10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਈ-ਰਿਕਸ਼ਾ ਚਾਲਕ ਨੂੰ ਲੁੱਟਣ ਅਤੇ ਜਾਨੋਂ ਮਾਰਨ ਦੀ ਕੋਸ਼ਿਸ਼ ਕਰਨ ਵਾਲੇ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਥਾਣਾ ਸਿਟੀ ਫ਼ਾਜ਼ਿਲਕਾ ਦੀ ਪੁਲਿਸ ਨੇ ਈ-ਰਿਕਸ਼ਾ ਚਾਲਕ ਨੂੰ ਲੁੱਟਣ ਅਤੇ ਉਸ 'ਤੇ ਹਮਲਾ ਕਰਨ ਵਾਲੇ 2 ਵਿਅਕਤੀਆਂ ਨੂੰ ਕਾਬੂ ਕੀਤਾ ਹੈ | ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਭਗਵਾਨ ਚੰਦ ਨੇ ਦੱਸਿਆ ਕਿ ਉਨ੍ਹਾਂ ਨੂੰ ਮਹਿੰਦਰ ਸਿੰਘ ਪੁੱਤਰ ਹਰਨਾਮ ਸਿੰਘ ਵਾਸੀ ਗਾਗਨ ਕੇ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਈ-ਰਿਕਸ਼ਾ ਚਲਾਉਂਦਾ ਹੈ | ਉਸ ਨੇ ਦੱਸਿਆ ਕਿ 2 ਨੌਜਵਾਨਾਂ ਨੇ ਉਸ ਨੂੰ ਪਿੰਡ ਸੁਰੇਸ਼ ਵਾਲਾ ਛੱਡਣ ਲਈ ਕਿਹਾ | ਜਦੋਂ ਉਹ ਬਾਰਡਰ ਰੋਡ ਬੀ.ਐੱਸ.ਐਫ ਸੈਕਟਰ ਨੇੜੇ ਪਹੁੰਚਿਆ ਤਾਂ ਦੋਵਾਂ ਨੇ ਉਸ ਦੇ ਗਲ ਪੈ ਕੇ ਉਸ ਦੀ ਜੇਬ ਵਿਚੋਂ ਪੈਸੇ ਅਤੇ ਆਧਾਰ ਕਾਰਡ ਖੋਹ ਲਏ | ਪੁਲਿਸ ਵਲੋਂ ਕਾਬੂ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਿੱਲਾ ਉਰਫ਼ ਕੁਲਵੰਤ ਸਿੰਘ ਪੁੱਤਰ ਕੁਲਵੰਤ ਸਿੰਘ ਵਾਸੀ ਕੋਠਾ ਠਗਣੀ ਫ਼ਾਜ਼ਿਲਕਾ ਅਤੇ ਅਜੈ ਕੁਮਾਰ ਪੁੱਤਰ ਰਾਮ ਪ੍ਰਤਾਪ ਵਾਸੀ ਕਰਨੀ ਖੇੜਾ ਫ਼ਾਜ਼ਿਲਕਾ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਿਭਾਗ ਫ਼ਾਜ਼ਿਲਕਾ ਵਲੋਂ ਦੋਸ਼ੀ ਨਿਸ਼ਾਨ ਸਿੰਘ ਦੀ ਭਾਲ ਜਾਰੀ ਅਗਲੀ ਖ਼ਬਰ ਫ਼ਾਜ਼ਿਲਕਾ 'ਚ ਸਿੱਖਿਆ ਕ੍ਰਾਂਤੀ, ਦਿੱਲੀ ਪਬਲਿਕ ਇੰਟਰਨੈਸ਼ਨਲ ਸਕੂਲ ਅਤੇ ਕੌਂਫੀ ਇੰਟਰਨੈਸ਼ਨਲ ਵਿਚਾਲੇ ਇਤਿਹਾਸਕ ਗੱਠਜੋ...
Ad Position 24