10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਨਸ਼ਾ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ

Ad Position 21
No active advertisement
ਅਜੀਤ ਡੈਸਕ 29-04-2026
ਅਬੋਹਰ, 28 ਅਪ੍ਰੈਲ (ਵਿਵੇਕ ਹੂੜੀਆ)-ਥਾਣਾ ਸਿਟੀ-2 ਅਬੋਹਰ ਦੀ ਪੁਲਿਸ ਨੇ ਆਲਮਗੜ੍ਹ ਚੌਂਕ ਫੋਕਲ ਪੁਆਇੰਟ ਨੇੜਿਓਾ ਇਕ ਨੌਜਵਾਨ ਨੂੰ ਨਸ਼ੀਲੀ ਵਸਤੂ ਦਾ ਸੇਵਨ ਕਰਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ | ਕਾਬੂ ਕੀਤੇ ਗਏ ਮੁਲਜ਼ਮ ਦੀ ਪਛਾਣ ਸੰਨ੍ਹੀ ਪੁੱਤਰ ਸਤੀਸ਼ ਕੁਮਾਰ ਵਾਸੀ ਗਲੀ ਨੰਬਰ 21 ਨਵੀਂ ਆਬਾਦੀ (ਵੱਡੀ ਪੌੜੀ) ਅਬੋਹਰ ਵਜੋਂ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਬ-ਇੰਸਪੈਕਟਰ ਬਲਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਆਲਮਗੜ੍ਹ ਚੌਂਕ ਫੋਕਲ ਪੁਆਇੰਟ ਵੱਲ ਗਸ਼ਤ ਕਰ ਰਹੇ ਸਨ | ਇਸ ਦੌਰਾਨ ਉਨ੍ਹਾਂ ਦੇਖਿਆ ਕਿ ਸੜਕ ਦੇ ਖੱਬੇ ਪਾਸੇ ਇਕ ਨੌਜਵਾਨ ਬੈਠਾ ਸੀ, ਜੋ ਸਿਲਵਰ ਪੇਪਰ (ਪੰਨੀ) ਹੇਠਾਂ ਲਾਈਟਰ ਜਗਾ ਕੇ ਨਸ਼ੇ ਦਾ ਸੇਵਨ ਕਰ ਰਿਹਾ ਸੀ | ਪੁਲਿਸ ਦੀ ਗੱਡੀ ਨੂੰ ਰੁਕਦਾ ਦੇਖ ਕੇ ਮੁਲਜ਼ਮ ਘਬਰਾ ਗਿਆ ਅਤੇ ਹੱਥ ਵਿਚ ਫੜਿਆ ਸਾਮਾਨ ਸੁੱਟ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗਾ, ਪਰ ਪੁਲਿਸ ਟੀਮ ਨੇ ਮੁਸਤੈਦੀ ਨਾਲ ਉਸ ਨੂੰ ਕਾਬੂ ਕਰ ਲਿਆ | ਪੁਲਿਸ ਨੇ ਮੌਕੇ ਤੋਂ ਇਕ ਲਾਈਟਰ, ਨਸ਼ੀਲੀ ਵਸਤੂ ਨਾਲ ਲਿੱਬੜਿਆ ਸਿਲਵਰ ਪੇਪਰ ਅਤੇ ਰੋਲ ਕੀਤਾ ਹੋਇਆ ਸੜਿਆ ਹੋਇਆ 10 ਰੁਪਏ ਦਾ ਨੋਟ ਬਰਾਮਦ ਕੀਤਾ ਹੈ | ਪੁਲਿਸ ਨੇ ਮੁਲਜ਼ਮ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਮਾਨਤ 'ਤੇ ਰਿਹਾਅ ਕਰ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਐਕਟਿਵਾ ਸਵਾਰ 2 ਵਿਅਕਤੀ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਵਧਦੀ ਗਰਮੀ ਨੂੰ ਦੇਖਦਿਆਂ ਪੰਛੀਆਂ ਤੇ ਜਾਨਵਰਾਂ ਲਈ ਲੋਕ ਮਿੱਟੀ ਦੇ ਭਾਂਡਿਆਂ 'ਚ ਰੱਖਣ ਪਾਣੀ- ਬਲਵਿੰਦਰ ਸਿੰਘ ਖੁਰਮੀ...
Ad Position 24