ਫ਼ਾਜ਼ਿਲਕਾ, 1 ਮਈ (ਦਵਿੰਦਰ ਪਾਲ ਸਿੰਘ)-ਥਾਣਾ ਖੂਈ ਖੇੜਾ ਪੁਲਿਸ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ¢ ਜਾਂਚ ਅਧਿਕਾਰੀ ਸਹਾਇਕ ਥਾਣੇਦਾਰ ਵਿਪਿਨ ਚੰਦਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਨ ਪੁੱਤਰ ਸੰਜੂ ਵਾਸੀ ਖੂਈ ਖੇੜਾ ਨੇ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਆਪਣੇ ਪਿਤਾ ਨਾਲ ਮੋਟਰਸਾਈਕਲ 'ਤੇ ਸਵਾਰ ਹੋ ਕੇ ਪਿੰਡ ਬੇਗਾਂਵਾਲੀ ਤੋਂ ਖੂਈ ਖੇੜਾ ਨੂੰ ਆ ਰਿਹਾ ਸੀ¢ ਜਦੋਂ ਉਹ ਲਿੰਕ ਰੋਡ ਬੇਗਾਂਵਾਲੀ ਕੋਲ ਪੁੱਜੇ ਤਾਂ ਇਕ ਅਣਪਛਾਤੇ ਟਰੈਕਟਰ ਚਾਲਕ ਨੇ ਤੇਜ਼ ਰਫ਼ਤਾਰ ਅਤੇ ਲਾਪਰਵਾਹੀ ਨਾਲ ਉਨ੍ਹਾਂ ਦੇ ਮੋਟਰਸਾਈਕਲ ਵਿਚ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ¢ ਜਿਸ ਤੋਂ ਬਾਅਦ ਪੁਲਿਸ ਨੇ ਅਣਪਛਾਤੇ ਟਰੈਕਟਰ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ |