10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਪੰਜਾਬ ਭਾਜਪਾ ਦੇ ਸੂਬਾ ਸਕੱਤਰ ਸ਼ਿਵਰਾਜ ਚੌਧਰੀ ਵਲੋਂ ਮੰਡੀ ਕੱਲਰ ਖੇੜਾ ਦਾ ਦੌਰਾ

Ad Position 21
No active advertisement
ਅਜੀਤ ਡੈਸਕ 29-04-2026
ਅਬੋਹਰ, 28 ਅਪ੍ਰੈਲ (ਤੇਜਿੰਦਰ ਸਿੰਘ ਖ਼ਾਲਸਾ)-ਕਣਕ ਦੀ ਖ਼ਰੀਦ ਸੰਬੰਧੀ ਪੰਜਾਬ ਸਰਕਾਰ ਵਲੋਂ ਕੀਤੇ ਜਾ ਰਹੇ ਵੱਡੇ-ਵੱਡੇ ਦਾਅਵੇ ਜ਼ਮੀਨੀ ਹਕੀਕਤ ਤੋਂ ਬਿਲਕੁਲ ਵੱਖਰੇ ਜਾਪਦੇ ਹਨ | ਜਿੱਥੇ ਸਰਕਾਰ ਹਰੇਕ ਦਾਣਾ ਖ਼ਰੀਦਣ ਅਤੇ 48 ਘੰਟਿਆਂ ਦੇ ਅੰਦਰ-ਅੰਦਰ ਲਿਫ਼ਟਿੰਗ ਯਕੀਨੀ ਬਣਾਉਣ ਦਾ ਦਾਅਵਾ ਕਰ ਰਹੀ ਹੈ, ਉੱਥੇ ਹੀ ਦੂਜੇ ਪਾਸੇ ਅਬੋਹਰ ਖੇਤਰ ਦੀਆਂ ਮੰਡੀਆਂ ਵਿਚ ਸਥਿਤੀ ਮਾੜੀ ਬਣੀ ਹੋਈ ਹੈ | ਮੰਡੀ ਕੱਲਰ ਖੇੜਾ ਅਤੇ ਨੇੜਲੇ ਖ਼ਰੀਦ ਕੇਂਦਰਾਂ ਵਿਚ ਕਣਕ ਦੀ ਲਿਫ਼ਟਿੰਗ ਮੱਠੀ ਰਫ਼ਤਾਰ ਕਾਰਨ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਨ੍ਹਾਂ ਸਮੱਸਿਆਵਾਂ ਬਾਰੇ ਭਾਜਪਾ ਦੇ ਸੂਬਾ ਸਕੱਤਰ ਸ਼ਿਵਰਾਜ ਚੌਧਰੀ ਨੇ ਮੰਡੀ ਕੱਲਰ ਖੇੜਾ ਦਾ ਦੌਰਾ ਕੀਤਾ ਅਤੇ ਮੌਕੇ 'ਤੇ ਕਿਸਾਨਾਂ ਅਤੇ ਕਮਿਸ਼ਨ ਏਜੰਟਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ | ਗੱਲਬਾਤ ਦੌਰਾਨ ਕਿਸਾਨਾਂ ਨੇ ਦੱਸਿਆ ਕਿ ਹੁਣ ਤੱਕ ਮੰਡੀ ਵਿਚ ਲਗਭਗ 1 ਲੱਖ ਬੋਰੀਆਂ ਕਣਕ ਖ਼ਰੀਦੀ ਜਾ ਚੁੱਕੀ ਹੈ ਪਰ ਲਿਫ਼ਟਿੰਗ ਨਾ ਹੋਣ ਕਾਰਨ ਬੋਰੀਆਂ ਦੇ ਢੇਰ ਲੱਗ ਗਏ ਹਨ | ਸਥਿਤੀ ਅਜਿਹੀ ਹੈ ਕਿ ਮੰਡੀ ਵਿਚ ਜਗ੍ਹਾ ਖ਼ਤਮ ਹੋ ਰਹੀ ਹੈ | ਜਿਸ ਕਾਰਨ ਕਿਸਾਨ ਆਪਣਾ ਅਨਾਜ ਖੁੱਲੇ੍ਹ ਵਿਚ ਰੱਖਣ ਲਈ ਮਜਬੂਰ ਹਨ | ਕਿਸਾਨਾਂ ਨੇ ਇਹ ਵੀ ਦੋਸ਼ ਲਗਾਇਆ ਕਿ ਮਾਰਕੀਟ ਕਮੇਟੀ ਨੂੰ ਸਰਕਾਰ ਵਲੋਂ ਭੇਜੀਆਂ ਗਈਆਂ ਬੋਰੀਆਂ ਵੀ ਘਟੀਆ ਕੁਆਲਿਟੀ ਦੀਆਂ ਹਨ | ਇਸ ਨਾਲ ਨਾ ਸਿਰਫ਼ ਫ਼ਸਲ ਦੇ ਨੁਕਸਾਨ ਦਾ ਖ਼ਤਰਾ ਵਧ ਰਿਹਾ ਹੈ ਸਗੋਂ ਕਿਸਾਨਾਂ ਨੂੰ ਵਿੱਤੀ ਨੁਕਸਾਨ ਹੋਣ ਦਾ ਡਰ ਵੀ ਰਹਿੰਦਾ ਹੈ | ਕਿਸਾਨਾਂ ਦਾ ਕਹਿਣਾ ਹੈ ਕਿ ਜੇਕਰ ਜਲਦੀ ਹੀ ਕੋਈ ਹੱਲ ਨਾ ਲੱਭਿਆ ਗਿਆ ਤਾਂ ਉਨ੍ਹਾਂ ਦੀ ਮਿਹਨਤ ਬਰਬਾਦ ਹੋ ਸਕਦੀ ਹੈ | ਸ਼ਿਵਰਾਜ ਚੌਧਰੀ ਨੇ ਇਸ ਸਥਿਤੀ 'ਤੇ ਚਿੰਤਾ ਪ੍ਰਗਟ ਕੀਤੀ ਅਤੇ ਪੰਜਾਬ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨੀਆਂ ਚਾਹੀਦੀਆਂ ਹਨ |
Ad Position 22
No active advertisement
ਪਿਛਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਕਮਿਊਨਿਟੀ ਅੰਡਰ ਗਰਾਊਾਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਮੀਟਿੰਗ ਅਗਲੀ ਖ਼ਬਰ ਫ਼ਾਜ਼ਿਲਕਾ ਜ਼ਿਲ੍ਹੇ ਅੰਦਰ ਵੱਖ-ਵੱਖ ਪਾਰਟੀਆਂ ਦੇ ਆਗੂ ਸਿਆਸਤ ਦੀ ਮਰਯਾਦਾ ਭੁੱਲ ਕਰ ਰਹੇ ਹਨ ਹੇਠਲੇ ਪੱਧਰ ਦੀ ਦੂਸ਼ਣਬਾਜ...
Ad Position 24