ਬੱਲੂਆਣਾ, 27 ਅਪ੍ਰੈਲ (ਜਸਮੇਲ ਸਿੰਘ ਢਿੱਲੋਂ)-ਹਲਕੇ ਦੇ ਪਿੰਡ ਹਿੰਮਤਪੁਰਾ ਵਿਖੇ ਬਾਬਾ ਵਡਭਾਗ ਸਿੰਘ ਦੀ ਦਰਗਾਹ 'ਤੇ ਵਿਸ਼ਾਲ ਭੰਡਾਰਾ ਕਰਵਾਇਆ ਗਿਆ | ਦਰਗਾਹ 'ਤੇ ਮੁੱਖ ਸੇਵਾਦਾਰ ਬਾਬਾ ਰਘੁਵੀਰ ਸਿੰਘ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸੰਗਤਾਂ ਦੇ ਸਹਿਯੋਗ ਨਾਲ ਵਿਸ਼ਾਲ ਭੰਡਾਰਾ ਕਰਵਾਇਆ ਗਿਆ ਹੈ | ਇਸ ਸਮੇਂ ਧਾਰਮਿਕ ਦੀਵਾਨ ਸਜਾਏ ਗਏ | ਜਲੇਬੀਆਂ ਅਤੇ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਸਮੇਂ ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਲਵਪ੍ਰੀਤ ਸਿੰਘ, ਬਾਬਾ ਕਮਲਜੀਤ ਸਿੰਘ ਸੰਧੂ, ਸੁਖਪ੍ਰੀਤ ਸਿੰਘ, ਮਨਦੀਪ ਸਿੰਘ ਭੋਲੂ, ਹਰਪ੍ਰੀਤ ਸਿੰਘ ਢਿੱਲੋਂ ਅਰਸ਼ਦੀਪ ਸਿੰਘ, ਸੁਖਪ੍ਰੀਤ ਸਿੰਘ ਬਰਾੜ ਆਦਿ ਸੇਵਾਦਾਰ ਹਾਜ਼ਰ ਸਨ |