17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਵਧਦੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ

Ad Position 21
No active advertisement
ਅਜੀਤ ਡੈਸਕ 28-04-2026
ਫ਼ਾਜ਼ਿਲਕਾ, 27 ਅਪ੍ਰੈਲ (ਦਵਿੰਦਰ ਪਾਲ ਸਿੰਘ)-ਸੂਬੇ ਵਿਚ ਲਗਾਤਾਰ ਵਧ ਰਹੀ ਗਰਮੀ ਅਤੇ ਮੌਸਮ ਵਿਭਾਗ ਵਲੋਂ ਜਾਰੀ 'ਯੈਲੋ ਅਲਰਟ' ਨੂੰ ਮੁੱਖ ਰੱਖਦਿਆਂ ਸਿਹਤ ਵਿਭਾਗ ਫ਼ਾਜ਼ਿਲਕਾ ਵਲੋਂ ਲੋਕਾਂ ਦੀ ਸੁਰੱਖਿਆ ਲਈ ਵਿਸ਼ੇਸ਼ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ | ਸਿਵਲ ਸਰਜਨ ਡਾ.ਕਵਿਤਾ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਗਰਮੀ ਤੋਂ ਬਚਣ ਲਈ ਲੱਸੀ, ਨਿੰਬੂ-ਪਾਣੀ, ਨਾਰੀਅਲ ਪਾਣੀ ਅਤੇ ਵੱਧ ਤੋਂ ਵੱਧ ਸਾਫ਼ ਪਾਣੀ ਦਾ ਸੇਵਨ ਕੀਤਾ ਜਾਵੇ | ਉਨ੍ਹਾਂ ਦੱਸਿਆ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖ਼ਰਬੂਜ਼ਾ, ਖੀਰਾ ਅਤੇ ਟਮਾਟਰ ਦੀ ਵਰਤੋਂ ਸਿਹਤ ਲਈ ਫ਼ਾਇਦੇਮੰਦ ਹੈ | ਡਾ.ਕਵਿਤਾ ਸਿੰਘ ਨੇ ਸਲਾਹ ਦਿੱਤੀ ਕਿ ਦੁਪਹਿਰ ਸਮੇਂ ਤੇਜ਼ ਧੁੱਪ ਵਿਚ ਘਰੋਂ ਬਾਹਰ ਨਿਕਲਣ ਤੋਂ ਪਰਹੇਜ਼ ਕੀਤਾ ਜਾਵੇ ਅਤੇ ਜੇਕਰ ਬਾਹਰ ਜਾਣਾ ਪਵੇ ਤਾਂ ਹਲਕੇ ਰੰਗ ਦੇ ਸੂਤੀ ਕੱਪੜੇ ਪਹਿਨੇ ਜਾਣ | ਉਨ੍ਹਾਂ ਕਿਹਾ ਕਿ ਨਵਜੰਮੇ ਬੱਚਿਆਂ, ਬਜ਼ੁਰਗਾਂ, ਗਰਭਵਤੀ ਅÏਰਤਾਂ ਅਤੇ ਦਿਲ ਦੇ ਮਰੀਜ਼ਾਂ ਨੂੰ ਲੂ ਲੱਗਣ ਦਾ ਖ਼ਤਰਾ ਵੱਧ ਹੁੰਦਾ ਹੈ, ਇਸ ਲਈ ਉਨ੍ਹਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ | ਜ਼ਿਲ੍ਹਾ ਐਪੀਡੀਮੋਲੋਜਿਸਟ ਡਾ.ਸੁਨੀਤਾ ਕੰਬੋਜ ਨੇ ਦੱਸਿਆ ਕਿ ਚੱਕਰ ਆਉਣਾ, ਬਹੁਤ ਪਸੀਨਾ ਆਉਣਾ, ਸਿਰ ਦਰਦ, ਉਲਟੀਆਂ ਅਤੇ ਚਿੜਚਿੜਾਪਣ ਲੂ ਲੱਗਣ ਦੇ ਮੁੱਖ ਲੱਛਣ ਹਨ | ਕੜਕਦੀ ਧੁੱਪ ਵਿਚ ਮਿਹਨਤ ਮਜ਼ਦੂਰੀ ਕਰਨ ਵਾਲਿਆਂ ਨੂੰ 'ਹੀਟ ਸਟੋ੍ਰਕ' ਦਾ ਖ਼ਤਰਾ ਹੋ ਸਕਦਾ ਹੈ, ਜੋ ਜਾਨਲੇਵਾ ਸਾਬਤ ਹੋ ਸਕਦਾ ਹੈ | ਲੋੜ ਪੈਣ 'ਤੇ ਐਂਬੂਲੈਂਸ ਲਈ 108 ਅਤੇ ਸਿਹਤ ਜਾਣਕਾਰੀ ਲਈ 104 ਨੰਬਰ 'ਤੇ ਸੰਪਰਕ ਕੀਤਾ ਜਾ ਸਕਦਾ ਹੈ |
Ad Position 22
No active advertisement
ਪਿਛਲੀ ਖ਼ਬਰ ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਅੰਬਾਂ ਨਾਲ ਭਰੀ ਪਿੱਕਅਪ ਖੱਡ 'ਚ ਡਿੱਗੀ ਅਗਲੀ ਖ਼ਬਰ ਸੀਨੀਅਰ ਸਿਟੀਜ਼ਨ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਹੋਈ
Ad Position 24