20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-05-2026

ਸ੍ਰੀ ਗੀਤਾ ਭਵਨ ਮੰਦਰ ਵਿਖੇ ਭਲਕੇ 131 ਲੋੜਵੰਦ ਪਰਿਵਾਰਾਂ ਨੂੰ ਵੰਡਿਆ ਜਾਵੇਗਾ ਰਾਸ਼ਨ

Ad Position 21
No active advertisement
ਅਜੀਤ ਡੈਸਕ 02-05-2026
ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਸ਼੍ਰੀ ਸਨਾਤਨ ਧਰਮ ਗੀਤਾ ਭਵਨ ਮੰਦਰ ਫ਼ਾਜ਼ਿਲਕਾ ਵਿਖੇ ਮਾਸਿਕ ਰਾਸ਼ਨ ਵੰਡ ਸਮਾਗਮ 3 ਮਈ ਦਿਨ ਐਤਵਾਰ ਨੂੰ ਕਰਵਾਇਆ ਜਾ ਰਿਹਾ ਹੈ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਦੇ ਉਪ-ਪ੍ਰਧਾਨ ਅਸ਼ਵਨੀ ਕੁਮਾਰ ਕੁੱਕੜ ਨੇ ਦੱਸਿਆ ਕਿ ਇਸ ਰਾਸ਼ਨ ਵੰਡ ਸਮਾਗਮ ਦੇ ਮੁੱਖ ਮਹਿਮਾਨ ਲਾਇਨਜ਼ ਕਲੱਬ ਫ਼ਾਜ਼ਿਲਕਾ ਵਿਸ਼ਾਲ ਦੇ ਸਮੂਹ ਮੈਂਬਰ ਹੋਣਗੇ¢ ਇਹ ਰਾਸ਼ਨ ਮੰਦਰ ਸੰਸਥਾ ਨਾਲ ਜੁੜੇ 131 ਵਿਧਵਾ, ਲੋੜਵੰਦ, ਬੇਸਹਾਰਾ ਅਤੇ ਅਨਾਥ ਪਰਿਵਾਰਾਂ ਨੂੰ ਪ੍ਰਦਾਨ ਕੀਤਾ ਜਾਵੇਗਾ¢
ਇਹ ਪ੍ਰੋਗਰਾਮ ਮੰਦਰ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਦੀ ਪ੍ਰਧਾਨਗੀ ਹੇਠ ਸੰਪੰਨ ਹੋਵੇਗਾ¢ ਰਾਸ਼ਨ ਵੰਡਣ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 12 ਵਜੇ ਤੱਕ ਨਿਸ਼ਚਿਤ ਕੀਤਾ ਗਿਆ ਹੈ¢ ਅਸ਼ਵਨੀ ਕੁਮਾਰ ਕੁੱਕੜ ਨੇ ਸਮੂਹ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਸਮੇਂ ਸਿਰ ਪਹੁੰਚ ਕੇ ਇਸ ਸੇਵਾ ਕਾਰਜ ਵਿਚ ਆਪਣਾ ਯੋਗਦਾਨ ਪਾਉਣ ਅਤੇ ਪੁੰਨ ਦੇ ਭਾਗੀ ਬਣਨ¢
Ad Position 22
No active advertisement
ਪਿਛਲੀ ਖ਼ਬਰ ਡੋਪ ਟੈੱਸਟ ਪਾਜ਼ੀਟਿਵ ਆਉਣ 'ਤੇ ਨÏਜਵਾਨ ਖ਼ਿਲਾਫ਼ ਮਾਮਲਾ ਦਰਜ ਅਗਲੀ ਖ਼ਬਰ ਨÏਜਵਾਨ ਨੂੰ ਘੇਰ ਕੇ ਜਾਨੋਂ ਮਾਰਨ ਦੀ ਧਮਕੀ ਦੇਣ ਤੇ ਨਕਦੀ ਖੋਹਣ ਵਾਲੇ ਦੋ ਮੁਲਜ਼ਮ ਗਿ੍ਫ਼ਤਾਰ
Ad Position 24