17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਅਵਾਰਾ ਪਸ਼ੂ ਨੂੰ ਬਚਾਉਂਦੇ ਹੋਏ ਅੰਬਾਂ ਨਾਲ ਭਰੀ ਪਿੱਕਅਪ ਖੱਡ 'ਚ ਡਿੱਗੀ

Ad Position 21
No active advertisement
ਅਜੀਤ ਡੈਸਕ 28-04-2026
ਅਬੋਹਰ, 27 ਅਪ੍ਰੈਲ (ਵਿਵੇਕ ਹੂੜੀਆ)-ਅਬੋਹਰ-ਸੀਤੋ ਰੋਡ 'ਤੇ ਪਿੰਡ ਰਾਏਪੁਰਾ ਦੇ ਨੇੜੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ | ਟੋਹਾਣਾ ਤੋਂ ਅਬੋਹਰ ਵੱਲ ਜਾ ਰਹੀ ਅੰਬਾਂ ਨਾਲ ਭਰੀ ਇਕ ਪਿਕਅਪ ਗੱਡੀ ਅਚਾਨਕ ਸਾਹਮਣੇ ਆਏ ਆਵਾਰਾ ਪਸ਼ੂ ਨੂੰ ਬਚਾਉਣ ਦੇ ਚੱਕਰ ਵਿਚ ਬੇਕਾਬੂ ਹੋ ਕੇ ਸੜਕ ਕਿਨਾਰੇ ਡੂੰਘੀ ਖੱਡ ਵਿਚ ਜਾ ਡਿੱਗੀ | ਖ਼ੁਸ਼ਕਿਸਮਤੀ ਰਹੀ ਕਿ ਇਸ ਹਾਦਸੇ ਵਿਚ ਚਾਲਕ ਬਲਜੀਤ ਸਿੰਘ ਵਾਸੀ ਜੀਂਦ ਹਰਿਆਣਾ ਵਾਲ-ਵਾਲ ਬਚ ਗਿਆ | ਮਿਲੀ ਜਾਣਕਾਰੀ ਅਨੁਸਾਰ ਅੰਬਾਂ ਨਾਲ ਲੱਦੀ ਇਹ ਗੱਡੀ ਜਦੋਂ ਰਾਏਪੁਰਾ ਨੇੜੇ ਪਹੁੰਚੀ ਤਾਂ ਅਚਾਨਕ ਇਕ ਪਸ਼ੂ ਸੜਕ ਦੇ ਵਿਚਕਾਰ ਆ ਗਿਆ | ਉਸ ਨੂੰ ਬਚਾਉਣ ਦੀ ਕੋਸ਼ਿਸ਼ ਵਿਚ ਗੱਡੀ ਦਾ ਸੰਤੁਲਨ ਵਿਗੜ ਗਿਆ | ਹਾਲਾਂਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਅੰਬਾਂ ਦਾ ਵੀ ਕਾਫ਼ੀ ਮਾਲੀ ਨੁਕਸਾਨ ਹੋਇਆ ਹੈ | ਹਾਦਸੇ ਦੀ ਸੂਚਨਾ ਮਿਲਦੇ ਹੀ ਪੰਜਾਬ ਪੁਲਿਸ ਦੀ ਸੜਕ ਸੁਰੱਖਿਆ ਫੋਰਸ ਦੇ ਏ.ਐੱਸ.ਆਈ. ਜੁਗਰਾਜ ਸਿੰਘ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ | ਉਨ੍ਹਾਂ ਤੁਰੰਤ ਹਾਈਡਰਾ ਕਰੇਨ ਮੰਗਵਾ ਕੇ ਰੈਸਕਿਊ ਆਪ੍ਰੇਸ਼ਨ ਚਲਾਇਆ ਅਤੇ ਸਖ਼ਤ ਮਸ਼ੱਕਤ ਤੋਂ ਬਾਅਦ ਗੱਡੀ ਨੂੰ ਖੱਡ ਵਿਚੋਂ ਬਾਹਰ ਕੱਢਿਆ | ਇਸ ਤੋਂ ਬਾਅਦ ਪੁਲਿਸ ਟੀਮ ਨੇ ਸੜਕ 'ਤੇ ਆਵਾਜਾਈ ਨੂੰ ਸੁਚਾਰੂ ਰੂਪ ਵਿਚ ਚਾਲੂ ਕਰਵਾਇਆ |
Ad Position 22
No active advertisement
ਪਿਛਲੀ ਖ਼ਬਰ ਖਾਦ, ਬੀਜ ਅਤੇ ਕੀਟਨਾਸ਼ਕ ਵਪਾਰੀਆਂ ਨੇ ਕੀਤੀ ਇਕ ਦਿਨਾ ਮੁਕੰਮਲ ਹੜਤਾਲ ਅਗਲੀ ਖ਼ਬਰ ਵਧਦੀ ਗਰਮੀ ਦੇ ਮੱਦੇਨਜ਼ਰ ਸਿਹਤ ਵਿਭਾਗ ਵਲੋਂ ਐਡਵਾਈਜ਼ਰੀ ਜਾਰੀ
Ad Position 24