10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਫ਼ਾਜ਼ਿਲਕਾ 'ਚ ਸਿੱਖਿਆ ਕ੍ਰਾਂਤੀ, ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਅਤੇ ਕੌਂਫੀ ਇੰਟਰਨੈਸ਼ਨਲ ਵਿਚਾਲੇ ਇਤਿਹਾਸਕ ਗੱਠਜੋੜ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਦੇ ਵਿਦਿਆਰਥੀਆਂ ਨੂੰ ਹੁਣ ਉੱਚ ਦਰਜੇ ਦੀ ਸਿੱਖਿਆ ਅਤੇ ਖੇਡ ਸਹੂਲਤਾਂ ਲਈ ਵੱਡੇ ਸ਼ਹਿਰਾਂ ਦਾ ਰੁੱਖ ਨਹੀਂ ਕਰਨਾ ਪਵੇਗਾ | ਸਥਾਨਕ ਕੌਂਫੀ ਇੰਟਰਨੈਸ਼ਨਲ ਸਕੂਲ ਨੇ ਦੇਸ਼ ਦੀ ਨਾਮੀ ਸੰਸਥਾ ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਨਾਲ ਇੱਕ ਅਹਿਮ ਗੱਠਜੋੜ ਕੀਤਾ ਹੈ | ਇਸ ਸਬੰਧੀ ਸਕੂਲ ਮੈਨੇਜਮੈਂਟ ਕਮੇਟੀ ਵੱਲੋਂ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ ਅਤੇ ਪ੍ਰੈੱਸ ਕਾਨਫ਼ਰੰਸ ਦੌਰਾਨ ਆਉਣ ਵਾਲੇ ਅਕਾਦਮਿਕ ਸੈਸ਼ਨ ਦੀਆਂ ਯੋਜਨਾਵਾਂ ਸਾਂਝੀਆਂ ਕੀਤੀਆਂ ਗਈਆਂ | ਸਕੂਲ ਦੇ ਚੇਅਰਮੈਨ ਗੌਰਵ ਝੀਂਝਾ ਨੇ ਦੱਸਿਆ ਕਿ ਫ਼ਾਜ਼ਿਲਕਾ ਦੇ ਬਹੁਤ ਸਾਰੇ ਬੱਚੇ ਬਿਹਤਰ ਖੇਡ ਸਹੂਲਤਾਂ ਅਤੇ ਸਿੱਖਿਆ ਲਈ ਮੋਹਾਲੀ ਜਾਂ ਹੋਰ ਮਹਾਂ ਨਗਰਾਂ ਵਿਚ ਜਾਂਦੇ ਹਨ | ਇਸ ਕਮੀ ਨੂੰ ਪੂਰਾ ਕਰਨ ਲਈ ਹੁਣ ਫ਼ਾਜ਼ਿਲਕਾ ਵਿਚ ਹੀ ਅੰਤਰਰਾਸ਼ਟਰੀ ਪੱਧਰ ਦਾ ਬੁਨਿਆਦੀ ਢਾਂਚਾ ਤਿਆਰ ਕੀਤਾ ਗਿਆ ਹੈ | ਉਨ੍ਹਾਂ ਐਲਾਨ ਕੀਤਾ ਕਿ ਜੂਨ ਮਹੀਨੇ ਤੱਕ ਸਕੂਲ ਵਿਚ ਇੱਕ ਆਧੁਨਿਕ ਕਿ੍ਕਟ ਅਕੈਡਮੀ ਵੀ ਸ਼ੁਰੂ ਕਰ ਦਿੱਤੀ ਜਾਵੇਗੀ | ਡੀ.ਪੀ.ਆਰ.ਸੁਸਾਇਟੀ ਦੇ ਚੇਅਰਮੈਨ ਡਾ.ਵਿਜੇ ਸਿੰਘ ਪਵਾਰ ਨੇ ਕਿਹਾ ਕਿ ਸਿੱਖਿਆ ਉਨ੍ਹਾਂ ਲਈ ਵਪਾਰ ਨਹੀਂ ਸਗੋਂ ਸੇਵਾ ਦਾ ਮਾਧਿਅਮ ਹੈ | ਉਨ੍ਹਾਂ ਭਰੋਸਾ ਦਿੱਤਾ ਕਿ ਸਕੂਲ ਦੀ ਫ਼ੀਸ ਪੂਰੇ ਫ਼ਾਜ਼ਿਲਕਾ ਵਿਚ ਸਭ ਤੋਂ ਘੱਟ ਰੱਖੀ ਗਈ ਹੈ ਤਾਂ ਜੋ ਹਰ ਵਰਗ ਦਾ ਬੱਚਾ ਮਿਆਰੀ ਸਿੱਖਿਆ ਹਾਸਲ ਕਰ ਸਕੇ | ਉਨ੍ਹਾਂ ਦੱਸਿਆ ਕਿ ਕਈ ਸੇਵਾਮੁਕਤ ਆਈ.ਏ.ਐੱਸ. ਅਤੇ ਆਈ.ਪੀ.ਐੱਸ ਅਧਿਕਾਰੀ ਇਸ ਸੰਸਥਾ ਨਾਲ ਜੁੜੇ ਹੋਏ ਹਨ, ਜੋ ਸਿੱਖਿਆ ਦੀ ਗੁਣਵੱਤਾ 'ਤੇ ਨਜ਼ਰ ਰੱਖਣਗੇ | ਪਿ੍ੰਸੀਪਲ ਸ਼ੀਨਮ ਨਾਗਪਾਲ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਕੂਲ ਕੈਂਪਸ ਵਿਚ ਹੀ ਅੱਠਵੀਂ ਜਮਾਤ ਤੋਂ ਨੀਟ ਅਤੇ ਜੇ.ਈ.ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਤਿਆਰੀ ਸ਼ੁਰੂ ਕਰਵਾਈ ਜਾਵੇਗੀ | ਨਵੇਂ ਸੈਸ਼ਨ ਲਈ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ ਅਤੇ ਇਲਾਕੇ ਦੇ ਮਾਪਿਆਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਈ-ਰਿਕਸ਼ਾ ਚਾਲਕ ਨੂੰ ਲੁੱਟਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਵਿਅਕਤੀ ਕਾਬੂ ਅਗਲੀ ਖ਼ਬਰ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਹੋਈ ਕਮਿਊਨਿਟੀ ਅੰਡਰ ਗਰਾਊਾਡ ਪਾਈਪ ਲਾਈਨ ਸਿਸਟਮ ਦੀ ਉਸਾਰੀ ਸਬੰਧੀ ਮੀਟਿੰਗ
Ad Position 24