਬਰ ਸਮੇਤ ਹੋਰ ਮੈਂਬਰਾਂ ਨੇ ਸਮਾਜ ਭਲਾਈ ਦੇ ਕੰਮਾਂ ਨੂੰ ਹੋਰ ਤੇਜ਼ ਕਰਨ ਦਾ ਸੰਕਲਪ ਲਿਆ¢
Ad Position 22
No active advertisement
ਪਿਛਲੀ ਖ਼ਬਰ ਵਧਦੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ ਅਗਲੀ ਖ਼ਬਰ 'ਦੀ ਰਿਕ੍ਰੀਏਸ਼ਨ ਕਲੱਬ' ਫ਼ਾਜ਼ਿਲਕਾ ਦੀਆਂ ਚੋਣਾਂ 10 ਮਈ ਨੂੰ, ਨਾਮਜ਼ਦਗੀ ਪ੍ਰਕਿਰਿਆ ਅੱਜ ਤੋਂ ਸ਼ੁਰੂ
Ad Position 24