11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-04-2026

ਸਿਹਤ ਵਿਭਾਗ ਨੇ ਮਲੇਰੀਆ ਡੇਂਗੂ ਰੋਕੂ ਚੈਕਿੰਗ ਅਭਿਆਨ ਚਲਾਇਆ

Ad Position 21
No active advertisement
ਅਜੀਤ ਡੈਸਕ 29-04-2026
ਅਬੋਹਰ, 28 ਅਪ੍ਰੈਲ (ਸੁਖਜੀਤ ਸਿੰਘ ਬਰਾੜ, ਵਿਵੇਕ ਹੂੜੀਆ)-ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਅਬੋਹਰ ਦੇ ਕਾਰਜਕਾਰੀ ਐੱਸ.ਐਮ.ਓ ਡਾ.ਸੁਰੇਸ਼ ਕੰਬੋਜ ਦੀ ਦੇਖ ਰੇਖ 'ਚ ਐਨ.ਵੀ.ਬੀ.ਡੀ.ਸੀ.ਪੀ ਪੋ੍ਰਗਰਾਮ ਤਹਿਤ ਨਗਰ ਨਿਗਮ ਦੇ ਸਹਿਯੋਗ ਨਾਲ ਅਬੋਹਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਖੇ ਬਰੀਡਿੰਗ ਚੈਕਿੰਗ, ਸਪਰੇਅ ਐਕਟੀਵਿਟੀਜ਼, ਫੋਗਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਸੁਰੇਸ਼ ਕੰਬੋਜ ਨੇ ਦੱਸਿਆ ਕਿ ਸ਼ਹਿਰ 'ਚ ਮੱਛਰ ਜਨਿਤ ਰੋਗਾਂ ਦੀ ਰੋਕਥਾਮ ਲਈ ਸਿਹਤ ਕਰਮੀਆਂ ਅਤੇ ਬਰੀਡਿੰਗ ਚੈੱਕਰਾਂ ਦੀਆਂ ਟੀਮਾਂ ਵੱਲੋਂ ਲਗਾਤਾਰ ਸਰਵੇ ਕਰਕੇ ਲਾਰਵਾ ਚੈੱਕ ਕੀਤਾ ਜਾ ਰਿਹਾ ਹੈ ਅਤੇ ਡੇਂਗੂ ਮਲੇਰੀਆ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ | ਇਸ ਤਹਿਤ ਅੱਜ ਸੀਡ ਫਾਰਮ ਰੋਡ, ਦਾਨਾ ਮੰਡੀ ਅਤੇ ਫ਼ਾਜ਼ਿਲਕਾ ਰੋਡ 'ਤੇ ਸਥਿਤ ਝੁੱਗੀ ਝੋਂਪੜੀਆਂ ਅਤੇ ਫ਼ੈਕਟਰੀਆਂ ਵਿਖੇ ਐਂਟੀ ਲਾਰਵਾ ਗਤੀਵਿਧੀਆਂ ਕੀਤੀਆਂ ਗਈਆਂ | ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਮਨਬੀਰ ਸਿੰਘ ਅਤੇ ਐਨ.ਵੀ.ਬੀ.ਡੀ.ਸੀ.ਪੀ ਬਰਾਂਚ ਤੋਂ ਟਹਿਲ ਸਿੰਘ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਤੇਜ਼ ਬੁਖ਼ਾਰ, ਉਲਟੀਆਂ, ਅੱਖਾਂ ਜਾਂ ਸਰੀਰ ਵਿਚ ਦਰਦ, ਜੋੜਾਂ ਅਤੇ ਹੱਡੀਆਂ ਵਿਚ ਦਰਦ ਆਦਿ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ 'ਚ ਜਾ ਕੇ ਆਪਣੀ ਜਾਂਚ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਮੱਛਰ ਦੇ ਕੱਟਣ ਤੋਂ ਬਚਾਅ ਲਈ ਪੂਰਾ ਸਰੀਰ ਢੱਕਣ ਵਾਲੇ ਕੱਪੜੇ ਪਹਿਨਣੇ ਚਾਹੀਦੇ ਹਨ ਅਤੇ ਸੌਣ ਸਮੇਂ ਮੱਛਰਾਂ ਤੋਂ ਬਚਾਅ ਵਾਲੀਆਂ ਕਰੀਮਾਂ ਅਤੇ ਮੱਛਰਦਾਨੀਆਂ ਦਾ ਪ੍ਰਯੋਗ ਵੀ ਕੀਤਾ ਜਾ ਸਕਦਾ ਹੈ | ਵਿਜ਼ਟ ਦੌਰਾਨ ਆਰ.ਡੀ.ਟੀ ਕਿੱਟਾਂ ਰਾਹੀਂ ਲੋਕਾਂ ਦੀ ਬੁਖ਼ਾਰ ਦੀ ਜਾਂਚ ਵੀ ਕੀਤੀ ਗਈ | ਇਸ ਮੌਕੇ ਮਲਟੀ ਪਰਪਜ਼ ਹੈਲਥ ਵਰਕਰ ਜਗਦੀਸ਼ ਕੁਮਾਰ, ਪਰਮਜੀਤ ਸਿੰਘ, ਅਮਨਦੀਪ ਸਿੰਘ ਅਤੇ ਬਰੀਡਿੰਗ ਚੈੱਕਰ ਹਰਪ੍ਰੀਤ ਸਿੰਘ ਅਤੇ ਗੁਰਮੀਤ ਸਿੰਘ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦੇ ਤਿੰਨ ਨੌਜਵਾਨ ਕਾਬੂ ਅਗਲੀ ਖ਼ਬਰ ਜਨ ਸੇਵਾ ਸੁਸਾਇਟੀ ਦੇ ਪ੍ਰਧਾਨ ਰਮਨ ਸੇਤੀਆ ਵਲੋਂ ਨਵੀਂ ਕਾਰਜਕਾਰਨੀ ਦਾ ਐਲਾਨ
Ad Position 24