11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ ਵਲੋਂ 3 ਮਈ ਨੂੰ ਲਗਾਇਆ ਜਾਵੇਗਾ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ

Ad Position 21
No active advertisement
ਅਜੀਤ ਡੈਸਕ 29-04-2026
ਫ਼ਾਜ਼ਿਲਕਾ, 28 ਅਪ੍ਰੈਲ (ਦਵਿੰਦਰ ਪਾਲ ਸਿੰਘ)-ਰਿਟਾਇਰਡ ਆਫ਼ੀਸਰਜ਼ ਐਸੋਸੀਏਸ਼ਨ (ਰਜਿ.) ਜ਼ਿਲ੍ਹਾ ਫ਼ਾਜ਼ਿਲਕਾ ਵਲੋਂ ਸਮਾਜ ਸੇਵਾ ਦੇ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ 3 ਮਈ ਨੂੰ ਪਹਿਲਾ ਮੁਫ਼ਤ ਅੱਖਾਂ ਦਾ ਚੈੱਕਅਪ ਅਤੇ ਅਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ | ਐਸੋਸੀਏਸ਼ਨ ਦੇ ਚੇਅਰਮੈਨ ਹੰਸਰਾਜ ਸ਼ਰਮਾ ਅਤੇ ਪ੍ਰਧਾਨ ਨਰੇਸ਼ ਜੁਨੇਜਾ ਦੀ ਅਗਵਾਈ ਹੇਠ ਕੈਂਪ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ | ਪ੍ਰਧਾਨ ਨਰੇਸ਼ ਜੁਨੇਜਾ ਨੇ ਦੱਸਿਆ ਕਿ ਇਹ ਕੈਂਪ ਫਾਜ਼ਿਲਕਾ-ਅਬੋਹਰ ਰੋਡ 'ਤੇ ਸਥਿਤ ਦੁੱਖ ਨਿਵਾਰਨ ਸ੍ਰੀ ਬਾਲਾ ਜੀ ਧਾਮ ਵਿਖੇ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾਵੇਗਾ | ਕੈਂਪ ਵਿਚ ਲਾਇਨਜ਼ ਆਈ ਕੇਅਰ ਸੈਂਟਰ, ਜੈਤੋ ਮੰਡੀ ਦੇ ਤਜਰਬੇਕਾਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀ ਜਾਂਚ ਕਰੇਗੀ | ਜਿਨ੍ਹਾਂ ਮਰੀਜ਼ਾਂ ਨੂੰ ਅਪ੍ਰੇਸ਼ਨ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਐਸੋਸੀਏਸ਼ਨ ਵੱਲੋਂ ਆਪਣੇ ਖ਼ਰਚੇ 'ਤੇ ਜੈਤੋ ਲਿਜਾ ਕੇ ਫੈਕੋ ਤਕਨੀਕ ਰਾਹੀਂ ਮੁਫ਼ਤ ਅਪ੍ਰੇਸ਼ਨ ਕਰਵਾਇਆ ਜਾਵੇਗਾ | ਮਰੀਜ਼ਾਂ ਨੂੰ ਦਵਾਈਆਂ ਵੀ ਮੁਫ਼ਤ ਦਿੱਤੀਆਂ ਜਾਣਗੀਆਂ | ਕੈਂਪ ਨੂੰ ਸਫਲ ਬਣਾਉਣ ਲਈ ਸੈਕਟਰੀ ਇੰਜੀ. ਰਮੇਸ਼ ਗੁੰਬਰ, ਫਾਈਨਾਂਸ ਸੈਕਟਰੀ ਸੁਸ਼ੀਲ ਸ਼ਰਮਾ, ਪ੍ਰੋਜੈਕਟ ਚੇਅਰਮੈਨ ਇੰਜੀ. ਜੈਲਾਲ, ਡਾ. ਪ੍ਰਦੀਪ ਸੇਠੀ ਅਤੇ ਹੋਰ ਮੈਂਬਰ ਸਰਗਰਮੀ ਨਾਲ ਜੁਟੇ ਹੋਏ ਹਨ | ਐਸੋਸੀਏਸ਼ਨ ਨੇ ਸ਼ਹਿਰ ਵਾਸੀਆਂ ਅਤੇ ਖ਼ਾਸ ਕਰਕੇ ਬਜ਼ੁਰਗਾਂ ਨੂੰ ਅਪੀਲ ਕੀਤੀ ਹੈ ਕਿ ਉਹ ਇਸ ਮੁਫ਼ਤ ਸੇਵਾ ਦਾ ਵੱਧ ਤੋਂ ਵੱਧ ਲਾਭ ਉਠਾਉਣ |
Ad Position 22
No active advertisement
ਪਿਛਲੀ ਖ਼ਬਰ ਜਨ ਸੇਵਾ ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ ਅਗਲੀ ਖ਼ਬਰ ਡਰੱਗ ਅਤੇ ਸੋਸ਼ਓ ਇਕਨਾਮਿਕ ਸਰਵੇ ਦੇ ਸੰਬੰਧੀ ਹਲਕਾ ਬੱਲੂਆਣਾ ਅਤੇ ਅਬੋਹਰ ਵਿਖੇ ਗਿਣਤੀਕਾਰ 'ਤੇ ਸੁਪਰਵਾਈਜ਼ਰ ਨੂੰ ਟਰੇਨਿ...
Ad Position 24