ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਜਨਗਣਨਾ 2027 ਦੇ ਪਹਿਲੇ ਪੜਾਅ ਤਹਿਤ 15 ਮਈ ਤੋਂ 13 ਜੂਨ 2026 ਤੱਕ ਘਰਾਂ ਦਾ ਸੂਚੀਕਰਨ ਸ਼ੁਰੂ ਹੋਵੇਗਾ | ਇਹ ਦੇਸ਼ ਦੀ ਪਹਿਲੀ ਡਿਜੀਟਲ ਜਨਗਣਨਾ ਹੋਵੇਗੀ, ਜਿਸ ਵਿਚ 30 ਅਪ੍ਰੈਲ ਤੋਂ 14 ਮਈ 2026 ਤੱਕ ਵੈੱਬਸਾਈਟ 'ਤੇ ਸੈਲਫ-ਇਨਿਊਮਰੇਸ਼ਨ (ਖ਼ੁਦ ਜਾਣਕਾਰੀ ਭਰਨ) ਦੀ ਸਹੂਲਤ ਵੀ ਮਿਲੇਗੀ | ਇਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਧੀਕ ਡਿਪਟੀ ਕਮਿਸ਼ਨਰ ਫ਼ਾਜ਼ਿਲਕਾ ਡਾ ਮਨਦੀਪ ਕੌਰ ਨੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦਾ ਆਯੋਜਨ ਕੀਤਾ | ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੈੱਲਫ਼ ਇਨਿਊਮਰੇਸ਼ਨ ਪ੍ਰਤੀ ਵੱਧ ਤੋਂ ਵੱਧ ਲੋਕਾਂ ਨੂੰ ਜਾਗਰੂਕ ਕਰਨ | ਉਨ੍ਹਾਂ ਕਿਹਾ ਕਿ ਮਰਦਮਸ਼ੁਮਾਰੀ ਹੀ ਨੀਤੀ ਨਿਰਮਾਣ ਦਾ ਆਧਾਰ ਹੈ ਅਧਿਕਾਰੀ ਇਸ ਨੂੰ ਸਮਰਪਣ ਭਾਵਨਾ ਨਾਲ ਸਫਲ ਬਣਾਉਣ | ਉਨ੍ਹਾਂ ਕਿਹਾ ਕਿ ਉਹ ਆਪਣੀ, ਆਪਣੇ ਦਫ਼ਤਰ ਅਧੀਨ ਕੰਮ ਕਰਦੇ ਕਰਮਚਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੈੱਲਫ਼ ਇਨਿਊਮਰੇਸ਼ ਨੂੰ ਜ਼ਰੂਰ ਯਕੀਨੀ ਬਣਾਉਣ | ਉਨ੍ਹਾਂ ਵਿਭਾਗੀ ਮੁਖੀਆਂ ਨੂੰ ਕਿਹਾ ਕਿ ਉਹ ਆਪਣੇ ਤਹਿਤ ਕੰਮ ਕਰ ਰਹੇ ਕਰਮਚਾਰੀਆਂ 'ਤੇ ਹੋਰ ਨਾਲ ਜੁੜੇ ਲੋਕਾਂ ਨੂੰ ਜਨਗਣਨਾ ਤਹਿਤ ਖ਼ੁਦ ਜਾਣਕਾਰੀ ਭਰਨ ਲਈ ਪ੍ਰੇਰਿਤ ਕੀਤਾ ਜਾਵੇ |