22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਜੀ.ਏ.ਵੀ.ਜੈਨ ਆਦਰਸ਼ ਵਿਦਿਆਲਾ ਦਾ ਨਤੀਜਾ ਰਿਹਾ ਸ਼ਾਨਦਾਰ

Ad Position 21
No active advertisement
ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਸਥਾਨਕ ਜੀ.ਏ.ਵੀ.ਜੈਨ ਆਦਰਸ਼ ਵਿਦਿਆਲਾ ਦਾ ਸਾਲਾਨਾ ਪ੍ਰੀਖਿਆ ਨਤੀਜਾ ਬੇਹੱਦ ਸ਼ਾਨਦਾਰ ਰਿਹਾ ਹੈ | ਸਕੂਲ ਦੇ 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੇ ਬਿਹਤਰੀਨ ਅੰਕ ਪ੍ਰਾਪਤ ਕਰਕੇ ਸੰਸਥਾ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਦੀ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੋਵਾਂ ਜਮਾਤਾਂ ਦਾ ਨਤੀਜਾ 100 ਫ਼ੀਸਦੀ ਰਿਹਾ ਹੈ ਅਤੇ ਸਭ ਤੋਂ ਖ਼ਾਸ ਗੱਲ ਇਹ ਹੈ ਕਿ ਸਾਰੇ ਵਿਦਿਆਰਥੀ ਪਹਿਲੀ ਸ਼੍ਰੇਣੀ ਵਿਚ ਪਾਸ ਹੋਏ ਹਨ | ਵਾਈਸ ਪਿ੍ੰਸੀਪਲ ਨੇ ਦੱਸਿਆ ਕਿ ਇਸ ਸਾਲ 10ਵੀਂ ਜਮਾਤ ਦੇ ਕੁੱਲ 25 ਵਿਦਿਆਰਥੀ ਪ੍ਰੀਖਿਆ ਵਿਚ ਬੈਠੇ ਸਨ ਅਤੇ ਸਾਰੇ ਹੀ ਫ਼ਸਟ ਡਵੀਜ਼ਨ ਵਿਚ ਪਾਸ ਹੋਏ | ਉਨ੍ਹਾਂ ਦੱਸਿਆ ਕਿ 3 ਵਿਦਿਆਰਥੀਆਂ ਨੇ 90 ਤੋਂ 100 ਫ਼ੀਸਦੀ ਅੰਕ ਹਾਸਲ ਕੀਤੇ, 6 ਵਿਦਿਆਰਥੀਆਂ ਨੇ 80 ਤੋਂ 90 ਫ਼ੀਸਦੀ ਅੰਕ ਪ੍ਰਾਪਤ ਕੀਤੇ | ਜਮਾਤ ਦੇ ਟਾਪਰ ਵਿਦਿਆਰਥੀ ਨੇ 92 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ | 12ਵੀਂ ਜਮਾਤ ਦਾ ਨਤੀਜਾ ਵੀ 100 ਪ੍ਰਤੀਸ਼ਤ ਰਿਹਾ | ਜਮਾਤ ਦੀ ਕੋਮਲ ਨੇ 81 ਫ਼ੀਸਦੀ ਅੰਕਾਂ ਨਾਲ ਸਕੂਲ ਵਿਚੋਂ ਟਾਪ ਕੀਤਾ | ਇਸ ਤੋਂ ਇਲਾਵਾ ਅਨੁਪਿ੍ਆ ਨੇ 77 ਫ਼ੀਸਦੀ, ਅਨੁਰੀਤ 'ਤੇ ਜਸਪ੍ਰੀਤ 75 ਪ੍ਰਤੀਸ਼ਤ, ਪਾਰਸ ਨੇ 71.25 ਪ੍ਰਤੀਸ਼ਤ, ਹਰਮਨਜੋਤ ਨੇ 71 ਪ੍ਰਤੀਸ਼ਤ ਅਤੇ ਕਰਨਵੀਰ ਅਤੇ ਰਾਜਕਰਨ ਨੇ 70 ਫ਼ੀਸਦੀ ਅੰਕ ਪ੍ਰਾਪਤ ਕਰ ਸਕੂਲ ਦਾ ਮਾਣ ਵਧਾਇਆ | ਵਿਦਿਆਰਥੀਆਂ ਦੀ ਇਸ ਮਾਣਮੱਤੀ ਉਪਲਬਧੀ 'ਤੇ ਸਕੂਲ ਦੇ ਚੇਅਰਮੈਨ ਅਨਿਲ ਜੈਨ, ਪਿ੍ੰਸੀਪਲ ਨਰੇਸ਼ ਸਪੜਾ ਅਤੇ ਵਾਈਸ ਪਿ੍ੰਸੀਪਲ ਸ਼ੀਨਮ ਧੂੜੀਆ ਨੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਖ਼ਤ ਮਿਹਨਤ ਅਤੇ ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਸਦਕਾ ਹੀ ਸਕੂਲ ਹਰ ਸਾਲ ਨਵੇਂ ਮੁਕਾਮ ਹਾਸਲ ਕਰ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਨਾਨਕਸਰ ਦਰਸ਼ਨ ਕਰਨ ਆਏ ਬਜ਼ੁਰਗ ਦਾ ਸੋਨੇ ਦਾ ਕੜਾ ਲਾਹਿਆ ਅਗਲੀ ਖ਼ਬਰ ਬਿਜਲੀ ਕਟੌਤੀ ਦੇ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਦਾ ਫੁੱਟਿਆ ਗੁੱਸਾ
Ad Position 24