ਅਬੋਹਰ, 1 ਮਈ (ਵਿਵੇਕ ਹੂੜੀਆ)-ਸਥਾਨਕ ਨਵੀਂ ਆਬਾਦੀ ਖੇਤਰ ਵਿਚ ਦਿਨ-ਦਿਹਾੜੇ ਇਕ ਨÏਜਵਾਨ ਨੂੰ ਰੋਕ ਕੇ ਉਸ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਰੱਖ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਅਤੇ ਪੈਸੇ ਖੋਹਣ ਦਾ ਮਾਮਲਾ ਸਾਹਮਣੇ ਆਇਆ ਹੈ¢ ਪੁਲਿਸ ਨੇ ਇਸ ਸਬੰਧੀ ਦੋ ਨÏਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਵੱਖ-ਵੱਖ ਧਾਰਾਵਾਂ ਹੇਠ ਮੁਕੱਦਮਾ ਦਰਜ ਕਰ ਲਿਆ ਹੈ¢ ਸ਼ਿਕਾਇਤਕਰਤਾ ਰਾਜੀਵ ਪੁੱਤਰ ਕ੍ਰਿਸ਼ਨ ਕੁਮਾਰ, ਵਾਸੀ ਗਲੀ ਨੰਬਰ 17 ਵੱਡੀ ਪÏੜੀ ਨਵੀਂ ਆਬਾਦੀ ਅਬੋਹਰ ਨੇ ਪੁਲਿਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ 29 ਅਪ੍ਰੈਲ ਨੂੰ ਦੁਪਹਿਰ ਕਰੀਬ 3 ਵਜੇ ਜਦੋਂ ਉਹ ਗਲੀ ਨੰਬਰ 01 ਛੋਟੀ ਪÏੜੀ ਨੇੜੇ ਪਹੁੰਚਿਆ ਤਾਂ ਉੱਥੇ ਪਹਿਲਾਂ ਤੋਂ ਖੜ੍ਹੇ ਦੋ ਨÏਜਵਾਨਾਂ ਨੇ ਉਸ ਦਾ ਰਸਤਾ ਰੋਕ ਲਿਆ¢ ਮੁਲਜ਼ਮਾਂ ਨੇ ਰਾਜੀਵ ਦੀ ਗਰਦਨ 'ਤੇ ਤੇਜ਼ਧਾਰ ਹਥਿਆਰ ਰੱਖ ਦਿੱਤਾ ਅਤੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ¢ ਇਸ ਦÏਰਾਨ ਮੁਲਜ਼ਮਾਂ ਨੇ ਜ਼ਬਰਦਸਤੀ ਉਸ ਦੀ ਜੇਬ ਵਿਚੋਂ 2,000 ਰੁਪਏ ਨਕਦ ਖੋਹ ਲਏ ਅਤੇ ਮÏਕੇ ਤੋਂ ਫ਼ਰਾਰ ਹੋ ਗਏ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ.ਵਿਨੋਦ ਕੁਮਾਰ ਨੇ ਦੱਸਿਆ ਕਿ ਰਾਜੀਵ ਦੇ ਬਿਆਨਾਂ ਦੇ ਆਧਾਰ 'ਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਦੋਵਾਂ ਮੁਲਜ਼ਮਾਂ ਨੂੰ ਗਿ੍ਫ਼ਤਾਰ ਕਰ ਲਿਆ ਹੈ¢ ਫੜੇ ਗਏ ਮੁਲਜ਼ਮਾਂ ਦੀ ਪਹਿਚਾਣ ਹਨੀ ਉਰਫ਼ ਰਾਂਝਾ ਪੁੱਤਰ ਵਿਜੇ ਕੁਮਾਰ, ਸੈਂਟੀ ਪੁੱਤਰ ਗੁਗਨ ਕੁਮਾਰ ਦੋਵੇਂ ਵਾਸੀ ਗਲੀ ਨੰਬਰ 2, ਆਰੀਆ ਨਗਰ ਅਬੋਹਰ ਵਜੋਂ ਹੋਈ ਹੈ | ਜਿਸ ਤੋਂ ਬਾਅਦ ਪੁਲਿਸ ਨੇ ਉਕਤ ਦੋਵੇਂ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |