22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਬਿਜਲੀ ਕਟੌਤੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਫੁੱਟਿਆ ਗੁੱਸਾ

Ad Position 21
No active advertisement
ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਪੰਜਾਬ ਵਿਚ ਲਗਾਤਾਰ ਵੱਧ ਰਹੀ ਬਿਜਲੀ ਕਟੌਤੀ ਅਤੇ ਅਣਮਿਥੇ ਸਮੇਂ ਲਈ ਲੱਗ ਰਹੇ ਬਿਜਲੀ ਕੱਟਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਨੇ ਮੋਰਚਾ ਖੋਲ੍ਹ ਦਿੱਤਾ ਹੈ | ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਸੰਪੂਰਨ ਸਿੰਘ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਅਕਾਲੀ ਵਰਕਰਾਂ ਨੇ ਬਿਜਲੀ ਵਿਭਾਗ ਦੇ ਐਕਸੀਅਨ ਦਫ਼ਤਰ ਦੇ ਬਾਹਰ ਜ਼ੋਰਦਾਰ ਪ੍ਰਦਰਸ਼ਨ ਕੀਤਾ ਅਤੇ ਵਿਭਾਗ ਨੂੰ ਮੰਗ ਪੱਤਰ ਸੌਂਪਿਆ | ਪ੍ਰਦਰਸ਼ਨ ਦੌਰਾਨ ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਦੇ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਹਲਕਾ ਇੰਚਾਰਜ ਸੰਪੂਰਨ ਸਿੰਘ ਨੇ ਕਿਹਾ ਕਿ ਅੱਤ ਦੀ ਗਰਮੀ ਦੇ ਇਸ ਮੌਸਮ ਵਿਚ ਲੰਬੇ ਬਿਜਲੀ ਕੱਟਾਂ ਕਾਰਨ ਆਮ ਜਨਤਾ, ਕਿਸਾਨਾਂ ਅਤੇ ਵਪਾਰੀਆਂ ਦਾ ਬੁਰਾ ਹਾਲ ਹੈ, ਪਰ ਸਰਕਾਰ ਇਸ ਗੰਭੀਰ ਸਮੱਸਿਆ ਵੱਲ ਕੋਈ ਧਿਆਨ ਨਹੀਂ ਦੇ ਰਹੀ | ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਬਿਜਲੀ ਦੀ ਸਪਲਾਈ ਵਿਚ ਜਲਦ ਸੁਧਾਰ ਨਾ ਹੋਇਆ ਤਾਂ ਆਉਣ ਵਾਲੇ ਦਿਨਾਂ ਵਿਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਰੋਸ ਪ੍ਰਦਰਸ਼ਨ ਵਿਚ ਗੁਰਜੰਟ ਸਿੰਘ ਬੱਬੀ ਖੋਸਾ, ਨਗਿੰਦਰ ਸਿੰਘ ਆਵਾ, ਅੰਕੁਸ਼ ਅਨੇਜਾ, ਗੁਰਮੀਤ ਸਿੰਘ ਰਾਣੂ, ਸਾਹਿਬ ਸਿੰਘ, ਮਹਿਰਮ ਔਲਖ, ਹਰਜਿੰਦਰ ਸਿੰਘ, ਸੁਰਜੀਤ ਸਿੰਘ ਵਿਰਸਾ, ਭਜਨ ਸਿੰਘ ਅਤੇ ਵਿਨੋਦ ਕੁਮਾਰ ਮੁੱਖ ਰੂਪ ਵਿਚ ਸ਼ਾਮਲ ਹੋਏ | ਇਸ ਤੋਂ ਇਲਾਵਾ ਰਾਜ ਕੁਮਾਰ, ਬਲਵਿੰਦਰ ਸਿੰਘ, ਸਾਜਨ ਸਿੰਘ, ਜੋਗਿੰਦਰ ਸਿੰਘ, ਅਮਰੀਕ ਸਿੰਘ ਰੁਮਾਣਾ, ਕਮਲ ਸੰਧੂ, ਤੇਜਵੰਤ ਸਿੰਘ ਟੀਟਾ, ਗੁਰਚਰਨ ਸਿੰਘ, ਜਸ਼ਨ ਸਿੰਘ, ਬਿੰਦਰ ਅਤੇ ਪ੍ਰਧਾਨ ਜਗਦੀਸ਼ ਕੁਮਾਰ ਸਮੇਤ ਕਈ ਹੋਰ ਸੀਨੀਅਰ ਆਗੂ ਅਤੇ ਵਰਕਰ ਵੀ ਮੌਜੂਦ ਸਨ | ਦੂਜੇ ਪਾਸੇ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਮੰਗ ਪੱਤਰ ਲੈਣ ਉਪਰੰਤ ਜਲਦ ਹੀ ਸਮੱਸਿਆ ਦੇ ਹੱਲ ਦਾ ਭਰੋਸਾ ਦਿੱਤਾ ਹੈ |
Ad Position 22
No active advertisement
ਪਿਛਲੀ ਖ਼ਬਰ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ ਅਗਲੀ ਖ਼ਬਰ ਬੀ.ਐੱਸ.ਐਨ.ਐੱਲ.ਕੈਜ਼ੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਮਜ਼ਦੂਰ ਦਿਵਸ 'ਤੇ ਰੋਸ ਪ੍ਰਦਰਸ਼ਨ
Ad Position 24