10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਐਕਟਿਵਾ ਸਵਾਰ 2 ਵਿਅਕਤੀ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਦੀ ਪੁਲਿਸ ਨੇ ਹੈਰੋਇਨ ਅਤੇ ਇਕ ਐਕਟਿਵਾ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਐੱਸ.ਆਈ ਸੁਨੀਤਾ ਰਾਣੀ ਨੇ ਦੱਸਿਆ ਕਿ ਪੁਲਿਸ ਪਾਰਟੀ ਪਿੰਡ ਘੱਲੂ ਤੋਂ ਕੱਚੇ ਰਸਤੇ ਵਜੀਦਪੁਰ ਕੱਟਿਆਂ ਵਾਲੀ ਮੌਜੂਦ ਸੀ ਤਾਂ 2 ਵਿਅਕਤੀ ਐਕਟਿਵਾ ਨੰਬਰ ਪੀ ਬੀ15-ਜੈਡ-7028 'ਤੇ ਸਵਾਰ ਹੋ ਕੇ ਆ ਰਹੇ ਸਨ, ਜਿਨ੍ਹਾਂ ਨੂੰ ਪੁਲਿਸ ਪਾਰਟੀ ਨੇ ਕਾਬੂ ਕੀਤਾ | ਤਲਾਸ਼ੀ ਦੌਰਾਨ ਉਨ੍ਹਾਂ ਕੋਲੋਂ 8.45 ਗਰਾਮ ਹੈਰੋਇਨ ਬਰਾਮਦ ਹੋਈ | ਫੜੇ ਗਏ ਵਿਅਕਤੀਆਂ ਦੀ ਪਛਾਣ ਸੰਦੀਪ ਕੁਮਾਰ ਉਰਫ਼ ਸ਼ੈਰੀ ਪੁੱਤਰ ਕੇਵਲ ਕਿ੍ਸ਼ਨ ਅਤੇ ਗੁਰਜੀਤ ਸਿੰਘ ਉਰਫ਼ ਸੋਨੂੰ ਪੁੱਤਰ ਮੋਹਨ ਸਿੰਘ ਦੋਵੇਂ ਵਾਸੀ ਧਰਮ ਨਗਰੀ ਅਬੋਹਰ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਸ਼ਰਧਾਲੂਆਂ ਨੂੰ ਲੈ ਕੇ ਜਾ ਰਹੀ ਬੱਸ ਹੋਈ ਹਾਦਸਾਗ੍ਰਸਤ ਅਗਲੀ ਖ਼ਬਰ ਨਸ਼ਾ ਕਰਦੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਕਾਬੂ
Ad Position 24