17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-04-2026

ਪੰਜਾਬ ਯੂਨੀਵਰਸਿਟੀ ਵਿਚ ਗੋਪੀ ਚੰਦ ਕਾਲਜ ਦੀਆਂ ਵਿਦਿਆਰਥਣਾਂ ਨੇ ਗੱਡਿਆ ਝੰਡਾ

Ad Position 21
No active advertisement
ਅਜੀਤ ਡੈਸਕ 28-04-2026
ਅਬੋਹਰ, 27 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ, ਵਿਵੇਕ ਹੂੜੀਆ) ਸਥਾਨਕ ਗੋਪੀ ਚੰਦ ਆਰਿਆ ਮਹਿਲਾ ਕਾਲਜ ਦੀਆਂ ਵਿਦਿਆਰਥਣਾਂ ਨੇ ਹਾਲ ਹੀ ਵਿਚ ਐਲਾਨੇ ਗਏ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਬੀ.ਏ. ਭਾਗ ਤੀਜੇ ਸਮੈਸਟਰ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਨਾਮਣਾ ਖੱਟਿਆ ਹੈ | ਕਾਲਜ ਦਾ ਪ੍ਰੀਖਿਆ ਨਤੀਜਾ 100 ਫ਼ੀਸਦੀ ਰਿਹਾ | ਕਾਲਜ ਦੇ ਬੀ.ਏ. ਤੀਜੇ ਸਮੈਸਟਰ ਦੀ ਵਿਦਿਆਰਥਣ ਖ਼ੁਸ਼ੀ ਨੇ ਯੂਨੀਵਰਸਿਟੀ ਦੀ ਮੈਰਿਟ ਸੂਚੀ ਵਿਚ ਪਹਿਲਾ ਸਥਾਨ ਹਾਸਲ ਕੀਤਾ ਹੈ | ਇਸ ਤੋਂ ਇਲਾਵਾ ਹਰਸੀਰਤ ਕੌਰ ਨੇ ਮੈਰਿਟ ਸੂਚੀ ਵਿਚ ਚੌਥਾ ਸਥਾਨ ਅਤੇ ਮਨਪ੍ਰੀਤ ਕੌਰ ਨੇ ਪੰਜਵਾਂ ਸਥਾਨ ਹਾਸਲ ਕਰਕੇ ਕਾਲਜ ਦੀਆਂ ਪ੍ਰਾਪਤੀਆਂ ਵਿਚ ਅਹਿਮ ਯੋਗਦਾਨ ਪਾਇਆ | ਇਸ ਤੋਂ ਇਲਾਵਾ 9 ਜਾਂ ਇਸ ਤੋਂ ਵੱਧ ਐੱਸ.ਜੀ.ਪੀ.ਏ. ਪ੍ਰਾਪਤ ਕਰਨ ਵਾਲੀਆਂ 2 ਵਿਦਿਆਰਥਣਾਂ, 8 ਜਾਂ ਇਸ ਤੋਂ ਵੱਧ ਅੰਕ ਪ੍ਰਾਪਤ ਕਰਨ ਵਾਲੀਆਂ 45 ਵਿਦਿਆਰਥਣਾਂ ਅਤੇ 7 ਜਾਂ ਇਸ ਤੋਂ ਵੱਧ ਐੱਸ.ਜੀ.ਪੀ.ਏ. ਪ੍ਰਾਪਤ ਕਰਨ ਵਾਲੀਆਂ 173 ਵਿਦਿਆਰਥਣਾਂ ਸਨ, ਜੋ ਕਾਲਜ ਵਿਚ ਮਿਆਰੀ ਅਧਿਆਪਨ, ਨਿਰੰਤਰ ਮਾਰਗਦਰਸ਼ਨ ਅਤੇ ਅਨੁਸ਼ਾਸਿਤ ਅਕਾਦਮਿਕ ਮਾਹੌਲ ਨੂੰ ਦਰਸਾਉਂਦੀਆਂ ਹਨ | ਪਿ੍ੰਸੀਪਲ ਡਾ.ਰੇਖਾ ਸੂਦ ਹਾਂਡਾ ਨੇ ਇਸ ਸ਼ਾਨਦਾਰ ਸਫਲਤਾ 'ਤੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਤਹਿ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਪ੍ਰਾਪਤੀ ਵਿਦਿਆਰਥੀਆਂ ਦੀ ਸਖ਼ਤ ਮਿਹਨਤ, ਅਧਿਆਪਕਾਂ ਦੀ ਲਗਨ ਅਤੇ ਮਾਪਿਆਂ ਦੇ ਸਹਿਯੋਗ ਦਾ ਹੀ ਨਤੀਜਾ ਹੈ | ਉਨ੍ਹਾਂ ਕਿਹਾ ਕਿ ਕਾਲਜ ਨਾ ਸਿਰਫ਼ ਅਕਾਦਮਿਕ ਉੱਤਮਤਾ ਸਗੋਂ ਵਿਦਿਆਰਥਣਾਂ ਦੇ ਨੈਤਿਕ ਕਦਰਾਂ-ਕੀਮਤਾਂ, ਸ਼ਖ਼ਸੀਅਤ ਵਿਕਾਸ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਰਾਹੀਂ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ | ਕਾਲਜ ਪ੍ਰਬੰਧਕ ਕਮੇਟੀ ਨੇ ਵੀ ਇਸ ਸ਼ਾਨਦਾਰ ਨਤੀਜੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਦੀ ਕਾਮਨਾ ਕੀਤੀ ਅਤੇ ਅਧਿਆਪਕਾਂ ਦੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਵਡਭਾਗ ਸਿੰਘ ਦੀ ਦਰਗਾਹ 'ਤੇ ਵਿਸ਼ਾਲ ਭੰਡਾਰਾ ਕਰਵਾਇਆ ਅਗਲੀ ਖ਼ਬਰ ਆਲ ਇੰਡੀਆ ਐਗਰੋ ਡੀਲਰ ਐਸੋਸੀਏਸ਼ਨ ਵਲੋਂ ਦਿੱਤੇ ਗਏ ਬੰਦ ਨੂੰ ਮਿਲਿਆ ਭਰਵਾਂ ਹੁੰਗਾਰਾ ਜ਼ੀਰਾ ਵਿਖੇ ਸਮੂਹ ਪੈਸਟੀਸਾਈਡ ਦ...
Ad Position 24